Ferozepur News

ਕੰਬਾਈਨ ਹਾਰਵੈਸਟਰਾਂ ਰਾਹੀਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ

- ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ : ਆਰ.ਟੀ.ਓ. ਵਿਸ਼ਵਜੀਤ ਸਿੰਘ ਸਿੱਧੂ

ਕੰਬਾਈਨ ਹਾਰਵੈਸਟਰਾਂ ਰਾਹੀਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ

ਕੰਬਾਈਨ ਹਾਰਵੈਸਟਰਾਂ ਰਾਹੀਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ

– ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ : ਆਰ.ਟੀ.ਓ. ਵਿਸ਼ਵਜੀਤ ਸਿੰਘ ਸਿੱਧੂ

ਫਿਰੋਜ਼ਪੁਰ, 15 ਅਕਤੂਬਰ, 2026: ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕੰਬਾਈਨ ਹਾਰਵੈਸਟਰਾਂ ਰਾਹੀਂ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ.ਟੀ.ਓ. ਫਿਰੋਜ਼ਪੁਰ ਸ੍ਰੀ ਵਿਸ਼ਵਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਸਬੰਧਤ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਸਾਨਾਂ ਅਤੇ ਕੰਬਾਈਨ ਹਾਰਵੈਸਟਰ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅਨੁਸਾਰ ਹੀ ਝੋਨੇ ਦੀ ਕਟਾਈ ਕਰਨ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button