Ferozepur News
ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਕੱਢਿਆ
ਫਿਰੋਜ਼ਪੁਰ ) : – ਇਲਾਕੇ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਦੋਸ਼ੀਆ ਨੂੰ ਅਜੇ ਤੱਕ ਸ਼ਜਾਵਾਂ ਨਾ ਮਿਲਣ ਦੇ ਰੋਸ ਵਜੋਂ ਕਾਲੀਆ ਝੰਡੀਆ ਲੈ ਕੇ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਪਿੰਡ ਸਨ੍ਹੇਰ ਤੋ ਰਵਾਨਾ ਹੋ ਕੇ ਪਿੰਡ ਮਨਸੂਰਦੇਵਾ, ਜ਼ੀਰਾ ਸ਼ਹਿਰ ਦੀਆਂ ਸੜ੍ਹਕਾ, ਮਖੂ ਅਤੇ ਮੱਲਾਵਲਾ ਦੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸ਼ੀਹਣੀ ਸਾਹਿਬ ਪਿੰਡ ਮੇਹਰ ਸਿੰਘ ਵਾਲਾ ਵਿਖੇ ਜਾ ਕੇ ਸਮਾਪਤ ਹੋਇਆ। ਇਸ ਰੋਸ ਮਾਰਚ ਨੂੰ ਸੰਬੋਧਨ ਕਰਦਿਆ ਭਾਈ ਹਿੰਮਤ ਸਿੰਘ ਸਕੂਰ, ਸੁਖਦੇਵ ਸਿੰਘ, ਗੁਰਭਾਗ ਸਿੰਘ ਮਰੂੜ ਨੇ ਕਿਹਾ ਕਿ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਸਕੀ ਜਿਸ ਕਾਰਨ ਸਿੱਖਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਦੀ ਭਾਲ ਕਰਕੇ ਜਲਦ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ ਕਿਉਂਕਿ ਜਿੰਨਾ ਸਮਾਂ ਦੋਸ਼ੀ ਅਜ਼ਾਦ ਘੁੰਮ ਰਹੇ ਹਨ ਸਿੱਖਾਂ ਦਾ ਰੋਸ ਇਸੇ ਤਰ੍ਹਾਂ ਜ਼ਾਰੀ ਰਹੇਗਾ।