Ferozepur News

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਰਖ਼ਾਸਤ ਕਰਕੇ ਸਜ਼ਾ ਦੇਣ ਅਤੇ ਐੱਸ.ਆਈ.ਆਰ. ਦੀ ਪ੍ਰਕਿਰਿਆ ਤੁਰੰਤ ਬੰਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀ.ਸੀ. ਦਫ਼ਤਰ ਫਿਰੋਜ਼ਪੁਰ ਅੱਗੇ ਰੋਸ ਪ੍ਰਦਰਸ਼ਨ

ਸਰਕਾਰ ਤੋਂ ਮੰਗਾਂ ਤੁਰੰਤ ਮੰਨਣ ਦੀ ਅਪੀਲ, ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ

ਫਿਰੋਜ਼ਪੁਰ 23 ਅਕਤੂਬਰ, 2026:  ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਰਖ਼ਾਸਤ ਕਰਕੇ ਸਜ਼ਾ ਦੇਣ ਅਤੇ ਐੱਸ.ਆਈ.ਆਰ. (ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ) ਦੀ ਪ੍ਰਕਿਰਿਆ ਨੂੰ ਤੁਰੰਤ ਬੰਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਫਿਰੋਜ਼ਪੁਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵੋਟ ਦਾ ਅਧਿਕਾਰ ਬੇਹੱਦ ਮਹੱਤਵਪੂਰਨ ਹੈ ਅਤੇ ਇਸ ਅਧਿਕਾਰ ਦੀ ਰਾਖੀ ਕਰਨਾ ਸਰਕਾਰ ਤੇ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਐੱਸ.ਆਈ.ਆਰ. ਦੀ ਪ੍ਰਕਿਰਿਆ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਬਰਖ਼ਾਸਤ ਕਰਕੇ ਸਜ਼ਾ ਦਿੱਤੀ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀਆਂ ਇਨ੍ਹਾਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਸਮੂਹ ਲੋਕਾਂ ਨੂੰ ਲੋਕਤੰਤਰ ਅਤੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪਰਮਜੀਤ ਸਿੰਘ ਭੁੱਲਰ ਬੀਕੇਯੂ ਸਿੱਧੂਪੁਰ, ਗੁਰਮੀਤ ਸਿੰਘ ਪੋਜੋਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੁੱਟਰ, ਗੁਰਦਿੱਤ ਸਿੰਘ ਕੁਲ ਹਿੰਦ ਕਿਸਾਨ ਸਭਾ, ਗੁਰਦੀਪ ਸਿੰਘ ਬੀਕੇਯੂ ਪੰਜਾਬ, ਦਲਵਿੰਦਰ ਸਿੰਘ ਸ਼ੇਰਖਾਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਅਵਤਾਰ ਸਿੰਘ ਬੀਕੇਯੂ ਰਾਜੇਵਾਲ ਅਤੇ ਅਮਨਦੀਪ ਸਿੰਘ ਵੇਰਕਾ ਮਿਲਕ ਪਲਾਟ ਫਿਰੋਜ਼ਪੁਰ ਨੇ ਸੰਬੋਧਨ ਕੀਤਾ |

Related Articles

Leave a Reply

Your email address will not be published. Required fields are marked *

Back to top button