
ਗੁਰਦੁਆਰਾ ਰਾਮ ਦਾਸ ਪੁਰੀ (ਅਰਮਨਪੁਰਾ) ਚ ਸ਼੍ਰੀ ਗੁਰੂ ਰਾਮ ਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ
ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਸੰਤ ਮਹਾਂਪੁਰਸ਼ਾਂ ਇਸ ਸਮਾਗਮ ਚ ਭਰੀ ਹਾਜਰੀ

ਗੁਰਦੁਆਰਾ ਰਾਮ ਦਾਸ ਪੁਰੀ (ਅਰਮਨਪੁਰਾ) ਚ ਸ਼੍ਰੀ ਗੁਰੂ ਰਾਮ ਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ
ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਸੰਤ ਮਹਾਂਪੁਰਸ਼ਾਂ ਇਸ ਸਮਾਗਮ ਚ ਭਰੀ ਹਾਜਰੀ
ਫਿਰੋਜ਼ਪੁਰ 29 ਅਕਤੂਬਰ, 2026: ਚੋਥੇ ਪਾਤਸ਼ਾਹ ਸ਼੍ਰੀ ਗੁਰੂ ਰਾਮ ਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਰਾਮ ਦਾਸ ਪੁਰੀ (ਅਰਮਨਪੁਰਾ) ਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼੍ਰੀ ਗੁਰੁ ਰਾਮ ਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜੇ ਦੇ ਸਬੰਧ ਚ ਗੁਰਦੁਆਰਾ ਰਾਮ ਦਾਸ ਪੁਰੀ ਚ 27 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਸਨ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਚ ਦੀਵਾਨ ਸਜਾਏ ਗਏ। ਜਿਸ ਵਿੱਚ ਗਿਆਨੀ ਸੰਤੋਖ ਸਿੰਘ, ਭਾਈ ਬਲਵੀਰ ਸਿੰਘ ਪਾਰਸ, ਭਾਈ ਸੁਖਵਿੰਦਰ ਸਿੰਘ ਜਾਮਨੀ ਸਾਹਿਬ, ਭਾਈ ਸੁਖਦੇਵ ਸਿੰਘ, ਭਾਈ ਹਰਮੀਤ ਸਿੰਘ, ਭਾਈ ਅੰਮ੍ਰਿਤਪ੍ਰੀਤ ਸਿੰਘ, ਬੀਬੀ ਦਲਜੀਤ ਕੌਰ, ਭਾਈ ਕੁਲਦੀਪ ਸਿੰਘ, ਭਾਈ ਬੋਹੜ ਸਿੰਘ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ। ਇਸ ਤੋਂ ਇਲਾਵਾ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲੇ, ਬਾਬਾ ਸੁੱਚਾ ਸਿੰਘ ਸ਼ਾਂਗਾ ਖੁਰਦ, ਬਾਬਾ ਬੋਹੜ ਸਿੰਘ ਤੂਤਾਂ ਵਾਲੇ, ਬਾਬਾ ਹਰਭਜਨ ਸਿੰਘ ਜੰਡ ਸਾਹਿਬ ਵਾਲੇ, ਬਾਬਾ ਦਰਸ਼ਨ ਸਿੰਘ ਬੋਰੀ ਵਾਲੇ, ਬਾਬਾ ਸੁਖਜੀਤ ਸਿੰਘ ਫਿਰੋਜ਼ਪੁਰ ਵਾਲੇ ਵੱਲੋਂ ਸਮਾਗਮ ਚ ਹਾਜਰੀ ਭਰੀ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਤ ਬਾਬਾ ਮਿਲਖਾ ਸਿੰਘ ਵੱਲੋਂ ਆਈਆਂ ਹੋਈਆਂ ਸੰਗਤਾਂ ਅਤੇ ਸੰਤਾ ਮਹਾਪੁਰਸ਼ਾ ਨੂੰ ਜੀ ਆਇਆਂ ਕਿਹਾ ਗਿਆ। ਗੁਰ ਕਾ ਲੰਗਰ ਅਤੁੱਟ
ਵਰਤਿਆ।




