Ferozepur News

ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸਮੀਖਿਆ ਅਤੇ ਸਟਰਾਂਗ ਰੂਮਾਂ ਤੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਨਿਰੀਖਣ

ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸਮੀਖਿਆ ਅਤੇ ਸਟਰਾਂਗ ਰੂਮਾਂ ਤੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਨਿਰੀਖਣ

ਫ਼ਿਰੋਜ਼ਪੁਰ, 31 ਅਕਤੂਬਰ, 2026: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਚੋਣ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਨਾਲ-ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਟਰਾਂਗ ਰੂਮਾਂ ਅਤੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਸਬੰਧੀ ਮਿੰਨੀ ਮੀਟਿੰਗ ਹਾਲ, ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਈਆਰਓ-76 ਵੱਲੋਂ ਵਲਨਰਬਿਲਟੀ ਮੈਪਿੰਗ ਅਤੇ ਐਕਸਪੈਂਡੀਚਰ ਸੈਂਸਿਟਿਵ ਚੋਣ ਖੇਤਰ ਸਬੰਧੀ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਸਬੰਧੀ ਚੋਣ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐੱਸ.ਐੱਸ.ਪੀ. ਅਤੇ ਸਬੰਧਤ ਅਧਿਕਾਰੀਆਂ ਦੇ ਨਾਲ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਐੱਮ.ਐੱਲ.ਐੱਮ. ਸਕੂਲ ਵਿਖੇ ਸਥਿਤ ਸਟਰਾਂਗ ਰੂਮ (ਵਿਧਾਨ ਸਭਾ ਹਲਕਾ 76-ਫ਼ਿਰੋਜ਼ਪੁਰ ਸ਼ਹਿਰੀ), ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਸਥਿਤ ਸਟਰਾਂਗ ਰੂਮ ਅਤੇ ਪੋਲਿੰਗ ਸਟੇਸ਼ਨ ਫੱਤੂਵਾਲਾ ਦਾ ਨਿਰੀਖਣ ਕੀਤਾ ਗਿਆ। ਉਹਨਾਂ ਵੱਲੋਂ ਪਿੰਡ ਫੱਤੂਵਾਲਾ ਵਿਖੇ ਸਥਿਤ ਜੰਙ ਘਰ ਅਤੇ ਪੰਚਾਇਤ ਘਰ ਦਾ ਵੀ ਨਿਰੀਖਣ ਕੀਤਾ ਗਿਆ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਚੋਣ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਸਟਰਾਂਗ ਰੂਮਾਂ ਅਤੇ ਪੋਲਿੰਗ ਸਟੇਸ਼ਨਾਂ ਵਿਖੇ ਸੁਰੱਖਿਆ, ਬਿਜਲੀ, ਇਮਾਰਤਾਂ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਕ੍ਰਿਟੀਕਲ ਪੋਲਿੰਗ ਸਟੇਸ਼ਨਾਂ ਸਬੰਧੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ, ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।

ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਅਮਨਦੀਪ ਕੌਰ, ਐਸ.ਡੀ.ਐਮ. ਫਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸੂਰਜ, ਐਸ.ਡੀ.ਐਮ. ਗੁਰੂਹਰਸਹਾਏ ਹਰਦੀਪ ਸਿੰਘ, ਐਸ.ਪੀ. ਮਨਜੀਤ ਸਿੰਘ, ਸਹਾਇਕ ਕਮਿਸ਼ਨਰ ਹਿਮਾਂਸ਼ੂ ਆਈਏਐਸ (ਅੰਡਰ ਟ੍ਰੇਨਿੰਗ), ਡੀਐਸਪੀ ਸੁਖਵਿੰਦਰ ਸਿੰਘ, ਡੀਐਸਪੀ ਕਰਨ ਸ਼ਰਮਾ, ਡੀਐਸਪੀ ਜਸਪਾਲ ਸਿੰਘ, ਡੀਐਸਪੀ ਤਜਿੰਦਰ ਪਾਲ ਸਿੰਘ ਅਤੇ ਤਹਿਸੀਲਦਾਰ ਚੌਣਾਂ ਸੁਖਦੇਵ ਸਿੰਘ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button