ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਮੈਡਮ ਸਤਿਕਾਰ ਕੌਰ ਗਹਿਰੀ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
— ਫਿਰੋਜ਼ਪੁਰ: ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਮੈਡਮ ਸਤਿਕਾਰ ਕੌਰ ਗਹਿਰੀ ਵਲੋਂ ਮੰਗਲਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਕਵਰਿੰਗ ਉਮੀਦਵਾਰ ਵਜੋਂ ਮੈਡਮ ਸਤਿਕਾਰ ਕੌਰ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੇ ਵੀ ਆਪਣੇ ਕਾਗਜ਼ ਦਾਖਲ ਕੀਤੇ। ਆਪਣੇ ਸਮਰਥਕਾਂ ਦੇ ਵੱਡੇ ਇਕੱਠ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਮੈਡਮ ਸਤਿਕਾਰ ਕੌਰ ਗਹਿਰੀ ਨੇ ਚੋਣਾਂ ਵਿਚ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਜੋ 10 ਸਾਲ ਪੰਜਾਬ ਨੂੰ ਲੁੱਟਿਆਂ ਹੈ, ਇਸ ਦਾ ਬੱਚਾ ਬੱਚਾ ਗਵਾਹ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਵੀ ਪੰਜਾਬ ਦਾ ਵਿਕਾਸ ਹੋਇਆ ਉਹ ਸਾਰਾ ਕਾਂਗਰਸ ਦੇ ਸਰਕਾਰ ਵੇਲੇ ਹੋਇਆ, ਅਕਾਲੀਆਂ ਅਤੇ ਭਾਜਪਾਈਆਂ ਨੇ ਤਾਂ ਪੰਜਾਬ ਨੂੰ ਲੁੱਟਣ ਤੋਂ ਸਿਵਾਏ ਕੁਝ ਹੋਰ ਕੰਮ ਨਹੀਂ ਕੀਤਾ। ਮੈਡਮ ਸਤਿਕਾਰ ਕੌਰ ਗਹਿਰੀ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਨ ਲਈ ਅੱਜ ਸਵੇਰੇ ਜਦੋਂ ਬਾਬਾ ਸ਼ੇਰਸ਼ਾਹ ਵਲੀ ਦਰਗਾਹ 'ਤੇ ਉਸ ਤੋਂ ਬਾਅਦ ਗੁਰਦੁਆਰਾ ਜਾਮਨੀ ਸਾਹਿਬ ਬਾਜੀਦਪੁਰ ਵਿਖੇ ਵਿਖੇ ਮੱਥਾ ਟੇਕਿਆ। ਇਸ ਮੌਕੇ ਥਾਂ ਥਾਂ ਲੋਕਾਂ ਨੇ ਉਨ੍ਹਾਂ ਦਾ ਲਾ-ਮਿਸਾਲ ਸਵਾਗਤ ਕੀਤਾ। ਕਈ ਥਾਵਾਂ 'ਤੇ ਤਾਂ ਪਾਰਟੀ ਵਰਕਰਾਂ ਦੇ ਨਾਲ-ਨਾਲ ਆਮ ਲੋਕ ਵੀ ਢੋਲ ਵਜਾ-ਵਜਾ ਕੇ ਉਨ੍ਹਾਂ ਨੂੰ ਜੀ ਆਇਆ ਆਖ ਰਹੇ ਸਨ। ਵਰਣਨਯੋਗ ਹੈ ਕਿ ਮੈਡਮ ਸਤਿਕਾਰ ਕੌਰ ਗਹਿਰੀ 2012 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਇਸ ਹਲਕੇ ਤੋਂ ਕੁਝ ਹੀ ਵੋਟਾਂ ਨਾਲ ਜੋਗਿੰਦਰ ਸਿੰਘ ਜਿੰਦੂ ਨੇ ਹਰਾਇਆ ਸੀ।