
4 ਨਵੰਬਰ ਦੀ ਇਨਸਾਫ਼ ਰੈਲੀ ਸਬੰਧੀ ਰਵਿੰਦਰ ਉੱਤਮ ਡਾਲਵੀ ਨਾਲ ਗੁਰਭੇਜ ਸਿੰਘ ਟਿੱਬੀ ਨੇ ਕੀਤੀ ਅਹਿਮ ਵਿਚਾਰ-ਚਰਚਾ
ਹਲਕਾ ਗੁਰੂਹਰਸਹਾਏ ਸਮੇਤ ਪੂਰੇ ਜ਼ਿਲ੍ਹੇ ਚੋਂ ਹਜ਼ਾਰਾਂ ਲੋਕ ਹੋਣਗੇ ਸ਼ਾਮਲ : ਟਿੱਬੀ

4 ਨਵੰਬਰ ਦੀ ਇਨਸਾਫ਼ ਰੈਲੀ ਸਬੰਧੀ ਰਵਿੰਦਰ ਉੱਤਮ ਡਾਲਵੀ ਨਾਲ ਗੁਰਭੇਜ ਸਿੰਘ ਟਿੱਬੀ ਨੇ ਕੀਤੀ ਅਹਿਮ ਵਿਚਾਰ-ਚਰਚਾ
ਹਲਕਾ ਗੁਰੂਹਰਸਹਾਏ ਸਮੇਤ ਪੂਰੇ ਜ਼ਿਲ੍ਹੇ ਚੋਂ ਹਜ਼ਾਰਾਂ ਲੋਕ ਹੋਣਗੇ ਸ਼ਾਮਲ : ਟਿੱਬੀ
ਫ਼ਿਰੋਜ਼ਪੁਰ 1 ਨਵੰਬਰ, 2026: ਸੰਗਰੂਰ ਦੇ ਪਿੰਡ ਫੱਗੂਵਾਲਾ ਵਿਖੇ 4 ਨਵੰਬਰ ਨੂੰ ਹੋਣ ਜਾ ਰਹੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਨਸਾਫ਼ ਰੈਲੀ ਸਬੰਧੀ ਅੱਜ ਓਬੀਸੀ ਕਾਂਗਰਸ ਦੇ ਪੰਜਾਬ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਗੁਰਭੇਜ ਸਿੰਘ ਟਿੱਬੀ ਨੇ ਰਵਿੰਦਰ ਉੱਤਮ ਡਾਲਵੀ, ਸਕੱਤਰ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਗੁਰਭੇਜ ਟਿੱਬੀ ਨੇ ਕਿਹਾ ਕਿ ਹਲਕਾ ਗੁਰੂ ਹਰਸਹਾਏ ਸਮੇਤ ਪੂਰੇ ਜ਼ਿਲ੍ਹੇ ਵਿਚੋਂ ਹਜ਼ਾਰਾਂ ਦੀ ਗਿਣਤੀ ਵਿਚ ਕਾਂਗਰਸੀ ਰੈਲੀ ਵਿਚ ਸ਼ਾਮਿਲ ਹੋਣਗੇ।
ਇਸ ਮੌਕੇ ਗੁਰਭੇਜ ਟਿੱਬੀ ਵੱਲੋਂ ਹਲਕਾ ਗੁਰੂਹਰਸਹਾਏ ਦੀ ਮੌਜੂਦਾ ਸਿਆਸੀ ਸਥਿਤੀ, ਜਥੇਬੰਦਕ ਸਰਗਰਮੀਆਂ ਅਤੇ ਰੈਲੀ ਦੀਆਂ ਤਿਆਰੀਆਂ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਓਹਨਾ ਦੱਸਿਆ ਕਿ ਹਲਕਾ ਗੁਰੂ ਹਰਸਹਾਏ ਕਾਂਗਰਸ ਦੀ ਪਕੜ ਵਿਚ ਰਿਹਾ ਹੈ ਪਰ ਮੌਕਾ ਪ੍ਰਸਤ ਲੋਕਾਂ ਦੀ ਵਜ੍ਹਾ ਕਾਰਨ ਇਥੋਂ ਕਾਂਗਰਸ ਪੱਛੜ ਗਈ। ਟਿੱਬੀ ਨੇ ਕਾਂਗਰਸ ਲੀਡਰਸ਼ਿਪ ਨੂੰ ਜਾਣੂ ਕਰਵਾਇਆ ਕਿ ਅਗਰ ਬੇਦਾਗ ਚੇਹਰੇ ਨੂੰ ਟਿਕਟ ਮਿਲਦੀ ਹੈ ਤਾਂ ਗੁਰੂ ਹਰਸਹਾਏ ਤੋਂ ਕਾਂਗਰਸ ਅਸਾਨੀ ਨਾਲ ਜਿੱਤ ਸਕਦੀ ਹੈ।
ਗੁਰਭੇਜ ਸਿੰਘ ਟਿੱਬੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਮੌਜ਼ੂਦਾ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਕਾਂਗਰਸ ਸਰਕਾਰ ਲਿਆਉਣ ਲਈ ਕਾਹਲੇ ਹਨ। ਓਹਨਾ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਸੰਗਰੂਰ ਰੈਲੀ ਤੋਂ ਬਾਅਦ ਪੰਜਾਬ ਅੰਦਰ ਕਾਂਗਰਸ ਦੀ ਹੀ ਹਨੇਰੀ ਚੱਲੇਗੀ।




