Ferozepur News

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਿਰੋਜ਼ਪੁਰ ਦੇ ਡਰੱਗ ਹਾਟਸਪਾਟ ਖੇਤਰਾਂ ਵਿੱਚ ਰੋਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਵਿਸ਼ੇਸ਼ ਕੈਂਪ ਲਗਾਏ

200 ਤੋਂ ਵੱਧ ਲੋਕਾਂ ਨੇ ਲਿਆ ਭਾਗ, 35 ਨੌਜਵਾਨਾਂ ਨੇ ਹੁਨਰ ਵਿਕਾਸ ਕੋਰਸਾਂ ਲਈ ਕਰਵਾਈ ਰਜਿਸਟ੍ਰੇਸ਼ਨ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਿਰੋਜ਼ਪੁਰ ਦੇ ਡਰੱਗ ਹਾਟਸਪਾਟ ਖੇਤਰਾਂ ਵਿੱਚ ਰੋਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਵਿਸ਼ੇਸ਼ ਕੈਂਪ ਲਗਾਏ

 

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਿਰੋਜ਼ਪੁਰ ਦੇ ਡਰੱਗ ਹਾਟਸਪਾਟ ਖੇਤਰਾਂ ਵਿੱਚ ਰੋਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਵਿਸ਼ੇਸ਼ ਕੈਂਪ ਲਗਾਏ

200 ਤੋਂ ਵੱਧ ਲੋਕਾਂ ਨੇ ਲਿਆ ਭਾਗ, 35 ਨੌਜਵਾਨਾਂ ਨੇ ਹੁਨਰ ਵਿਕਾਸ ਕੋਰਸਾਂ ਲਈ ਕਰਵਾਈ ਰਜਿਸਟ੍ਰੇਸ਼ਨ

ਫਿਰੋਜ਼ਪੁਰ, 23 ਅਕਤੂਬਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ 20 ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ਵਿੱਚ ਲੋਕਾਂ ਨੂੰ ਰੋਜ਼ਗਾਰ ਅਤੇ ਹੁਨਰ ਵਿਕਾਸ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ., ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ (ਡੀ.ਬੀ.ਈ.ਈ.), ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ, ਫਿਰੋਜ਼ਪੁਰ ਸ੍ਰੀ ਗੁਰਜੰਟ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਅਤੇ ਹੁਨਰ ਵਿਕਾਸ ਕੋਰਸਾਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਨ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਸਹਾਇਕ ਸਿੱਧ ਹੋ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਅਰਾਈਆਂ ਵਾਲਾ, ਦੋਨਾ ਮੱਤੜ, ਗੱਟੀ ਮੱਤੜ, ਬਸਤੀ ਝਾਵਲਾ, ਬਸਤੀ ਡੇਰਿਆਂ ਵਾਲੀ, ਹਰਦਾਸਾ, ਕੱਸੋਆਣਾ, ਘੱਲ ਖੁਰਦ ਅਤੇ ਬਜ਼ੀਦਪੁਰ ਸਮੇਤ ਵੱਖ-ਵੱਖ ਪਿੰਡਾਂ ਅਤੇ ਖੇਤਰਾਂ ਵਿੱਚ ਕੈਂਪ ਲਗਾਏ ਜਾ ਚੁੱਕੇ ਹਨ। ਇਨ੍ਹਾਂ ਕੈਂਪਾਂ ਵਿੱਚ 200 ਤੋਂ ਵੱਧ ਲੋਕਾਂ ਨੇ ਭਾਗ ਲਿਆ ਹੈ, ਜਦਕਿ 35 ਨੌਜਵਾਨਾਂ ਨੇ ਹੁਨਰ ਵਿਕਾਸ ਕੋਰਸਾਂ ਲਈ ਰਜਿਸਟ੍ਰੇਸ਼ਨ ਕਰਵਾਈ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਹੁਨਰ ਸਿਖਲਾਈ ਨਾਲ ਜੋੜਨ ਲਈ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਉਹ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਵੀ ਯੋਗਦਾਨ ਪਾ ਸਕਣ।

Related Articles

Leave a Reply

Your email address will not be published. Required fields are marked *

Back to top button