
ਵਿਧਾਇਕ ਰਣਬੀਰ ਭੁੱਲਰ ਅਤੇ ਰਜਨੀਸ਼ ਦਹੀਯਾ ਨੇ 6 ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ
- ਜ਼ਿਲ੍ਹੇ 'ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ 37 ਹੋਈ

ਵਿਧਾਇਕ ਰਣਬੀਰ ਭੁੱਲਰ ਅਤੇ ਰਜਨੀਸ਼ ਦਹੀਯਾ ਨੇ 6 ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ
– ਜ਼ਿਲ੍ਹੇ ‘ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ 37 ਹੋਈ
ਫ਼ਿਰੋਜ਼ਪੁਰ, 14 ਅਕਤੂਬਰ, 2026: ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਜ ਛੇ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦਾ ਪਿੰਡ ਮਹਾਲਮ, ਸੁਧ ਸਿੰਘ ਵਾਲਾ, ਸੁਰ ਸਿੰਘ ਵਾਲਾ, ਕਟੋਰਾ, ਰੁਕਣੇਵਾਲਾ ਅਤੇ ਪਿੰਡ ਖਿਲਚਿਆਂ ਕਦੀਮ ਵਿੱਖੇ ਉਦਘਾਟਨ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ਼੍ਰੀ ਰਜਨੀਸ਼ ਦਾਹੀਆ ਵੱਲੋਂ ਕੀਤਾ ਗਿਆ।
ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ ਫਿਰੋਜ਼ਪੁਰ, ਡਾ. ਵਿਵੇਕ ਰਜੌਰਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪੰਕਜ ਗੁੱਪਤਾ ਮੌਜੂਦ ਸਨ।
ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਵਿੱਚ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੱਧਰ ‘ਤੇ ਮਿਸਾਲੀ ਸੁਧਾਰ ਹੋਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਬਿਲਕੁੱਲ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲਾਂ 31 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਅਤੇ ਹੁਣ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 37 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਫ਼ਿਰੋਜ਼ਪੁਰ ਜਿਲ੍ਹੇ ਦੇ ਵਸਨੀਕਾਂ ਨੂੰ ਹੋਰ ਵੀ ਸੁਵਿਧਾਜਨਕ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ ਅਤੇ ਸਿਹਤ ਸਹੂਲਤਾਂ ਲੋਕਾਂ ਦੀ ਪਹੁੰਚ ਦੇ ਹੋਰ ਨੇੜੇ ਆਉਣਗੀਆਂ।
ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਕਲੀਨਿਕ ਵਿੱਚ 46 ਤਰ੍ਹਾਂ ਦੇ ਟੈਸਟ ਅਤੇ 102 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਗਈਆਂ ਹਨ ਜਿਸ ਦਾ ਫਾਇਦਾ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਹੋਵੇਗਾ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ ਰੇਖਾ ਭੱਟੀ, ਡਾ ਕਰਨਵੀਰ ਤ੍ਰੇਹਨ,ਡਾ ਰਮਨਪ੍ਰੀਤ ਕੌਰ, ਡਾ ਅਭੈਜੀਤ, ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਅਮਰਜੀਤ ਐੱਸ ਆਈ, ਸ੍ਰੀ ਹਿਮਾਂਸ਼ੂ ਪੀਏ ਟੂ ਐਮਐੱਲਏ ਫਿਰੋਜ਼ਪੁਰ ਸਹਿਰੀ, ਰੋਬੀ ਸੰਧੂ ਪੀਏ ਟੂ ਐਮਐਲਏ ਫ਼ਿਰੋਜ਼ਪੁਰ ਦਿਹਾਤੀ, ਪਿੰਡਾਂ ਦੇ ਸਰਪੰਚਾਂ, ਪੰਚਾਂ ਸਮੇਤ ਮੈਡੀਕਲ ਸਟਾਫ ਅਤੇ ਪਤਵੰਤੇ ਸੱਜਣ ਹਾਜ਼ਰ ਸਨ।




