Ferozepur News

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ 14-15 ਨਵੰਬਰ ਨੂੰ ਫ਼ਿਰੋਜ਼ਪੁਰ ਵਿਖੇ ਹੋਵੇਗੀ

ਵਿਧਾਇਕ ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਸਮੇਤ ਕੀਤਾ ਈਵੈਂਟ ਪੋਸਟਰ ਰਿਲੀਜ਼

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ 14-15 ਨਵੰਬਰ ਨੂੰ ਫ਼ਿਰੋਜ਼ਪੁਰ ਵਿਖੇ ਹੋਵੇਗੀ

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ 14-15 ਨਵੰਬਰ ਨੂੰ ਫ਼ਿਰੋਜ਼ਪੁਰ ਵਿਖੇ ਹੋਵੇਗੀ

ਵਿਧਾਇਕ ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਸਮੇਤ ਕੀਤਾ ਈਵੈਂਟ ਪੋਸਟਰ ਰਿਲੀਜ਼

ਫ਼ਿਰੋਜ਼ਪੁਰ, 3 ਨਵੰਬਰ, 2026: ਮਾਸਟਰ ਅਥਲੈਟਿਕ ਫੈਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧਵਾਂ, ਸਕੱਤਰ ਪ੍ਰਗਟ ਸਿੰਘ ਗਿੱਲ ਅਤੇ ਚੇਅਰਮੈਨ ਰਜਵੰਤ ਸਿੰਘ ਘੁੱਲੀ (ਆਫਿਸ ਇੰਚਾਰਜ, ਮੁੱਖ ਮੰਤਰੀ ਪੰਜਾਬ) ਦੀ ਅਗਵਾਈ ਹੇਠ ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ 14 ਅਤੇ 15 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਪੂਰਨ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਸਬੰਧੀ ਅੱਜ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ. ਅਤੇ ਐੱਸ.ਐੱਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਨੇ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਮੀਟ ਦਾ ਅਧਿਕਾਰਤ ਪੋਸਟਰ ਰਿਲੀਜ਼ ਕੀਤਾ।

ਵਿਧਾਇਕ ਰਣਬੀਰ ਸਿੰਘ ਭੁੱਲਰ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਨੇ ਕਿਹਾ ਕਿ ਮਾਸਟਰਜ਼ ਅਥਲੈਟਿਕਸ ਸਿਰਫ਼ ਮੁਕਾਬਲਿਆਂ ਤੱਕ ਸੀਮਤ ਨਹੀਂ, ਸਗੋਂ ਇਹ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਦ, ਅਨੁਸ਼ਾਸਿਤ ਅਤੇ ਸਰਗਰਮ ਜੀਵਨ ਜਿਊਣ ਦਾ ਸੁਨੇਹਾ ਦਿੰਦੀ ਹੈ।
ਡਿਪਟੀ ਕਮਿਸ਼ਨਰ ਦੀਪ ਸਿਖ਼ਾ ਸ਼ਰਮਾ ਨੇ ਕਿਹਾ ਕੇ ਇਸ ਮੀਟ ਵਿੱਚ ਤਜਰਬੇਕਾਰ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ ਅਤੇ ਨੌਜਵਾਨ ਪੀੜ੍ਹੀ ਨੂੰ ਵੀ ਖੇਡਾਂ ਨਾਲ ਜੁੜਨ ਲਈ ਪ੍ਰੇਰਨਾ ਮਿਲੇਗੀ। ਉਨ੍ਹਾਂ ਸਮੂਹ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਸਿਹਤ ਪ੍ਰਤੀ ਜਾਗਰੂਕ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਖੇਡ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਇਸ ਨੂੰ ਸਫ਼ਲ ਬਣਾਉਣ।

ਇਸ ਮੌਕੇ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਈਸ਼ਵਰ ਦਾਸ ਸ਼ਰਮਾ ਨੇ ਦੱਸਿਆ ਕਿ ਇਸ ਸਟੇਟ ਮੀਟ ਵਿੱਚ 35 ਸਾਲ ਤੋਂ ਲੈ ਕੇ 100 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਵੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਖੇਡ ਮੇਲੇ ਦਾ ਮੁੱਖ ਮੰਤਵ ਉਮਰ ਦੇ ਵਧਣ ਦੇ ਨਾਲ-ਨਾਲ ਸਰੀਰਕ ਤੰਦਰੁਸਤੀ ਬਰਕਰਾਰ ਰੱਖਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਖੇਡ ਭਾਵਨਾ ਨੂੰ ਪ੍ਰਫੁੱਲਤ ਕਰਨਾ ਹੈ। ਇਹ ਮੀਟ ਇਸ ਗੱਲ ਦਾ ਪ੍ਰਤੀਕ ਹੋਵੇਗੀ ਕਿ ਖੇਡਾਂ ਲਈ ਨਾ ਉਮਰ ਦੀ ਕੋਈ ਸੀਮਾ ਹੈ ਅਤੇ ਨਾ ਹੀ ਜਜ਼ਬੇ ਦੀ ਕੋਈ ਘਾਟ।

ਉਨ੍ਹਾਂ ਦੱਸਿਆ ਕਿ ਮੀਟ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਟਰੈਕ ਮੁਕਾਬਲਿਆਂ ਵਿੱਚ 100, 200, 400, 800, 1500 ਅਤੇ 3000 ਮੀਟਰ ਦੌੜਾਂ ਤੋਂ ਇਲਾਵਾ 3000 ਅਤੇ 5000 ਮੀਟਰ ਪੈਦਲ ਚਾਲ ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ ਫੀਲਡ ਈਵੈਂਟਸ ਵਿੱਚ ਲੰਬੀ ਛਾਲ, ਉੱਚੀ ਛਾਲ, ਤੀਹਰੀ ਛਾਲ, ਗੋਲਾ ਸੁੱਟਣਾ, ਡਿਸਕਸ ਸੁੱਟਣਾ, ਜੈਵਲਿਨ ਸੁੱਟਣਾ, ਹੈਮਰ ਥਰੋਅ ਅਤੇ 40 ਤੋਂ 80 ਸਾਲ ਉਮਰ ਵਰਗ ਦੇ ਖਿਡਾਰੀਆਂ ਲਈ ਪੋਲ ਵਾਲਟ ਦੇ ਮੁਕਾਬਲੇ ਵੀ ਖਿੱਚ ਦਾ ਕੇਂਦਰ ਹੋਣਗੇ।

ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਗੁਰਦਿਆਲ ਸਿੰਘ ਵਿਰਕ, ਪ੍ਰਗਟ ਸਿੰਘ ਗਿੱਲ, ਕੈਸ਼ੀਅਰ ਦਲੀਪ ਸਿੰਘ ਸੰਧੂ, ਪ੍ਰੈੱਸ ਸਕੱਤਰ ਸਰਬਜੀਤ ਸਿੰਘ ਭਾਵੜਾ, ਬਾਪੂ ਜਗਤਾਰ ਸਿੰਘ, ਬਲਦੇਵ ਰਾਜ ਸ਼ਰਮਾ, ਹਰਬਰਿੰਦਰ ਸਿੰਘ, ਸਰਬਜੀਤ ਸਿੰਘ ਸਾਬਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button