Ferozepur News

ਝੋਟੇ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਦਾ ਭਰੋਸਾ ਦੇਣ ਮਾਨਸਾ ਪਹੁੰਚਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ – ਰਾਣਾ ਸੋਢੀ

ਝੋਟੇ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਦਾ ਭਰੋਸਾ ਦੇਣ ਮਾਨਸਾ ਪਹੁੰਚਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ - ਰਾਣਾ ਸੋਢੀ

ਝੋਟੇ ਕਤਲ ਕਾਂਡ ਦੀ ਸੀ.ਬੀ.ਆਈ. ਜਾਂਚ ਦਾ ਭਰੋਸਾ ਦੇਣ ਮਾਨਸਾ ਪਹੁੰਚਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ – ਰਾਣਾ ਸੋਢੀ

– ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ’ਤੇ ਮਾਨ ਸਰਕਾਰ ਨੂੰ ਘੇਰਿਆ, ਕਿਹਾ—ਸੂਬੇ ਦੇ ਹਾਲਾਤ ਚਿੰਤਾਜਨਕ

ਫਿਰੋਜ਼ਪੁਰ, 19 ਅਕਤੂਬਰ, 2026: ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦੀ ਉਮੀਦ ਦਿਵਾਉਣ ਲਈ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਮਾਨਸਾ ਪਹੁੰਚ ਰਹੇ ਹਨ।

ਇਹ ਜਾਣਕਾਰੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਦਿੰਦਿਆਂ ਕਿਹਾ ਕਿ ਅਮਿਤ ਸ਼ਾਹ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕਰਨਗੇ ਅਤੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਸਬੰਧੀ ਭਰੋਸਾ ਦੇਣਗੇ। ਰਾਣਾ ਸੋਢੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਮੌਜੂਦਾ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਤਲਾਂ, ਗੈਂਗਸਟਰਵਾਦ ਅਤੇ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਅਨੁਸਾਰ ਪੰਜਾਬ ਵਰਗੇ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਮਜ਼ਬੂਤ ਵਿਵਸਥਾ ਹੋਣੀ ਬੇਹੱਦ ਜ਼ਰੂਰੀ ਹੈ, ਪਰ ਮੌਜੂਦਾ ਸਰਕਾਰ ਇਸ ਮੋਰਚੇ ’ਤੇ ਨਾਕਾਮ ਸਾਬਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਵਰਗੇ ਗੰਭੀਰ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਧਰਨੇ ਤੇ ਬੈਠੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਦੇ ਵਿਗੜ ਰਹੇ ਹਾਲਾਤਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਗੰਭੀਰ ਹੈ ਅਤੇ ਅਪਰਾਧਾਂ ’ਤੇ ਨੱਥ ਪਾਉਣ ਲਈ ਜਵਾਬਦੇਹੀ ਤੈਅ ਕਰਨੀ ਲਾਜ਼ਮੀ ਹੈ।

Related Articles

Leave a Reply

Your email address will not be published. Required fields are marked *

Back to top button