Ferozepur News

ਬਾਬਾ ਅਜਮੇਰ ਸਿੰਘ ਰੱਬ ਜੀ ਟਰੱਸਟ ਵੱਲੋਂ ਵਿਸ਼ਵ ਭਾਈ ਮਰਦਾਨਾ ਸੋਸਾਇਟੀ ਦਾ ਸਨਮਾਨ

ਬਾਬਾ ਅਜਮੇਰ ਸਿੰਘ ਰੱਬ ਜੀ ਟਰੱਸਟ ਵੱਲੋਂ ਵਿਸ਼ਵ ਭਾਈ ਮਰਦਾਨਾ ਸੋਸਾਇਟੀ ਦਾ ਸਨਮਾਨ

 

ਬਾਬਾ ਅਜਮੇਰ ਸਿੰਘ ਰੱਬ ਜੀ ਟਰੱਸਟ ਵੱਲੋਂ ਵਿਸ਼ਵ ਭਾਈ ਮਰਦਾਨਾ ਸੋਸਾਇਟੀ ਦਾ ਸਨਮਾਨ

ਫਿਰੋਜ਼ਪੁਰ, 15-9-2026: ਇੰਟਰਨੈਸ਼ਨਲ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੋਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਅਤੇ ਸੋਸਾਇਟੀ ਦੇ ਅਹੁਦੇਦਾਰਾਂ ਨੂੰ ਬਾਬਾ ਅਜਮੇਰ ਸਿੰਘ ਰੱਬ ਜੀ ਯਾਦਗਾਰੀ ਟਰੱਸਟ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਬਾਬਾ ਅਜਮੇਰ ਸਿੰਘ ਰੱਬ ਜੀ ਦੀ ਸਾਲਾਨਾ ਬਰਸੀ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸੋਸਾਇਟੀ ਵੱਲੋਂ ਸ਼ਮੂਲੀਅਤ ਕਰਨ ‘ਤੇ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਕੈਸ਼ੀਅਰ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਬਾ ਅਜਮੇਰ ਸਿੰਘ ਰੱਬ ਜੀ ਦੀ ਬਰਸੀ ਹਰ ਸਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਸ ਮੌਕੇ ਸੰਤ-ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਕੀਰਤਨੀ ਜਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿੱਚ ਹਰ ਸਾਲ ਇੰਗਲੈਂਡ ਤੋਂ ਭੁਪਿੰਦਰ ਸਿੰਘ ਅਤੇ ਕੈਨੇਡਾ ਤੋਂ ਪੂਰਨ ਸਿੰਘ ਪਾਂਧੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦੇ ਹਨ। ਟਰੱਸਟ ਦੇ ਪ੍ਰਧਾਨ ਸਰਦਾਰ ਬਲਬੀਰ ਸਿੰਘ ਰਾਮੂਵਾਲੀਆ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਮਾਗਮ ਦੇ ਪ੍ਰਬੰਧ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੇ ਗਏ। ਲੰਗਰ ਦੀ ਸੇਵਾ ਬਲਦੇਵ ਸਿੰਘ ਮਹਿਰੋਂ ਅਤੇ ਉਨ੍ਹਾਂ ਦੀ ਟੀਮ ਵੱਲੋਂ ਨਿਭਾਈ ਗਈ।

ਸਨਮਾਨ ਪ੍ਰਾਪਤ ਕਰਨ ਮੌਕੇ ਜਗਜੀਤ ਸਿੰਘ ਭੁੱਲਰ ਅਤੇ ਭਾਈ ਮਰਦਾਨਾ ਸੋਸਾਇਟੀ ਦੇ ਅਹੁਦੇਦਾਰਾਂ ਨੇ ਟਰੱਸਟ ਦੇ ਪ੍ਰਧਾਨ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸੋਸਾਇਟੀ ਵੱਲੋਂ ਰਣਬੀਰ ਸਿੰਘ ਰਾਣਾ, ਪਰਮਜੀਤ ਸਿੰਘ ਔਲਖ, ਰਾਜੇਸ਼ ਕੁਮਾਰ, ਨਿਰਮਲ ਸਿੰਘ, ਬਲਦੇਵ ਸਿੰਘ ਅਤੇ ਬਲਦੇਵ ਸਿੰਘ ਮਹਿਰੋਂ ਸਮੇਤ ਹੋਰ ਮੈਂਬਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button