Ferozepur News

ਰੰਗਲਾ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ

ਜ਼ਿਲ੍ਹੇ ਵਿੱਚ ਕਰੀਬ 717 ਯੋਗ ਕਲਾਸਾਂ ’ਚ 18 ਹਜ਼ਾਰ ਤੋਂ ਵੱਧ ਲੋਕ ਯੋਗਾ ਨਾਲ ਜੁੜੇ

ਰੰਗਲਾ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ

ਰੰਗਲਾ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ
–  ਜ਼ਿਲ੍ਹੇ ਵਿੱਚ ਕਰੀਬ 717 ਯੋਗ ਕਲਾਸਾਂ ’ਚ 18 ਹਜ਼ਾਰ ਤੋਂ ਵੱਧ ਲੋਕ ਯੋਗਾ ਨਾਲ ਜੁੜੇ

ਫ਼ਿਰੋਜ਼ਪੁਰ, 06 ਅਕਤੂਬਰ, 2026: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਿਰੋਗ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਦੇ ਮੰਤਵ ਨਾਲ ਚਲਾਈ ਜਾ ਰਹੀ ਸੀ.ਐੱਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਹਰ ਰੋਜ਼ ਸਵੇਰੇ ਅਤੇ ਸ਼ਾਮ ਮੁਫ਼ਤ ਯੋਗਾ ਕਲਾਸਾਂ ਰਾਹੀਂ ਹਜ਼ਾਰਾਂ ਲੋਕ ਸਿਹਤਮੰਦ ਜੀਵਨਸ਼ੈਲੀ ਅਪਣਾਈ ਹੈ। ਯੋਗਾ ਪ੍ਰਤੀ ਲੋਕਾਂ ਦੀ ਦਿਲਚਸਪੀ ਲਗਾਤਾਰ ਵਧ ਰਹੀ ਹੈ ਅਤੇ ਹਰ ਉਮਰ ਵਰਗ ਦੇ ਲੋਕ ਇਨ੍ਹਾਂ ਕਲਾਸਾਂ ਵਿੱਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਤਜ਼ਰਬੇਕਾਰ ਯੋਗਾ ਟਰੇਨਰਾਂ ਰਾਹੀਂ ਨਿਯਮਿਤ ਤੌਰ ‘ਤੇ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਨਾਲ ਲੋਕਾਂ ਦੀ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਵਿੱਚ ਵੀ ਸਕਾਰਾਤਮਕ ਸੁਧਾਰ ਆ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰੋਜ਼ਾਨਾ ਦੀ ਜੀਵਨਸ਼ੈਲੀ ਵਿੱਚ ਯੋਗਾ ਨੂੰ ਸ਼ਾਮਲ ਕਰਕੇ ਤੰਦਰੁਸਤ ਅਤੇ ਨਿਰੋਗ ਜੀਵਨ ਵੱਲ ਕਦਮ ਵਧਾਉਣ।
ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ (ਸੀ.ਐਮ. ਦੀ ਯੋਗਸ਼ਾਲਾ) ਅਮਨਪ੍ਰੀਤ ਕੌਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਵਿੱਚ 159 ਯੋਗਾ ਟਰੇਨਰਾਂ ਵੱਲੋਂ 717 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 18000 ਤੋਂ ਵੱਧ ਲੋਕ ਨਿਯਮਿਤ ਤੌਰ ‘ਤੇ ਯੋਗਾ ਦਾ ਲਾਭ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਮੁਹੱਲੇ ਦੇ ਘੱਟੋ-ਘੱਟ 25 ਵਿਅਕਤੀ ਯੋਗਾ ਕਲਾਸਾਂ ਸ਼ੁਰੂ ਕਰਵਾਉਣ ਦੇ ਇੱਛੁਕ ਹੋਣ ਤਾਂ ਪੰਜਾਬ ਸਰਕਾਰ ਵੱਲੋਂ ਉਥੇ ਮੁਫ਼ਤ ਯੋਗਾ ਟਰੇਨਰ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਸ਼ੁਰੂ ਕਰਵਾਉਣ ਜਾਂ ਹੋਰ ਜਾਣਕਾਰੀ ਲਈ 76694-00500 ‘ਤੇ ਮਿਸਡ ਕਾਲ ਦਿੱਤੀ ਜਾ ਸਕਦੀ ਹੈ ਜਾਂ 78888-40115 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ cmdiyogshala.punjab.gov.in ‘ਤੇ ਰਜਿਸਟ੍ਰੇਸ਼ਨ ਕਰਕੇ ਵੀ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button