
ਕਰਵਾ ਚੌਥ ਮੌਕੇ ਵਿਸ਼ੇਸ਼ ਡਰੱਗ ਅਵੇਅਰਨੈੱਸ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
- ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ

ਕਰਵਾ ਚੌਥ ਮੌਕੇ ਵਿਸ਼ੇਸ਼ ਡਰੱਗ ਅਵੇਅਰਨੈੱਸ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
– ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ
ਫ਼ਿਰੋਜ਼ਪੁਰ, 29 ਅਕਤੂਬਰ , 2026: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਦੀਪਸ਼ਖਾ ਸ਼ਰਮਾ ਅਤੇ ਸਿਵਲ ਸਰਜਨ ਪਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪੰਕਜ ਗੁਪਤਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਕਰਵਾ ਚੌਥ ਦੇ ਮੌਕੇ ’ਤੇ ਗਵਾਲ ਟੋਲੀ ਅਤੇ ਬਾਜ਼ੀਦਪੁਰ ਵਿਖੇ ਵਿਸ਼ੇਸ਼ ਡਰੱਗ ਅਵੇਅਰਨੈੱਸ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਡਾ. ਅਸਲਮ ਖਾਨ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਦਾ ਸੁਨੇਹਾ ਦਿੱਤਾ ਗਿਆ।
ਡਾ. ਰਾਜਿੰਦਰ ਯਾਦਵ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਇਸ ਮੌਕੇ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਹਮਦਰਦੀ ਨਾਲ ਦੇਖਦੇ ਹੋਏ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਨ ਦੀ ਗੱਲ ’ਤੇ ਜ਼ੋਰ ਦਿੱਤਾ ਤਾਂ ਜੋ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।
ਇਸ ਦੌਰਾਨ ਡੀ ਅਡਿਕਸ਼ਨ ਸਟਾਫ ਅਤੇ ਕਾਉਂਸਲਰਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ।




