Ferozepur News

ਸੇਵਾ ਮੁਕਤ ਮਾਲ ਵਿਭਾਗ ਦੇ ਕਰਮਚਾਰੀਆਂ ਦੇ ਬਕਾਇਆਂ, ਮੈਡੀਕਲ ਬਿੱਲਾਂ ਤੇ ਪੈਨਸ਼ਨ ਕੇਸਾਂ ਦਾ ਮੁੱਦਾ ਉੱਠਾਇਆ

ਸੇਵਾ ਮੁਕਤ ਮਾਲ ਵਿਭਾਗ ਦੇ ਕਰਮਚਾਰੀਆਂ ਦੇ ਬਕਾਇਆਂ, ਮੈਡੀਕਲ ਬਿੱਲਾਂ ਤੇ ਪੈਨਸ਼ਨ ਕੇਸਾਂ ਦਾ ਮੁੱਦਾ ਉੱਠਾਇਆ

ਸੇਵਾ ਮੁਕਤ ਮਾਲ ਵਿਭਾਗ ਦੇ ਕਰਮਚਾਰੀਆਂ ਦੇ ਬਕਾਇਆਂ, ਮੈਡੀਕਲ ਬਿੱਲਾਂ ਤੇ ਪੈਨਸ਼ਨ ਕੇਸਾਂ ਦਾ ਮੁੱਦਾ ਉੱਠਾਇਆ

ਫਿਰੋਜ਼ਪੁਰ, 29 ਸਤੰਬਰ, 2026: ਸਰਕਾਰੀ ਦਫ਼ਤਰਾਂ ਵਿੱਚ ਮਾਲ ਵਿਭਾਗ ਦੇ ਸੇਵਾ ਮੁਕਤ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਖੱਜਲ-ਖੁਆਰੀ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਮੁਕਤ ਪਟਵਾਰੀ, ਕਾਨੂੰਨਗੋ, ਰੈਵੀਨਿਊ ਅਫ਼ਸਰ ਯੂਨੀਅਨ, ਫਿਰੋਜ਼ਪੁਰ ਦੇ ਅਹੁਦੇਦਾਰਾਂ ਦਾ ਇੱਕ ਵਫ਼ਦ ਪ੍ਰਧਾਨ ਜਸਬੀਰ ਸਿੰਘ ਸੈਣੀ ਅਤੇ ਜਨਰਲ ਸਕੱਤਰ ਸੰਤੋਖ ਸਿੰਘ ਤੱਖੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮਿਲਣ ਲਈ ਗਿਆ। ਡਿਪਟੀ ਕਮਿਸ਼ਨਰ ਦੀ ਗੈਰ-ਹਾਜ਼ਰੀ ਵਿੱਚ ਵਫ਼ਦ ਨਾਲ ਜ਼ਿਲ੍ਹਾ ਮਾਲ ਅਫ਼ਸਰ ਮੈਡਮ ਲਵਪ੍ਰੀਤ ਕੌਰ ਨੇ ਮੀਟਿੰਗ ਕੀਤੀ।

ਮੀਟਿੰਗ ਦੌਰਾਨ 1 ਜਨਵਰੀ 2016 ਤੋਂ ਬਣਦੇ ਬਕਾਇਆਂ, ਪੈਂਡਿੰਗ ਪਏ ਮੈਡੀਕਲ ਬਿੱਲਾਂ ਅਤੇ ਸੇਵਾ ਮੁਕਤ ਹੋਣ ਵਾਲੇ ਕਰਮਚਾਰੀਆਂ ਦੇ ਬਕਾਇਆ ਪੈਨਸ਼ਨ ਕੇਸਾਂ ਸਬੰਧੀ ਪ੍ਰਸ਼ਾਸਨ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਯੂਨੀਅਨ ਦੇ ਨੁਮਾਇੰਦਿਆਂ ਨੇ ਪੁਰਜ਼ੋਰ ਢੰਗ ਨਾਲ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਮਸਲੇ ਕੋਈ ਨਵੀਆਂ ਮੰਗਾਂ ਨਹੀਂ ਹਨ, ਸਗੋਂ ਸੇਵਾ ਮੁਕਤ ਕਰਮਚਾਰੀਆਂ ਨਾਲ ਸਬੰਧਤ ਰੋਜ਼ਮਰ੍ਹਾ ਦੇ ਕੰਮ ਹਨ। ਇਨ੍ਹਾਂ ਦੇ ਲੰਬਿਤ ਰਹਿਣ ਕਾਰਨ ਸੇਵਾ ਮੁਕਤ ਕਰਮਚਾਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜ਼ਿਲ੍ਹਾ ਮਾਲ ਅਫ਼ਸਰ ਲਵਪ੍ਰੀਤ ਕੌਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਨਿੱਜੀ ਤੌਰ ’ਤੇ ਦਿਲਚਸਪੀ ਲੈ ਕੇ ਇਨ੍ਹਾਂ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਕਰਮਚਾਰੀ ਵੀ ਪ੍ਰਸ਼ਾਸਨਿਕ ਪਰਿਵਾਰ ਦਾ ਅਹਿਮ ਹਿੱਸਾ ਹਨ।

ਵਫ਼ਦ ਵਿੱਚ ਮੁੱਖ ਸਲਾਹਕਾਰ ਹਰਮੀਤ ਵਿਦਿਆਰਥੀ, ਸਰਪ੍ਰਸਤ ਜਸਵੰਤ ਸਿੰਘ ਛਾਬੜਾ, ਮੀਤ ਪ੍ਰਧਾਨ ਸੁਖਦੇਵ ਸਿੰਘ, ਜਸਵਿੰਦਰ ਸਿੰਘ ਖੁੰਗਰ, ਸੁਧੀਰ ਕੁਮਾਰ, ਦਲੀਪ ਸਿੰਘ, ਵਿਜੇ ਮੈਣੀ, ਜਸਪਾਲ ਸਿੰਘ, ਕੁਲਵੰਤ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਸਦਰ ਕਾਨੂੰਨਗੋ ਗੁਰਮੇਜ ਸਿੰਘ ਵੀ ਸ਼ਾਮਲ ਸਨ।

Related Articles

Leave a Reply

Your email address will not be published. Required fields are marked *

Back to top button