Ferozepur News

ਐੱਸ.ਬੀ.ਐੱਸ. ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿਖੇ ਫਰੈਸ਼ਰ ਨਾਈਟ ਦਾ ਸ਼ਾਨਦਾਰ ਆਯੋਜਨ

ਐੱਸ.ਬੀ.ਐੱਸ. ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿਖੇ ਫਰੈਸ਼ਰ ਨਾਈਟ ਦਾ ਸ਼ਾਨਦਾਰ ਆਯੋਜਨ

ਐੱਸ.ਬੀ.ਐੱਸ. ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿਖੇ ਫਰੈਸ਼ਰ ਨਾਈਟ ਦਾ ਸ਼ਾਨਦਾਰ ਆਯੋਜਨ

ਫ਼ਿਰੋਜ਼ਪੁਰ: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਦੇ ਗਰਲਜ਼ ਹੋਸਟਲ ਵਿਖੇ ਮਾਣਯੋਗ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਨਵੀਆਂ ਵਿਦਿਆਰਥਣਾਂ ਦੇ ਸਵਾਗਤ ਲਈ ਫਰੈਸ਼ਰ ਨਾਈਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਨਵੀਆਂ ਵਿਦਿਆਰਥਣਾਂ ਦਾ ਸਵਾਗਤ ਕਰਨਾ ਅਤੇ ਉਨ੍ਹਾਂ ਨੂੰ ਹੋਸਟਲ ਦੇ ਮਾਹੌਲ ਨਾਲ ਜੋੜਨਾ ਸੀ।

ਇਸ ਮੌਕੇ ’ਤੇ ਗਰਲਜ਼ ਹੋਸਟਲ ਦੀ ਵਾਰਡਨ ਡਾ. ਪਰਮਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਸ਼ਿਵਾਨੀ ਅਰੋੜਾ, ਪਤਨੀ ਕੈਂਪਸ ਰਜਿਸਟਰਾਰ, ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੀਮਤੀ ਸੁਨੀਤਾ ਅਗਰਵਾਲ, ਪਤਨੀ ਚੀਫ਼ ਵਾਰਡਨ, ਨੇ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਗੀਤ-ਸੰਗੀਤ, ਡਾਂਸ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਨਵੀਆਂ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥਣਾਂ ਵਿੱਚ ਖ਼ਾਸ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ।

ਮੁੱਖ ਮਹਿਮਾਨ ਸ਼੍ਰੀਮਤੀ ਸ਼ਿਵਾਨੀ ਅਰੋੜਾ ਅਤੇ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਸੁਨੀਤਾ ਅਗਰਵਾਲ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਵਾਰਡਨ ਡਾ. ਪਰਮਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥਣਾਂ ਵਿੱਚ ਆਪਸੀ ਸਾਂਝ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਦਿਆਰਥਣਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਅੰਤ ਵਿੱਚ ਫਰੈਸ਼ਰ ਨਾਈਟ ਖੁਸ਼ੀ, ਉਤਸ਼ਾਹ ਅਤੇ ਯਾਦਗਾਰੀ ਪਲਾਂ ਨਾਲ ਭਰਪੂਰ ਮਾਹੌਲ ਵਿੱਚ ਸੰਪੰਨ ਹੋਈ।

Related Articles

Leave a Reply

Your email address will not be published. Required fields are marked *

Back to top button