Ferozepur News

ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਖੂਨਦਾਨ ਜਾਗਰੂਕਤਾ ਲਈ ਸਲੋਗਨ ਤੇ ਪੋਸਟਰ ਮੁਕਾਬਲਾ

 

ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਖੂਨਦਾਨ ਜਾਗਰੂਕਤਾ ਲਈ ਸਲੋਗਨ ਤੇ ਪੋਸਟਰ ਮੁਕਾਬਲਾ

ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਖੂਨਦਾਨ ਜਾਗਰੂਕਤਾ ਲਈ ਸਲੋਗਨ ਤੇ ਪੋਸਟਰ ਮੁਕਾਬਲਾ

ਫਿਰੋਜ਼ਪੁਰ, 6 ਅਕਤੂਬਰ 2026: ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਰੈੱਡ ਰਿਬਨ ਕਲੱਬਾਂ ਵੱਲੋਂ ਸਹਾਇਕ ਡਾਇਰੈਕਟਰ, ਯੂਥ ਸਰਵਿਸਿਜ਼ ਵਿਭਾਗ, ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਖੂਨਦਾਨ ਦੀ ਮਹੱਤਤਾ ਬਾਰੇ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।

ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਸਿਰਜਣਾਤਮਕ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਸਲੋਗਨਾਂ ਅਤੇ ਰੰਗਦਾਰ ਪੋਸਟਰਾਂ ਰਾਹੀਂ ਪੇਸ਼ ਕੀਤਾ। ਵਿਦਿਆਰਥੀਆਂ ਨੇ ਆਪਣੇ ਸੰਦੇਸ਼ਾਂ ਰਾਹੀਂ ਦਰਸਾਇਆ ਕਿ ਇੱਕ ਵਿਅਕਤੀ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਖੂਨਦਾਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਜ਼ਰੂਰੀ ਹੈ, ਕਿਉਂਕਿ ਨੌਜਵਾਨ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਸਮਾਜ-ਸੇਵੀ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਰਾਜੀਵ ਅਰੋੜਾ ਅਤੇ ਡੀਨ ਸਟੂਡੈਂਟਸ ਵੈਲਫੇਅਰ ਡਾ. ਸਨੀ ਬਹਿਲ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ, ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਰਚਨਾਤਮਕਤਾ ਦੀ ਸ਼ਲਾਘਾ ਕਰਦਿਆਂ ਅਜਿਹੀਆਂ ਗਤੀਵਿਧੀਆਂ ਵਿੱਚ ਲਗਾਤਾਰ ਭਾਗ ਲੈਣ ਲਈ ਉਤਸ਼ਾਹਿਤ ਕੀਤਾ।

ਰੈੱਡ ਰਿਬਨ ਕਲੱਬਾਂ ਦੇ ਨੋਡਲ ਅਫਸਰ ਸ੍ਰੀ ਯਸ਼ਪਾਲ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਜਸਵੀਰ ਚੰਦ ਅਤੇ ਸ੍ਰੀ ਗੁਰਜੀਵਨ ਸਿੰਘ ਨੇ ਮੁਕਾਬਲੇ ਦੇ ਸਫਲ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਰੈੱਡ ਰਿਬਨ ਕਲੱਬਾਂ ਵੱਲੋਂ ਵਿਦਿਆਰਥੀਆਂ ਨੂੰ ਸਿਹਤ, ਖੂਨਦਾਨ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਤ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਮੁਕਾਬਲੇ ਵਿੱਚ ਯਸ਼ਿਕਾ (ਸੀ.ਐੱਸ.ਈ., ਪਹਿਲਾ ਸਾਲ) ਨੇ ਪਹਿਲਾ, ਨਿਧੀ (ਸੀ.ਐੱਸ.ਈ., ਪਹਿਲਾ ਸਾਲ) ਨੇ ਦੂਜਾ ਅਤੇ ਚਰਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

 

Related Articles

Leave a Reply

Your email address will not be published. Required fields are marked *

Back to top button