Ferozepur News

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀਆਈਜੀ, ਐਸਐਸਪੀ ਅਤੇ ਏਡੀਸੀ ਵਿਕਾਸ ਵੱਲੋਂ ਵੱਖ-ਵੱਖ ਹੌਟਸਪੌਟ ਇਲਾਕਿਆਂ ਦਾ ਦੌਰਾ

ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀਆਈਜੀ, ਐਸਐਸਪੀ ਅਤੇ ਏਡੀਸੀ ਵਿਕਾਸ ਵੱਲੋਂ ਵੱਖ-ਵੱਖ ਹੌਟਸਪੌਟ ਇਲਾਕਿਆਂ ਦਾ ਦੌਰਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀਆਈਜੀ, ਐਸਐਸਪੀ ਅਤੇ ਏਡੀਸੀ ਵਿਕਾਸ ਵੱਲੋਂ ਵੱਖ-ਵੱਖ ਹੌਟਸਪੌਟ ਇਲਾਕਿਆਂ ਦਾ ਦੌਰਾ

ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ

ਫ਼ਿਰੋਜ਼ਪੁਰ, 10 ਅਕਤੂਬਰ, 2026: ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਡੀਆਈਜੀ ਫ਼ਿਰੋਜ਼ਪੁਰ ਰੇਂਜ ਸ੍ਰੀ ਸਨੇਹਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਐਸਐਸਪੀ ਫ਼ਿਰੋਜ਼ਪੁਰ ਸ੍ਰੀ ਭੁਪਿੰਦਰ ਸਿੰਘ ਸਿੱਧੂ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਨਸ਼ਾ ਹੌਟਸਪੌਟ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਅਧਿਕਾਰੀਆਂ ਵੱਲੋਂ ਰਾਏ ਸਿੱਖ ਭਵਨ ਦਾ ਵੀ ਦੌਰਾ ਕੀਤਾ ਗਿਆ ਅਤੇ ਖਸਤਾ ਹਾਲਤ ਵਿੱਚ ਪਈ ਇਮਾਰਤ ਦੀ ਸਾਫ਼ ਸਫਾਈ ਅਤੇ ਮੁਰੰਮਤ ਕਰਵਾ ਕੇ ਇਸ ਨੂੰ ਮੁੜ ਵਰਤੋਂ ਯੋਗ ਬਣਾਉਣ ਸਬੰਧੀ ਗੱਲਬਾਤ ਕੀਤੀ ਗਈ। ਇਸ ਉਪਰੰਤ ਉਨ੍ਹਾਂ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਉੱਥੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਤਤਪਰ ਹਨ ਅਤੇ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਰਾਹੀਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਯਤਨ ਜਾਰੀ ਰਹਿਣਗੇ।

ਇਸ ਦੌਰਾਨ ਡੀਆਈਜੀ ਫ਼ਿਰੋਜ਼ਪੁਰ ਰੇਂਜ ਸ੍ਰੀ ਸਨੇਹਦੀਪ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦੀ ਭੂਮਿਕਾ ਵੀ ਅਹਿਮ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ ਤੇ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਜਾਗਰੂਕਤਾ, ਇਲਾਜ ਅਤੇ ਸਮਾਜਿਕ ਸਹਿਯੋਗ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਨਫ਼ਰਤ ਜਾਂ ਵਿਤਕਰੇ ਦੀ ਬਜਾਏ ਸਹਿਯੋਗ ਦੇ ਕੇ ਇਲਾਜ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਲੋੜੀਂਦੇ ਹੱਲ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਡੀਐਸਪੀ ਸੁਖਵਿੰਦਰ ਸਿੰਘ, ਕਾਰਜਸਾਧਕ ਅਫਸਰ ਨਗਰ ਕੌਂਸਲ ਨਰਿੰਦਰ ਕੁਮਾਰ, ਐਸਐਮਓ ਨਿਖਿਲ ਗੁਪਤਾ ਸਮੇਤ ਹੋਰ ਅਧਿਕਾਰੀ/ ਕਰਮਚਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button