Ferozepur News

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੁਸ਼ੂ ਦੇ ਜ਼ਿਲ੍ਹਾ ਪੱਧਰੀ ਟ੍ਰਾਇਲ ਕਰਵਾਏ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੁਸ਼ੂ ਦੇ ਜ਼ਿਲ੍ਹਾ ਪੱਧਰੀ ਟ੍ਰਾਇਲ ਕਰਵਾਏ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੁਸ਼ੂ ਦੇ ਜ਼ਿਲ੍ਹਾ ਪੱਧਰੀ ਟ੍ਰਾਇਲ ਕਰਵਾਏ

ਫਿਰੋਜ਼ਪੁਰ, 6 ਅਕਤੂਬਰ 2026: ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਵੁਸ਼ੂ ਖੇਡ ਦੇ ਜ਼ਿਲ੍ਹਾ ਪੱਧਰੀ ਟ੍ਰਾਇਲ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ, ਫਿਰੋਜ਼ਪੁਰ ਦੇ ਇਨਡੋਰ ਹਾਲ ਵਿਖੇ ਕਰਵਾਏ ਗਏ। ਇਨ੍ਹਾਂ ਟ੍ਰਾਇਲਾਂ ਵਿੱਚ ਜ਼ਿਲ੍ਹੇ ਭਰ ਤੋਂ ਲਗਭਗ 80 ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਟ੍ਰਾਇਲਾਂ ਦੀ ਸ਼ੁਰੂਆਤ ਜ਼ਿਲ੍ਹਾ ਖੇਡ ਅਫ਼ਸਰ ਸ. ਗੁਰਦੀਪ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਵੁਸ਼ੂ ਐਸੋਸੀਏਸ਼ਨ ਫਿਰੋਜ਼ਪੁਰ ਦੇ ਚੀਫ਼ ਕੋਚ ਕ੍ਰਿਸ਼ਨ ਕੁਮਾਰ, ਕਨਵੀਨਰ ਵਿਸ਼ਾਲ ਕੰਬੋਜ, ਆਫੀਸ਼ਲ ਸ਼ਿਵਮ ਕੁਮਾਰ, ਆਫੀਸ਼ਲ ਖੁਸ਼ੀ ਅਤੇ ਕੋਚ ਸਿਮਰਨ ਵੀ ਮੌਜੂਦ ਸਨ। ਖਿਡਾਰੀਆਂ ਨੇ ਵੱਖ-ਵੱਖ ਵਰਗਾਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਨੇ ਖਿਡਾਰੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਨਾਲ-ਨਾਲ ਅਨੁਸ਼ਾਸਨ ਅਤੇ ਟੀਮ ਭਾਵਨਾ ਦੀ ਸਿੱਖਿਆ ਵੀ ਦਿੰਦੀਆਂ ਹਨ। ਉਨ੍ਹਾਂ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਟ੍ਰਾਇਲਾਂ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਖੇਡਾਂ ਵਤਨ ਪੰਜਾਬ ਦੀਆਂ-2026 ਦੇ ਸੂਬਾ ਪੱਧਰੀ ਟੂਰਨਾਮੈਂਟ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਖਿਡਾਰੀਆਂ ਨੂੰ ਸੂਬਾ ਪੱਧਰ ’ਤੇ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Related Articles

Leave a Reply

Your email address will not be published. Required fields are marked *

Back to top button