Ferozepur News

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਬੇਕਰੀ ਅਤੇ ਕਨਫੈਕਸ਼ਨਰੀ ਉਤਪਾਦਾਂ ਦੀ ਤਿਆਰੀ ਸਬੰਧੀ ਕਿੱਤਾਮੁਖੀ ਸਿਖਲਾਈ ਦਾ ਆਯੋਜਨ

ਫਿਰੋਜ਼ਪੁਰ, 15-10-2026: ਪੇਂਡੂ ਨੌਜਵਾਨਾਂ ਅਤੇ ਮਹਿਲਾਵਾਂ ਵਿੱਚ ਸਵੈ-ਰੁਜ਼ਗਾਰ ਅਤੇ ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੀ.ਏ.ਯੂ –ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਆਤਮਾ  ਸਕੀਮ ਅਧੀਨ ਬੇਕਰੀ ਅਤੇ ਕਨਫੈਕਸ਼ਨਰੀ ਉਤਪਾਦਾਂ ਦੀ ਤਿਆਰੀ ਸੰਬੰਧੀ ਪੰਜ ਰੋਜ਼ਾ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਸਿਖਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਡਾ. ਗੁਰਮੇਲ ਸਿੰਘ ਸੰਧੂ, ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਫਿਰੋਜ਼ਪੁਰ ਨੇ ਕਿਹਾ ਕਿ ਬੇਕਰੀ (ਖੁਰਾਕੀ) ਪਦਾਰਥਾਂ ਦੀ ਤਿਆਰੀ ਨਾਲ ਜੁੜੇ ਛੋਟੇ ਉਦਯੋਗ ਪੇਂਡੂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਅਪਨਾਉਣ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਚੰਗੇ ਮੌਕੇ ਪ੍ਰਦਾਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਬੇਕਰੀ ਅਤੇ ਕਨਫੈਕਸ਼ਨਰੀ ਉਤਪਾਦਾਂ ਦੀ ਬਾਜ਼ਾਰ ਵਿੱਚ ਕਾਫ਼ੀ ਮੰਗ ਹੈ ਅਤੇ ਇਨ੍ਹਾਂ ਨਾਲ ਸੰਬੰਧਤ ਕਾਰੋਬਾਰ ਘੱਟ ਪੂੰਜੀ ਨਾਲ ਘਰੇਲੂ ਪੱਧਰ ’ਤੇ ਵੀ ਸ਼ੁਰੂ ਕੀਤੇ ਜਾ ਸਕਦੇ ਹਨ।

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਬੇਕਰੀ ਅਤੇ ਕਨਫੈਕਸ਼ਨਰੀ ਉਤਪਾਦਾਂ ਦੀ ਤਿਆਰੀ ਸਬੰਧੀ ਕਿੱਤਾਮੁਖੀ ਸਿਖਲਾਈ ਦਾ ਆਯੋਜਨ
ਇਸ ਸਿਖਲਾਈ ਦੌਰਾਨ ਡਾ. ਦਿਵਿਆ ਜੈਨ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ), ਨੇ ਕੇਕ, ਬਿਸਕੁਟ, ਮਫ਼ਿਨ, ਬਰੈੱਡ ਅਤੇ ਬਾਜਰੇ ਆਧਾਰਿਤ ਸਿਹਤਮੰਦ ਉਤਪਾਦ ਤਿਆਰ ਕਰਨ ਸਬੰਧੀ ਵਿਹਾਰਕ ਸਿਖਲਾਈ ਦਿੱਤੀ। ਉਨ੍ਹਾਂ ਨੇ ਕੱਚੇ ਮਾਲ ਦੀ ਚੋਣ, ਉਤਪਾਦਾਂ ਦੀ ਗੁਣਵੱਤਾ, ਤਿਆਰੀ, ਪੈਕਿੰਗ, ਲੇਬਲਿੰਗ, ਕੀਮਤ ਨਿਰਧਾਰਨ ਅਤੇ ਮਾਰਕੀਟਿੰਗ ਸੰਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ, ਤਾਂ ਜੋ ਸਿਖਿਆਰਥੀ ਆਪਣੇ ਛੋਟੇ ਕਾਰੋਬਾਰ ਸਫ਼ਲਤਾਪੂਰਵਕ ਸ਼ੁਰੂ ਕਰਕੇ ਸੁਚੱਜੇ ਢੰਗ ਨਾਲ ਚਲਾ ਸਕਣ।

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਬੇਕਰੀ ਅਤੇ ਕਨਫੈਕਸ਼ਨਰੀ ਉਤਪਾਦਾਂ ਦੀ ਤਿਆਰੀ ਸਬੰਧੀ ਕਿੱਤਾਮੁਖੀ ਸਿਖਲਾਈ ਦਾ ਆਯੋਜਨ
ਇਸ ਮੌਕੇ ਸ਼੍ਰੀ ਸਾਵਨਦੀਪ ਸ਼ਰਮਾ, ਪ੍ਰੋਜੈਕਟ ਡਾਇਰੈਕਟਰ, ਆਤਮਾ, ਫਿਰੋਜ਼ਪੁਰ ਨੇ ਕੰਪਨੀ ਦੀ ਰਜਿਸਟ੍ਰੇਸ਼ਨ, ਟ੍ਰੇਡਮਾਰਕ ਰਜਿਸਟ੍ਰੇਸ਼ਨ, ਬ੍ਰਾਂਡ ਵਿਕਾਸ, ਲਾਇਸੈਂਸ ਅਤੇ ਖੁਰਾਕੀ ਉਤਪਾਦਾਂ ਨਾਲ ਸਬੰਧਤ ਕਾਰੋਬਾਰ ਸ਼ੁਰੂ ਕਰਨ ਲਈ ਲੋੜੀਂਦੀਆਂ ਕਾਨੂੰਨੀ ਪ੍ਰਕਿਰਆਵਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਆਪਣੇ ਬ੍ਰਾਂਡ ਸਥਾਪਿਤ ਕਰਨ, ਲੋੜੀਂਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਪ੍ਰਭਾਵਸ਼ਾਲੀ ਮਾਰਕੀਟਿੰਗ ਦੀਆਂ ਰਣਨੀਤੀਆਂ ਅਪਨਾਉਣ ਲਈ ਪ੍ਰੇਰਿਤ ਕੀਤਾ।

ਸਿਖਲਾਈ ਪ੍ਰੋਗਰਾਮ ਦੇ ਹਿੱਸੇ ਵਜੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਫੂਡ ਬਿਜ਼ਨਸ ਇਨਕਿਊਬੇਸ਼ਨ ਸੈਂਟਰ ਦਾ ਵਿਦਿਅਕ ਦੌਰਾ ਵੀ ਕਰਵਾਇਆ ਗਿਆ। ਇਸ ਦੌਰੇ ਦਾ ਉਦੇਸ਼ ਸਿਖਆਰਥੀਆਂ ਨੂੰ ਬੇਕਰੀ ਪਦਾਰਥਾਂ ਦੀ ਪ੍ਰੋਸੈਸਿੰਗ, ਨਵੇਂ ਉਤਪਾਦਾਂ ਦੇ ਵਿਕਾਸ, ਮਸ਼ੀਨਰੀ ਦੀ ਵਰਤੋਂ, ਪੈਕਿੰਗ ਅਤੇ ਉੱਦਮਸ਼ੀਲਤਾ ਦੇ ਮੌਕਿਆਂ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਨਾਲ ਸਿਖਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਅਤੇ ਉਨ੍ਹਾਂ ਦਾ ਵਿਸਥਾਰ ਕਰਨ ਲਈ ਉਪਲਬਧ ਸਹੂਲਤਾਂ ਅਤੇ ਸਰੋਤਾਂ ਬਾਰੇ ਜਾਨਣ ਦਾ ਮੌਕਾ ਮਿਲਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪੇਂਡੂ ਨੌਜਵਾਨਾਂ ਅਤੇ ਮਹਿਲਾਵਾਂ ਦੇ ਵਿਹਾਰਕ ਹੁਨਰਾਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਪ੍ਰਾਪਤ ਕੀਤੀ ਸਿਖਲਾਈ ਰਾਹੀਂ ਸਵੈ-ਰੁਜ਼ਗਾਰ ਅਪਣਾਉਣ, ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਅਤੇ ਸਫ਼ਲ ਉੱਦਮੀ ਬਣਨ ਲਈ ਉਤਸ਼ਾਹਿਤ ਕਰਨਾ ਸੀ।

Related Articles

Leave a Reply

Your email address will not be published. Required fields are marked *

Back to top button