
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
ਵਿਧਾਇਕ ਰਣਬੀਰ ਭੁੱਲਰ ਮੁੱਖ ਮਹਿਮਾਨ ਵਜੋਂ ਪਹੁੰਚੇ, ਖਿਡਾਰੀਆਂ ਦੀ ਕੀਤੀ ਹੋੋਸਲਾ ਅਫ਼ਜਾਈ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
ਵਿਧਾਇਕ ਰਣਬੀਰ ਭੁੱਲਰ ਮੁੱਖ ਮਹਿਮਾਨ ਵਜੋਂ ਪਹੁੰਚੇ, ਖਿਡਾਰੀਆਂ ਦੀ ਕੀਤੀ ਹੋੋਸਲਾ ਅਫ਼ਜਾਈ
ਫ਼ਿਰੋਜ਼ਪੁਰ, 30 ਸਤੰਬਰ, 2026:
ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਮਿਤੀ 30/09/2026 ਨੂੰ ਜ਼ਿਲ੍ਹਾ ਪੱਧਰੀ ਖੇਡਾਂ ਫਿਰੋਜ਼ਪੁਰ ਵਿਖੇ ਸ਼ੁਰੂ ਕਰਵਾਈਆਂ ਗਈਆਂ। ਇਸ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਸ਼੍ਰੀ ਰਣਬੀਰ ਸਿੰਘ ਭੁੱਲਰ ਐਮ.ਐਲ.ਏ ਫਿਰੋਜ਼ਪੁਰ ਸ਼ਹਿਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ।
ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੇਮ ਅਥਲੈਟਿਕਸ, ਬਾਸਕਟਬਾਲ ਅਤੇ ਬਾਕਸਿੰਗ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਗੇਮ ਬੈਂਡਮਿੰਟਨ ਅਤੇ ਟੇਬਲ ਟੈਨਿਸ ਦੇ ਮੁਕਾਬਲੇ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਗੇਮ ਰੋਲਰ ਸਕੇਟਿੰਗ, ਸ਼ੂਟਿੰਗ, ਚੈੱਸ ਅਤੇ ਫੈਨਸਿੰਗ ਦੇ ਮੁਕਾਬਲੇ ਦਾਸ ਐਂਡ ਬਰਾਊਨ ਵਰਲਡ ਸਕੂਲ ਫਿਰੋਜ਼ਪੁਰ ਵਿਖੇ, ਗੇਮ ਫੁੱਟਬਾਲ, ਗਤਕਾ, ਜੂਡੋ, ਕਬੱਡੀ(ਨਸ), ਕਬੱਡੀ(ਸਸ), ਖੋਹ-ਖੋਹ, ਕਿੱਕ ਬਾਕਸਿੰਗ, ਨੈਟਬਾਲ, ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ) ਅਤੇ ਕੁਸ਼ਤੀ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਗੇਮ ਸਾਫਟਬਾਲ ਦੇ ਮੁਕਾਬਲੇ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ, ਗੇਮ ਤੈਰਾਕੀ ਦੇ ਮੁਕਾਬਲੇ ਜ਼ਿਲ੍ਹਾ ਪ੍ਰੀਸ਼ਦ ਸਵੀਮਿੰਗ ਪੂਲ ਫਿਰੋਜ਼ਪੁਰ ਵਿਖੇ, ਗੇਮ ਹੈਂਡਬਾਲ ਦੇ ਮੁਕਾਬਲੇ ਸਰਕਾਰੀ ਸੀਨੀ. ਸੈਕੰ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ, ਗੇਮ ਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਅਤੇ ਗੇਮ ਟੈਨਿਸ ਬਾਲ ਕ੍ਰਿਕੇਟ ਡੈਮੋਨਸਟ੍ਰੇਸ਼ਨ ਈਵੈਂਟ ਦੇ ਮੁਕਾਬਲੇ ਐਮ.ਐਲ.ਐਮ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਵੱਖ-ਵੱਖ ਏਜ਼ ਗਰੁੱਪਾਂ ਵਿੱਚ ਲੜਕੇ/ਮੈਨ ਦੇ ਖੇਡ ਮੁਕਾਬਲੇ ਕਰਵਾਏ ਗਏ।
ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸ਼ੁਰੂਆਤੀ ਖੇਡ ਮੁਕਾਬਲਿਆਂ ਦੌਰਾਨ ਗੇਮ ਫੁੱਟਬਾਲ ਵਿੱਚ ਅੰ.14 ਵਿੱਚ ਚੀਤਾ ਕਲੱਬ ਫਿਰੋਜ਼ਪੁਰ ਨੇ ਪਹਿਲਾ ਸਥਾਨ ਹਾਸਿਲ ਕੀਤਾ, ਐਮਰੋਜੀਅਲ ਪਬਲਿਕ ਸਕੂਲ ਜ਼ੀਰਾ ਨੇ ਦੂਸਰਾ ਅਤੇ ਗੁਰੂ ਨਾਨਕ ਪਬਲਿਕ ਸਕੂਲ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਗੇਮ ਐਥਲੈਟਿਕਸ 60 ਮੀ. ਵਿੱਚ ਅੰ-14 ਵਿੱਚ ਗੁਰਕਮਲ ਸਿੰਘ ਨੇ ਪਹਿਲਾ ਅਤੇ ਅਭਿਜੋਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ, ਗੇਮ ਐਥਲੈਟਿਕਸ 1500 ਮੀ. ਵਿੱਚ ਅੰ-17 ਵਿੱਚ ਸੁਖਕਰਨ ਸਿੰਘ ਨੇ ਪਹਿਲਾ ਅਤੇ ਚਰਨਜੀਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ, ਅੰ-21-30 ਵਿੱਚ ਗੁਰਸੇਵਕ ਸਿੰਘ ਨੇ ਪਹਿਲਾ ਅਤੇ ਸੁਖਵਿੰਦਰ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ । ਇਸੇ ਤਰ੍ਹਾ ਅੰ-31-40 ਵਿੱਚ ਰਾਜ ਕੁਮਾਰ ਨੇ ਪਹਿਲਾ ਅਤੇ ਗੁਰਪ੍ਰੀਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਗੇਮ ਕਬੱਡੀ ਨੈਸ਼ਨਲ ਸਟਾਈਲ ਵਿੱਚ ਅੰ.14 ਵਿੱਚ ਮੇਘਾ ਰਾਏ ਨੇ ਪਹਿਲਾ ਸਥਾਨ ਹਾਸਿਲ ਕੀਤਾ, ਪੀ.ਐਮ. ਸੀਨੀ. ਸੈਕੰ. ਸਕੂਲ (ਲੜਕੇ) ਫਿਰੋਜ਼ਪੁਰ ਨੇ ਦੂਸਰਾ ਅਤੇ ਫੱਤੇ ਵਾਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾ ਗੇਮ ਕਬੱਡੀ ਸਰਕਲ ਸਟਾਈਲ ਵਿੱਚ ਅੰ-14 ਵਿੱਚ ਕੋਟ ਕਰੋੜ ਕਲਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ, ਫਿਰੋਜਸ਼ਾਹ ਨੇ ਦੂਸਰਾ ਸਥਾਨ ਹਾਸਿਲ ਕੀਤਾ, ਅੰ-17 ਵਿੱਚ ਭਾਗ ਸਿੰਘ ਵਾਲਾ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਹਨ ਸਿੰਘ ਵਾਲਾ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਅੰ-21 ਵਿੱਚ ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਭਾਈ ਨੇ ਪਹਿਲਾ ਅਤੇ ਗੁਰੂ ਨਾਨਕ ਦੇਵ ਸਕੂਲ ਸ਼ਕੂਰ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਗੇਮ ਖੋਹ-ਖੋਹ ਵਿੱਚ ਅੰ-14 ਵਿੱਚ ਫਤਿਹਗੜ੍ਹ ਨੇ ਪਹਿਲਾ ਸਥਾਨ ਹਾਸਿਲ ਕੀਤਾ, ਦੋਨਾ ਮਤੱੜ ਨੇ ਦੂਸਰਾ ਅਤੇ ਗੁਰੂਹਰਸਹਾਏ ਨੇ ਤੀਸਰਾ ਸਥਾਨ ਹਾਸਿਲ ਕੀਤਾ, ਅੰ-17 ਵਿੱਚ ਜੰਡ ਵਾਲਾ ਨੇ ਪਹਿਲਾ ਸਥਾਨ ਹਾਸਿਲ ਕੀਤਾ, ਮੱਲਵਾਲਾ ਨੇ ਦੂਸਰਾ ਅਤੇ ਲਹਿਰਾ ਰੋਹੀ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰ-21 ਵਿੱਚ ਸੋਹਨਗੜ੍ਹ ਨੇ ਪਹਿਲਾ, ਮੱਤੜ ਨੇ ਦੂਸਰਾ ਅਤੇ ਗੁੱਦੜ ਢੰਡੀ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਗੇਮ ਟੇਬਲ ਟੈਨਿਸ ਵਿੱਚ ਅੰ-14 ਵਿੱਚ ਅੰਗਦਵੀਰ ਸਿੰਘ ਨੇ ਪਹਿਲਾ, ਸਮਨਯੂ ਚਾਵਲਾ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਅੰ-17 ਵਿੱਚ ਅਭਿਨਵ ਬਿੰਦਰਾ ਨੇ ਪਹਿਲਾ ਅਤੇ ਮਨਮੀਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾ ਅੰ-21 ਵਿੱਚ ਇਸਮੀਤ ਸਿੰਘ ਨੇ ਪਹਿਲਾ ਅਤੇ ਧਰਮ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ
ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਹ ਕੋਚਿਜ਼, ਸਮੂਹ ਸਟਾਫ, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ , ਸਿਹਤ ਵਿਭਾਗ ਦੀ ਟੀਮ, ਪੁਲਿਸ ਸਕਿਉਰਟੀ, ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਰਹੇ।



