
DLSA ਵੱਲੋਂ Community Mediation ਬਾਰੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
DLSA ਵੱਲੋਂ Community Mediation ਬਾਰੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਫਿਰੋਜ਼ਪੁਰ, 29 ਸਤੰਬਰ, 2026: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA) ਵੱਲੋਂ ਮੰਗਲਵਾਰ ਨੂੰ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (NALSA), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ (Community Mediation) ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਹ ਪ੍ਰੋਗਰਾਮ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਅਗਵਾਈ ਹੇਠ ਕਰਵਾਇਆ ਗਿਆ।
ਅਨੁਰਾਧਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, DLSA ਨੇ ਇਸ ਪ੍ਰੋਗਰਾਮ ਵਿੱਚ ‘ਰਿਸੋਰਸ ਪਰਸਨ’ (ਮਾਹਿਰ ਬੁਲਾਰੇ) ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਸਥਾਈ ਲੋਕ ਅਦਾਲਤ (ਜਨਤਕ ਉਪਯੋਗਤਾ ਸੇਵਾਵਾਂ), ਫਿਰੋਜ਼ਪੁਰ ਦੇ ਚੇਅਰਮੈਨ ਅਤੇ ਮੈਂਬਰਾਂ, ਪੈਨਲ ਵਕੀਲਾਂ, ਪੈਰਾ-ਲੀਗਲ ਵਲੰਟੀਅਰਾਂ, ਭਾਈਚਾਰਕ ਵਿਚੋਲਿਆਂ ਅਤੇ ਪਿੰਡਾਂ ਦੇ ਸਰਪੰਚਾਂ ਨੇ ਵੀ ਹਿੱਸਾ ਲਿਆ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਭਾਈਚਾਰਕ ਵਿਚੋਲਗੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਭਾਈਚਾਰਕ ਪੱਧਰ ‘ਤੇ ਝਗੜਿਆਂ ਦੇ ਸੁਖਾਵੇਂ ਹੱਲ ਨੂੰ ਯਕੀਨੀ ਬਣਾਉਣ ਵਿੱਚ ਇਸ ਦੀ ਮਹੱਤਤਾ ‘ਤੇ ਚਾਨਣਾ ਪਾਇਆ।
ਪੈਨਲ ਵਕੀਲਾਂ ਅਤੇ ਪੈਰਾ-ਲੀਗਲ ਵਲੰਟੀਅਰਾਂ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਸੈਮੀਨਾਰਾਂ ਅਤੇ ਹੋਰ ਜਾਗਰੂਕਤਾ ਗਤੀਵਿਧੀਆਂ ਰਾਹੀਂ ਭਾਈਚਾਰਕ ਵਿਚੋਲਗੀ ਬਾਰੇ ਜਾਗਰੂਕਤਾ ਪੈਦਾ ਕਰਨ ਤਾਂ ਜੋ ਲੋਕ ਝਗੜਿਆਂ ਦੇ ਨਿਪਟਾਰੇ ਲਈ ਇਸ ਪ੍ਰਣਾਲੀ ਦਾ ਲਾਭ ਉਠਾ ਸਕਣ।




