
ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵੱਲੋਂ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਬੰਧਤ ਵਿਭਾਗਾਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ
ਕਿਹਾ, ਸਰਕਾਰੀ ਗਊਸ਼ਾਲਾ ਵਿੱਚ ਗਊਆਂ ਦੀ ਸਾਂਭ ਸੰਭਾਲ, ਰੱਖ ਰਖਾਵ, ਦਵਾਈਆਂ ਚਾਰਾ ਅਤੇ ਤੂੜੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵੱਲੋਂ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਬੰਧਤ ਵਿਭਾਗਾਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ
ਕਿਹਾ, ਸਰਕਾਰੀ ਗਊਸ਼ਾਲਾ ਵਿੱਚ ਗਊਆਂ ਦੀ ਸਾਂਭ ਸੰਭਾਲ, ਰੱਖ ਰਖਾਵ, ਦਵਾਈਆਂ ਚਾਰਾ ਅਤੇ ਤੂੜੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ
ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਫਾਜ਼ਿਲਕਾ 22 ਅਕਤੂਬਰ…
ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਫਾਜ਼ਿਲਕਾ ਪਹੁੰਚੇ ਅਤੇ ਬੇਸਹਾਰਾ ਗਊਧੰਨ ਦੀ ਸੇਵਾ ਸੰਭਾਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਬੰਧਤ ਵਿਭਾਗਾਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ! ਇਸ ਮੌਕੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਬੇਸਹਾਰਾ ਗਊਧੰਨ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਸੰਭਾਲ ਕਰਨ ਲਈ ਆਪਣੇ ਸੁਝਾਅ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਜਗਵਿੰਦਰਜੀਤ ਸਿੰਘ ਗਰੇਵਾਲ, ਸ੍ਰੀ ਮਨਜੋਤ ਖੇੜਾ, ਸ੍ਰੀ ਦਿਨੇਸ਼ ਖੇੜਾ ਵੀ ਮੌਜੂਦ ਸਨ।
ਉਹਨਾਂ ਪਿਛਲੇ ਸਮੇਂ ਦੌਰਾਨ ਹੋਈ ਗਊਸ਼ਾਲਾ ਵਿੱਚ ਗਊਆਂ ਦੀ ਮੌਤ ਤੇ ਚਿੰਤਾ ਜਾਹਰ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਰਕਾਰੀ ਗਊਸ਼ਾਲਾ ਵਿੱਚ ਗਊਆਂ ਦੀ ਸਾਂਭ ਸੰਭਾਲ, ਰੱਖ ਰਖਾਵ, ਦਵਾਈਆਂ ਚਾਰਾ ਅਤੇ ਤੂੜੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਬੇਜੁਬਾਨ ਕਿਸੇ ਵੀ ਗਊ ਦੀ ਮੌਤ ਨਾ ਹੋਵੇ!
ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ, ਬੇਸਹਾਰਾ ਗਊਧੰਨ ਦੀ ਸੇਵਾ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਸਬੰਧਤ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕਰਨ ਲਈ ਕਿਹਾ। ਉੱਪ ਚੇਅਰਮੈਨ ਕੀਮਤੀ ਭਗਤ ਨੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਵਲੋਂ ਗਊਧੰਨ ਦੀ ਕੀਤੀ ਜਾ ਰਹੀ ਸੇਵਾ ਸੰਭਾਲ ਦੀ ਸਰਾਹਨਾ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ 01 ਗਊਸ਼ਾਲਾ ਵੀ ਸ਼ਾਮਲ ਹੈ।ਇਸ ਮੌਕੇ ਉਨ੍ਹਾਂ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਲੈਣ ਲਈ ਉਹ ਆਪਣੀਆਂ ਗਊਸ਼ਾਲਾਵਾਂ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਕਰਵਾਉਣ। ਉਨ੍ਹਾਂ ਸਾਰੇ ਗਊਸ਼ਾਲਾ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀਆਂ ਗਊਸ਼ਾਲਾਵਾਂ ਦਾ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਹੂਲਤਾਂ ਦਾ ਲਾਭ ਮਿਲ ਸਕੇ!
ਉਨ੍ਹਾਂ ਪੰਜਾਬ ਰਾਜ ਦੇ ਸਾਰੇ ਗਾਉ ਭਗਤਾਂ ਨੂੰ
ਭਵਨ : ਟਾਵਰ ਨੰਬਰ 𝟱, ਛੇਵੀਂ ਮੰਜਿ
ਆਫਿਸ : 𝟬𝟭𝟳𝟮-𝟮𝟮𝟵𝟴𝟬𝟴𝟱 ਤੇ ਸੰਪਰਕ




