Ferozepur News

ਪਿੰਡ ਅਮੀਰ ਸ਼ਾਹ ਵਾਲਾ ਦੇ ਕਿਸਾਨਾਂ ਵੱਲੋਂ 13 ਏਕੜ ਰਕਬੇ ਵਿੱਚ ਸੁਪਰ ਸੀਡਰ ਨਾਲ ਝੋਨੇ ਦੀ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ

ਪਿੰਡ ਅਮੀਰ ਸ਼ਾਹ ਵਾਲਾ ਦੇ ਕਿਸਾਨਾਂ ਵੱਲੋਂ 13 ਏਕੜ ਰਕਬੇ ਵਿੱਚ ਸੁਪਰ ਸੀਡਰ ਨਾਲ ਝੋਨੇ ਦੀ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ

ਪਿੰਡ ਅਮੀਰ ਸ਼ਾਹ ਵਾਲਾ ਦੇ ਕਿਸਾਨਾਂ ਵੱਲੋਂ 13 ਏਕੜ ਰਕਬੇ ਵਿੱਚ ਸੁਪਰ ਸੀਡਰ ਨਾਲ ਝੋਨੇ ਦੀ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ

– ਕਿਸਾਨਾਂ ਦਾ ਉਪਰਾਲਾ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

ਫਿਰੋਜ਼ਪੁਰ, 9 ਨਵੰਬਰ, 2026: ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸੇ ਤਹਿਤ ਪਿੰਡ ਅਮੀਰ ਸ਼ਾਹ ਵਾਲਾ ਦੇ ਅਗਾਂਹਵਧੂ ਕਿਸਾਨ ਗੁਰਮੀਤ ਸਿੰਘ ਪੁੱਤਰ ਰੇਸ਼ਮ ਸਿੰਘ ਅਤੇ ਸਾਹਿਬਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵੱਲੋਂ ਆਪਣੇ 13 ਏਕੜ ਰਕਬੇ ਵਿੱਚ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕੀਤਾ ਗਿਆ। ਕਿਸਾਨਾਂ ਵੱਲੋਂ ਅਪਣਾਈ ਗਈ ਇਹ ਤਕਨੀਕ ਵਾਤਾਵਰਣ ਦੀ ਸੰਭਾਲ ਅਤੇ ਟਿਕਾਊ ਖੇਤੀਬਾੜੀ ਵੱਲ ਇੱਕ ਸ਼ਲਾਘਾਯੋਗ ਕਦਮ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅਤੇ ਟੀ.ਏ. ਸ੍ਰੀ ਹਰਕਮਲ ਸਿੰਘ ਵੱਲੋਂ ਖੇਤ ਦਾ ਦੌਰਾ ਕਰਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਅਤੇ ਮਿੱਟੀ ਦੇ ਜੈਵਿਕ ਤੱਤ ਵੀ ਪ੍ਰਭਾਵਿਤ ਹੁੰਦੇ ਹਨ। ਇਸ ਦੇ ਉਲਟ, ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਰਾਹੀਂ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਵਰਤਿਆ ਜਾ ਸਕਦਾ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸੁਝਾਈਆਂ ਗਈਆਂ ਵਿਗਿਆਨਕ ਤਕਨੀਕਾਂ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਖੇਤ ਵਿੱਚ ਪ੍ਰਬੰਧਨ ਕਰਨ ਨਾਲ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਖੇਤੀਬਾੜੀ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲਦੀ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸ੍ਰੀ ਗੁਰਮੀਤ ਸਿੰਘ ਅਤੇ ਸ੍ਰੀ ਸਾਹਿਬਦੀਪ ਸਿੰਘ ਵੱਲੋਂ ਕੀਤੇ ਗਏ ਇਸ ਉਪਰਾਲੇ ਤੋਂ ਪ੍ਰੇਰਨਾ ਲੈ ਕੇ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਅਪਣਾਉਣ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

Related Articles

Leave a Reply

Your email address will not be published. Required fields are marked *

Back to top button