Ferozepur News

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ‘ਸੰਡੇਜ਼ ਆਨ ਸਾਈਕਲ’ ਦਾ 96ਵਾਂ ਐਡੀਸ਼ਨ ਆਯੋਜਿਤ

500 ਤੋਂ ਵੱਧ ਭਾਗੀਦਾਰਾਂ ਨੇ ਸਾਈਕਲ ਰੈਲੀ ਰਾਹੀਂ ਸਾਈਬਰ ਸੁਰੱਖਿਆ, ਵਾਤਾਵਰਣ ਸੰਭਾਲ ਅਤੇ ਨਸ਼ਾ ਮੁਕਤ ਸਮਾਜ ਦਾ ਦਿੱਤਾ ਸੰਦੇਸ਼

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ‘ਸੰਡੇਜ਼ ਆਨ ਸਾਈਕਲ’ ਦਾ 96ਵਾਂ ਐਡੀਸ਼ਨ ਆਯੋਜਿਤ

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ‘ਸੰਡੇਜ਼ ਆਨ ਸਾਈਕਲ’ ਦਾ 96ਵਾਂ ਐਡੀਸ਼ਨ ਆਯੋਜਿਤ

500 ਤੋਂ ਵੱਧ ਭਾਗੀਦਾਰਾਂ ਨੇ ਸਾਈਕਲ ਰੈਲੀ ਰਾਹੀਂ ਸਾਈਬਰ ਸੁਰੱਖਿਆ, ਵਾਤਾਵਰਣ ਸੰਭਾਲ ਅਤੇ ਨਸ਼ਾ ਮੁਕਤ ਸਮਾਜ ਦਾ ਦਿੱਤਾ ਸੰਦੇਸ਼

ਫ਼ਿਰੋਜ਼ਪੁਰ: 24-10-2026: ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਰੀਜਨਲ ਸੈਂਟਰ ਜ਼ੀਰਕਪੁਰ ਵੱਲੋਂ ਫਿਟ ਇੰਡੀਆ ਮੂਵਮੈਂਟ ਤਹਿਤ ਸਪੋਰਟਸ ਟ੍ਰੇਨਿੰਗ ਸੈਂਟਰ ਬਾਦਲ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ‘ਸੰਡੇਜ਼ ਆਨ ਸਾਈਕਲ’ ਦਾ 96ਵਾਂ ਐਡੀਸ਼ਨ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ। ਇਹ ਪ੍ਰੋਗਰਾਮ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਰੀਜਨਲ ਡਾਇਰੈਕਟਰ ਸ਼੍ਰੀ ਸ਼ੈਲੇਂਦਰ ਕੁਮਾਰ ਅਤੇ ਸਪੋਰਟਸ ਟ੍ਰੇਨਿੰਗ ਸੈਂਟਰ ਬਾਦਲ ਦੇ ਸੈਂਟਰ ਇੰਚਾਰਜ ਸ਼੍ਰੀ ਜੋਗਿੰਦਰ ਕੁਮਾਰ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਸੰਪੰਨ ਹੋਇਆ। ਇਸ ਸਮਾਗਮ ਵਿੱਚ 500 ਤੋਂ ਵੱਧ ਵਿਦਿਆਰਥੀਆਂ, ਨੌਜਵਾਨਾਂ, ਬੀਐੱਸਐੱਫ ਦੇ ਜਵਾਨਾਂ, ਐੱਨ.ਸੀ.ਸੀ. ਕੈਡਿਟਾਂ, ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਮਾਈ ਭਾਰਤ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਕੇ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ।

ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਯੂਨੀਵਰਸਿਟੀ ਦੇ ਕੈਂਪਸ ਰਜਿਸਟਰਾਰ ਡਾ. ਰਾਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਸਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਯੂਨੀਵਰਸਿਟੀ ਦੀਆਂ ਟੀਮਾਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਨਿਯਮਿਤ ਕਸਰਤ, ਸਾਈਕਲਿੰਗ ਅਤੇ ਯੋਗਾ ਰਾਹੀਂ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ, ਆਨਲਾਈਨ ਧੋਖਾਧੜੀ ਤੋਂ ਬਚਣ, ਵਾਤਾਵਰਣ ਦੀ ਸੰਭਾਲ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਡਾ. ਅਰੋੜਾ ਨੇ ਸ਼੍ਰੀ ਸ਼ੈਲੇਂਦਰ ਕੁਮਾਰ, ਸ਼੍ਰੀ ਜੋਗਿੰਦਰ ਕੁਮਾਰ ਅਤੇ ਸਮੁੱਚੀ ਆਯੋਜਕ ਟੀਮ ਦੇ ਯਤਨਾਂ ਦੀ ਵਿਸ਼ੇਸ਼ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਪ੍ਰੋਗਰਾਮ ਦੀ ਸਫਲਤਾ ਲਈ ਵਧਾਈ ਦਿੱਤੀ। ਸਪੋਰਟਸ ਅਥਾਰਟੀ ਆਫ਼ ਇੰਡੀਆ ਵੱਲੋਂ ਅਧਿਕਾਰੀਆਂ ਅਤੇ ਸਹਿਯੋਗੀਆਂ ਨੂੰ ਯਾਦਗਾਰੀ ਮੋਮੈਂਟੋ ਦੇ ਕੇ ਸਨਮਾਨਿਤ ਕਰਨ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਸਪੋਰਟਸ ਅਥਾਰਟੀ ਆਫ਼ ਇੰਡੀਆ ਭਵਿੱਖ ਵਿੱਚ ਵੀ ਯੂਨੀਵਰਸਿਟੀ ਵਿਖੇ ਅਜਿਹੇ ਪ੍ਰੇਰਨਾਦਾਇਕ ਪ੍ਰੋਗਰਾਮ ਆਯੋਜਿਤ ਕਰਦੀ ਰਹੇਗੀ।

ਸਮਾਗਮ ਦੌਰਾਨ ਸਾਈਕਲ ਰੈਲੀ ਦੇ ਨਾਲ-ਨਾਲ ਸਮੂਹਿਕ ਯੋਗਾ, ਜ਼ੁੰਬਾ ਵਰਕਆਉਟ, ਗਤਕਾ ਪ੍ਰਦਰਸ਼ਨ ਅਤੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਨੇ ਮਾਹੌਲ ਨੂੰ ਉਤਸ਼ਾਹ ਨਾਲ ਭਰ ਦਿੱਤਾ। ਵੱਖ-ਵੱਖ ਗਤੀਵਿਧੀਆਂ ਰਾਹੀਂ ਭਾਗੀਦਾਰਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਰੋਜ਼ਾਨਾ ਸਰੀਰਕ ਗਤੀਵਿਧੀਆਂ ਕਰਨ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਾਈਬਰ ਸੁਰੱਖਿਆ, ਆਨਲਾਈਨ ਧੋਖਾਧੜੀ ਤੋਂ ਬਚਾਅ, ਵਾਤਾਵਰਣ ਦੀ ਸੰਭਾਲ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਬੰਧੀ ਜਾਗਰੂਕਤਾ ਸੰਦੇਸ਼ ਵੀ ਦਿੱਤੇ ਗਏ। ਭਾਗੀਦਾਰਾਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ।

ਇਸ ਮੌਕੇ ਯੂਨੀਵਰਸਿਟੀ ਵੱਲੋਂ ਡਾ. ਅਰੁਣ ਆਸਾਟੀ , ਪ੍ਰੈਜ਼ੀਡੈਂਟ ਸਪੋਰਟਸ; ਮਿਸ ਨਵਦੀਪ ਕੌਰ ਝੱਜ, ਸਪੋਰਟਸ ਇੰਚਾਰਜ (ਲੜਕੀਆਂ); ਸ਼੍ਰੀ ਰਾਜੇਸ਼ ਸਿੰਗਲਾ ਅਤੇ ਸ਼੍ਰੀ ਤਲਵਿੰਦਰ, ਸਪੋਰਟਸ ਇੰਚਾਰਜ (ਲੜਕੇ); ਡਾ. ਕੇ. ਸੁਨੀਲ ਬਹਿਲ, ਐੱਨ.ਸੀ.ਸੀ. ਅਫ਼ਸਰ; ਸ਼੍ਰੀ ਯਸ਼ਪਾਲ, ਸ਼੍ਰੀ ਰਾਹੁਲ ਚੋਪੜਾ ਅਤੇ ਸ਼੍ਰੀ ਜਸਵੀਰ ਚੰਦ, ( ਪ੍ਰੋਗਰਾਮ ਅਫ਼ਸਰ ਐੱਨ.ਐੱਸ.ਐੱਸ.); ਸ਼੍ਰੀਮਤੀ ਸ਼ਿਵਾਨੀ ਅਰੋੜਾ; (ਪ੍ਰਿੰਸੀਪਲ)ਡਾ. ਨਿਖਿਲ ਗੁਪਤਾ (ਐੱਸ ਐਮ ਓ)ਅਤੇ ਡਾ. ਮਨਜਿੰਦਰ ਸਿੰਘ, ਅਸਟੇਟ ਅਫ਼ਸਰ; ਸ਼੍ਰੀ ਮਾਧਵ ਗੋਪਾਲ, ਫਾਰਮਾਸਿਸਟ; ਅਤੇ ਸ਼੍ਰੀ ਕਮਲ ਭੱਟੀ, ਸਟਾਫ਼ ਨਰਸ ਸਮੇਤ ਹੋਰ ਅਧਿਕਾਰੀ, ਕਰਮਚਾਰੀ ਅਤੇ ਵਿਦਿਆਰਥੀ ਮੌਜੂਦ ਰਹੇ।

ਸਪੋਰਟਸ ਅਥਾਰਟੀ ਆਫ਼ ਇੰਡੀਆ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ ਅਤੇ ਸਹਿਯੋਗੀਆਂ ਨੂੰ ਯਾਦਗਾਰੀ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਸਮੁੱਚੇ ਪ੍ਰੋਗਰਾਮ ਦੌਰਾਨ ਸਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਯੂਨੀਵਰਸਿਟੀ ਦੀਆਂ ਟੀਮਾਂ ਵਿਚਕਾਰ ਸ਼ਾਨਦਾਰ ਤਾਲਮੇਲ ਦੇਖਣ ਨੂੰ ਮਿਲਿਆ। ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਦੀ ਰਹਿਨੁਮਾਈ, ਕੈਂਪਸ ਰਜਿਸਟਰਾਰ ਡਾ. ਰਾਜੀਵ ਅਰੋੜਾ ਦੇ ਸਹਿਯੋਗ ਅਤੇ ਸ਼੍ਰੀ ਸ਼ੈਲੇਂਦਰ ਕੁਮਾਰ ਤੇ ਸ਼੍ਰੀ ਜੋਗਿੰਦਰ ਕੁਮਾਰ ਦੀ ਦੇਖ-ਰੇਖ ਹੇਠ ਕੀਤੇ ਗਏ ਯਤਨਾਂ ਸਦਕਾ ਇਹ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਿਆ। ਅਖੀਰ ਵਿੱਚ ਇਹ ਪ੍ਰੋਗਰਾਮ ਭਾਗੀਦਾਰਾਂ ਵਿੱਚ ਸਿਹਤ, ਤੰਦਰੁਸਤੀ ਅਤੇ ਸਮਾਜਿਕ ਜਾਗਰੂਕਤਾ ਦੀ ਨਵੀਂ ਪ੍ਰੇਰਣਾ ਜਗਾਉਂਦਾ ਹੋਇਆ ਸੁਨਹਿਰੀ ਯਾਦਾਂ ਛੱਡ ਗਿਆ।

Related Articles

Leave a Reply

Your email address will not be published. Required fields are marked *

Back to top button