Ferozepur News

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਤਮਾ ਦੇ ਸਹਿਯੋਗ ਨਾਲ ਮਧੂ-ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ ਕਰਵਾਇਆ 

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਤਮਾ ਦੇ ਸਹਿਯੋਗ ਨਾਲ ਮਧੂ-ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ ਕਰਵਾਇਆ 
ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਤਮਾ ਦੇ ਸਹਿਯੋਗ ਨਾਲ ਮਧੂ-ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ ਕਰਵਾਇਆ
ਫ਼ਿਰੋਜ਼ਪੁਰ, 12 ਨਵੰਬਰ, 2026: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ 3 ਤੋਂ 10 ਨਵੰਬਰ, 2026 ਤੱਕ ਆਤਮਾ ਦੇ ਸਹਿਯੋਗ ਨਾਲ ਮਧੂ-ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ।
ਸਿਖਲਾਈ ਕੋਰਸ ਦੇ ਸ਼ੁਰੂ ਵਿੱਚ ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਨੇ ਸਿਖਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮਧੂ-ਮੱਖੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ।
ਸਿਖਲਾਈ ਦੌਰਾਨ ਕੋਰਸ ਕੋਆਰਡੀਨੇਟਰ ਡਾ. ਹਰਵਿੰਦਰ ਸਿੰਘ ਬੁੱਟਰ ਨੇ ਸਿਖਿਆਰਥੀਆਂ ਨੂੰ ਮਧੂ-ਮੱਖੀ ਪਾਲਣ ਦੀ ਮਹੱਤਤਾ, ਮਧੂ-ਮੱਖੀਆਂ ਦੀਆਂ ਕਿਸਮਾਂ, ਬਕਸਿਆਂ ਦੀ ਚੋਣ, ਮਧੂ-ਮੱਖੀਆਂ ਦੀ ਸੁਚੱਜੀ ਸਾਂਭ-ਸੰਭਾਲ, ਸ਼ਹਿਦ ਕੱਢਣ ਦੀ ਵਿਧੀ, ਮੌਸਮ ਅਨੁਸਾਰ ਕਾਲੋਨੀਆਂ ਦੀ ਦੇਖਭਾਲ ਅਤੇ ਮਧੂ-ਮੱਖੀਆਂ ਦੇ ਕੀੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਸਿਖਿਆਰਥੀਆਂ ਨੂੰ ਮਧੂ-ਮੱਖੀ ਪਾਲਣ ਸੰਬੰਧੀ ਪ੍ਰੈਕਟੀਕਲ ਜਾਣਕਾਰੀ ਵੀ ਦਿੱਤੀ ਗਈ। ਡਾ. ਭੱਲਣ ਸਿੰਘ ਸੇਖੋਂ ਨੇ ਸਿਖਿਆਰਥੀਆਂ ਨਾਲ ਮਧੂ-ਮੱਖੀ ਦੇ ਲਈ ਜ਼ਰੂਰੀ ਫ਼ੁੱਲ-ਫਲਾਕੇ ਅਤੇ ਮਧੂ ਮੱਖੀਆਂ ਦੀ ਪਰ-ਪਰਾਗਣ ਵਿੱਚ ਭੂਮਿਕਾ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਆਤਮਾ, ਫਿਰੋਜ਼ਪੁਰ ਤੋਂ ਡਾ. ਸਾਵਨ ਸ਼ਰਮਾ ਨੇ ਵੀ ਮਧੂ-ਮੱਖੀ ਪਾਲਣ ਨੂੰ ਸਵੈ-ਰੋਜ਼ਗਾਰ ਅਤੇ ਆਮਦਨ ਦਾ ਵਧੀਆ ਸਾਧਨ ਬਣਾਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਸਿਖਲਾਈ ਦੇ ਹਿੱਸੇ ਵਜੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਮਧੂ-ਮੱਖੀ ਪਾਲਣ ਯੂਨਿਟ ਦੀ ਗਿਆਨ ਵਧਾਊ ਯਾਤਰਾ ਵੀ ਕਰਵਾਇਆ ਗਿਆ। ਇਸ ਦੌਰਾਨ ਡਾ. ਅਮਿਤ ਚੌਧਰੀ ਨੇ ਸਿਖਿਆਰਥੀਆਂ ਨੂੰ ਮਧੂ-ਮੱਖੀਆਂ ਦੀਆਂ ਵੱਖ-ਵੱਖ ਕਿਸਮਾਂ ਦੀ ਪਛਾਣ, ਮਧੂ-ਮੱਖੀ ਦੇ ਬਕਸਿਆਂ ਦੀ ਜਾਂਚ, ਸ਼ਹਿਦ ਅਤੇ ਪਰਾਗ ਦੀ ਸੰਭਾਲ, ਬੱਚਿਆਂ ਵਾਲੇ ਛੱਤਿਆਂ ਦੀ ਪਛਾਣ ਅਤੇ ਕਾਲੋਨੀਆਂ ਦੀ ਸਾਂਭ-ਸੰਭਾਲ ਬਾਰੇ ਵਿਹਾਰਕ ਜਾਣਕਾਰੀ ਦਿੱਤੀ। ਇਸ ਦੌਰੇ ਨਾਲ ਸਿਖਿਆਰਥੀਆਂ ਨੂੰ ਮਧੂ-ਮੱਖੀ ਪਾਲਣ ਦੇ ਕੰਮ ਨੂੰ ਨੇੜਿਓਂ ਦੇਖਣ ਅਤੇ ਸਿੱਖਣ ਦਾ ਮੌਕਾ ਮਿਲਿਆ। ਇਸ ਸਿਖਲਾਈ ਕੋਰਸ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਪੇਂਡੂ ਨੌਜਵਾਨਾਂ ਨੂੰ ਮਧੂ-ਮੱਖੀ ਪਾਲਣ ਦੀ ਵਿਗਿਆਨਕ ਜਾਣਕਾਰੀ ਦੇ ਕੇ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਸੀ। ਇਸ ਕੋਰਸ ਵਿੱਚ ਕੁੱਲ 24 ਸਿਖਿਆਰਥੀਆਂ ਨੇ ਭਾਗ ਲਿਆ।

Related Articles

Leave a Reply

Your email address will not be published. Required fields are marked *

Back to top button