
ਸਿਵਲ ਸਰਜਨ ਨੇ ਸਿਵਲ ਹਸਪਤਾਲ ‘ਚ ਸਿਹਤ ਸੇਵਾਵਾਂ ਦਾ ਕੀਤਾ ਨਿਰੀਖਣ
- ਮਰੀਜ਼ਾਂ ਦੀ ਦੇਖਭਾਲ ਅਤੇ ਸਫ਼ਾਈ ਪ੍ਰਬੰਧਾਂ ਨੂੰ ਪੁਖ਼ਤਾ ਰੱਖਣ ਦੀ ਸਟਾਫ ਨੂੰ ਕੀਤੀ ਹਦਾਇਤ

ਸਿਵਲ ਸਰਜਨ ਨੇ ਸਿਵਲ ਹਸਪਤਾਲ ‘ਚ ਸਿਹਤ ਸੇਵਾਵਾਂ ਦਾ ਕੀਤਾ ਨਿਰੀਖਣ
– ਮਰੀਜ਼ਾਂ ਦੀ ਦੇਖਭਾਲ ਅਤੇ ਸਫ਼ਾਈ ਪ੍ਰਬੰਧਾਂ ਨੂੰ ਪੁਖ਼ਤਾ ਰੱਖਣ ਦੀ ਸਟਾਫ ਨੂੰ ਕੀਤੀ ਹਦਾਇਤ
ਫ਼ਿਰੋਜ਼ਪੁਰ:11 ਨਵੰਬਰ, 2026: ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਪਰਮਿੰਦਰ ਸਿੰਘ ਵੱਲੋਂ ਸਿਵਲ ਹਸਪਤਾਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿਖੇ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਿਵਲ ਸਰਜਨ ਵੱਲੋਂ ਹਸਪਤਾਲਾਂ ਦੀਆਂ ਸੇਵਾਵਾਂ ਵਿੱਚ ਸੁਧਾਰ ਲਈ ਇਹ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ।
ਇਸ ਦੌਰੇ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ, ਡਾਇਗਨੋਸਟਿਕ (ਲੈਬ ਤੇ ਟੈਸਟ) ਸੇਵਾਵਾਂ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦਾ ਗੰਭੀਰਤਾ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਵਾਰਡਾਂ ਵਿੱਚ ਦਾਖ਼ਲ ਮਰੀਜ਼ਾਂ ਨਾਲ ਖ਼ੁਦ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਹਸਪਤਾਲ ਵਿੱਚ ਮਿਲ ਰਹੇ ਇਲਾਜ ਤੇ ਦਵਾਈਆਂ ਸਬੰਧੀ ਫੀਡਬੈਕ ਵੀ ਲਈ।
ਸਿਵਲ ਸਰਜਨ ਡਾ. ਪਰਮਿੰਦਰ ਨੇ ਸਮੂਹ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ਼ ਨੂੰ ਮਰੀਜ਼ਾਂ ਦੀ ਦੇਖਭਾਲ ਵਿੱਚ ਕੋਈ ਕਸਰ ਨਾ ਛੱਡਣ ਅਤੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਰੱਖਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ।ਇਸ ਮੌਕੇ ਡਾ ਪੰਕਜ ਡੀ ਐਮ ਸੀ ਉਹਨਾਂ ਨਾਲ ਮਜ਼ੂਦ ਸਨ ।




