
“ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਚਲਾਈ ਗਈ ਵਿਸ਼ੇਸ਼ ਸਫਾਈ ਮੁਹਿੰਮ
“ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਚਲਾਈ ਗਈ ਵਿਸ਼ੇਸ਼ ਸਫਾਈ ਮੁਹਿੰਮ

ਫਿਰੋਜ਼ਪੁਰ 1 ਅਕਤੂਬਰ, 2026: “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਵੱਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਿਰੋਜ਼ਪੁਰ ਵੱਲੋਂ ਇਸ ਮੌਕੇ ਦੱਸਿਆ ਗਿਆ ਕਿ ਉਨ੍ਹਾਂ ਦੇ ਦਫਤਰ ਵੱਲੋਂ ਦਫਤਰ ਦੇ ਸਟਾਫ ਰਾਹੀਂ ਦਫ਼ਤਰ ਅਤੇ ਦਫਤਰ ਦੇ ਆਸ—ਪਾਸ ਸਫਾਈ ਮੁਹਿੰਮ ਚਲਾਈ ਅਤੇ ਸਫਾਈ ਕੀਤੀ ਗਈ ਅਤੇ ਨਾਹ ਹੀ ਇਸ ਮੌਕੇ ਦਫਤਰ ਵਿਖੇ ਆਪਣੇ ਕੰਮਾਂ ਸਬੰਧੀ ਪਹੁੰਚੇ ਸਾਬਕਾ ਸੈਨਿਕਾਂ/ਵਿਧਵਾਵਾਂ/ਆਸ਼ਰਿਤਾਂ ਆਦਿ ਨੂੰ ਦੇਸ਼ ਵੱਲੋਂ ਚਲਾਈ ਗਈ “ਸਵੱਛਤਾ ਹੀ ਸੇਵਾ” ਮੁਹਿੰਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਿਰੋਜ਼ਪੁਰ ਨੇ ਸਫਾਈ ਵਿਵਸਥਾ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਥਾਵਾਂ, ਖਾਲੀ ਪਲਾਟਾਂ, ਹੋਰ ਖੁੱਲ੍ਹੇ ਸਥਾਨਾਂ ਤੇ ਕੂੜਾ—ਕਰਕਟ ਨਾ ਸੁੱਟਿਆ ਜਾਵੇ। ਘਰਾਂ ਅਤੇ ਹੋਰ ਥਾਵਾਂ ਤੋਂ ਪੈਦਾ ਹੋਣ ਵਾਲਾ ਕੂੜਾ ਨਗਰ ਕੌਂਸਲ ਵੱਲੋਂ ਤਾਇਨਾਤ ਕੂੜਾ ਇੱਕਠਾ ਕਰਨ ਵਾਲੇ ਸਫਾਈ ਕਰਮਚਾਰੀਆਂ ਨੂੰ ਹੀ ਸੌਂਪਿਆ ਜਾਵੇ ਜਾਂ ਨਿਰਧਾਰਤ ਕੂੜੇਦਾਨਾਂ ਵਿੱਚ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਕੂੜੇ ਦੀ ਸਹੀ ਢੰਗ ਨਾਲ ਛਾਂਟੀ ਅਤੇ ਨਿਪਟਾਰਾ ਕਰਨ ਨਾਲ ਹੀ ਸਾਫ—ਸੁਥਰਾ ਵਾਤਾਵਰਣ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੀ ਅਵਾਮ ਨੂੰ ਅਪੀਲ ਕੀਤੀ ਕਿ ਉਹ “ਸਵੱਛਤਾ ਹੀ ਸੇਵਾ” ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਆਪਣੇ ਆਸ—ਪਾਸ ਅਤੇ ਦੇਸ਼ ਨੂੰ ਸਾਫ—ਸੁਥਰਾ ਤੇ ਸੁੰਦਰ ਬਣਾਉਣ ਵਿੱਚ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ।




