Ferozepur News

70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕਸ਼ੀ ਦੇ ਅੰਡਰ-14 ਲੜਕੇ, ਲੜਕੀਆਂ ਦੇ ਮੁਕਾਬਲੇ ਸ਼ੁਰੂ

70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕਸ਼ੀ ਦੇ ਅੰਡਰ-14 ਲੜਕੇ, ਲੜਕੀਆਂ ਦੇ ਮੁਕਾਬਲੇ ਸ਼ੁਰੂ

70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕਸ਼ੀ ਦੇ ਅੰਡਰ-14 ਲੜਕੇ, ਲੜਕੀਆਂ ਦੇ ਮੁਕਾਬਲੇ ਸ਼ੁਰੂ

– ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਦੇ ਵਿਕਾਸ ਲਈ ਸੰਜੀਦਗੀ ਨਾਲ ਯਤਨ ਕਰ ਰਹੀ ਹੈ – ਵਿਧਾਇਕ ਦਹੀਆ

– ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ ਰਸਮੀ ਤੌਰ ‘ਤੇ ਕੀਤਾ ਉਦਘਾਟਨ

ਫ਼ਿਰੋਜ਼ਪੁਰ 12 ਨਵੰਬਰ :
ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਰੱਸਾਕਸ਼ੀ ਦੇ ਅੰਡਰ-14 ਲੜਕੇ ਅਤੇ ਲੜਕੀਆਂ ਦੇ ਸੂਬਾ ਪੱਧਰੀ ਮੁਕਾਬਲੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਬਾਜੀਦਪੁਰ ਸਾਹਿਬ ਵਿਖੇ ਬਹੁਤ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਏ। ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨੀ ਸਮਾਰੋਹ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ (ਨੈਸ਼ਨਲ ਐਵਾਰਡੀ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਪ੍ਰਿੰਸੀਪਲ ਪਵਨਦੀਪ ਕੌਰ ਅਤੇ ਉਹਨਾਂ ਦੇ ਸਟਾਫ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ਤੇ ਬੁੱਕੇ ਦੇ ਕੇ ਸਵਾਗਤ ਕੀਤਾ।

ਇਸ ਮੌਕੇ ਮੁੱਖ ਮਹਿਮਾਨ ਐਡਵੋਕੇਟ ਰਜਨੀਸ਼ ਦਹੀਆ ਨੇ ਕਿਹਾ ਕਿ ਖੇਡ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਮੁਕਾਬਲੇ ਦੀ ਭਾਵਨਾ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੇ ਹਨ। ਖੇਡਾਂ ਬੱਚਿਆਂ ਨੂੰ ਜਿੱਤ ਸਮੇਂ ਨਿਮਰ ਰਹਿਣ ਅਤੇ ਹਾਰ ਸਮੇਂ ਹੌਸਲਾ ਨਾ ਹਾਰਨ ਦੀ ਸਿੱਖਿਆ ਵੀ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਰਾਜ ਪੱਧਰੀ ਸਕੂਲ ਖੇਡਾਂ ਵਿਦਿਆਰਥੀਆਂ ਦੀਆਂ ਖੇਡ ਰੁਚੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਕੌਮੀ ਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਸਮੂਹ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਖੇਡਾਂ ਦੌਰਾਨ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਦੇ ਨਾਲ-ਨਾਲ ਖੇਡ ਸੱਭਿਆਚਾਰ ਨੂੰ ਵੀ ਮਜ਼ਬੂਤ ਕਰਦੇ ਹਨ।

ਇਨ੍ਹਾਂ ਮੁਕਾਬਲਿਆਂ ਜਾਣਕਰੀ ਦਿੰਦੇ ਹੋਏ ਡੀਈਓ ਮੁਨੀਲਾ ਅਰੋੜਾ ਅਤੇ ਡਿਪਟੀ ਡੀਈਓ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਡਰ-14 ਵਰਗ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ ਵਿੱਚ ਇਨ੍ਹਾਂ ਮੁਕਾਬਲਿਆਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰੱਸਾਕਸ਼ੀ ਇੱਕ ਰੋਮਾਂਚਕ ਅਤੇ ਰਵਾਇਤੀ ਖੇਡ ਹੈ, ਜਿਸ ਵਿੱਚ ਖਿਡਾਰੀਆਂ ਦੀ ਸਰੀਰਕ ਤਾਕਤ ਦੇ ਨਾਲ-ਨਾਲ ਆਪਸੀ ਤਾਲਮੇਲ, ਅਨੁਸ਼ਾਸਨ, ਇਕਾਗਰਤਾ ਅਤੇ ਸਮੂਹਿਕ ਯਤਨਾਂ ਦੀ ਵਿਸ਼ੇਸ਼ ਮਹੱਤਤਾ ਹੁੰਦੀ ਹੈ। ਇਸ ਖੇਡ ਵਿੱਚ ਪੂਰੀ ਟੀਮ ਦੀ ਇਕਜੁੱਟਤਾ ਅਤੇ ਮਿਲ ਕੇ ਕੀਤੀ ਮਿਹਨਤ ਹੀ ਸਫ਼ਲਤਾ ਦਾ ਆਧਾਰ ਬਣਦੀ ਹੈ।

ਇਸ ਮੌਕੇ ਅਬਜ਼ਰਵਰ ਨਾਇਬ ਖਾਨ, ਰਮਜਾਨ ਖਾਨ,ਅਮਰੀਕ ਸਿੰਘ, ਪ੍ਰਿੰਸੀਪਲ ਪਵਨਦੀਪ ਕੌਰ, ਰਾਕੇਸ਼ ਕੁਮਾਰ, ਨਵਦੀਪ ਢੀਡਰਾ, ਅਕਸ਼ ਕੁਮਾਰ ਡੀਐਮ ਸਪੋਰਟਸ, ਲੈਕਚਰਾਰ ਦਲਬੀਰ ਸਿੰਘ ਨੀਟੂ, ਨਵਿੰਦਰ ਸਿੰਘ, ਸਟੇਟ ਅਵਾਰਡੀ ਅਧਿਆਪਕ ਰਵੀ ਇੰਦਰ ਸਿੰਘ, ਸਰਬਜੀਤ ਸਿੰਘ ਭਾਵੜਾ, ਅਮਰਜੀਤ ਸਿੰਘ, ਵਰਿੰਦਰਪਾਲ ਸਿੰਘ, ਜਸਪਾਲ ਸਿੰਘ, ਰਜਿੰਦਰ ਕੁਮਾਰ ਚੇਅਰਮੈਨ ਬ੍ਰਾਹਮਣ ਸਮਾਜ ਫਿਰੋਜ਼ਪੁਰ, ਬਲਜਿੰਦਰ ਸਿੰਘ ਨੰਬਰਦਾਰ, ਤੇਜਬੀਰ ਸਿੰਘ, ਗੁਰਿੰਦਰ ਸਿੰਘ, ਪਵਨ ਕੁਮਾਰ ਪੀਏ, ਨਿਖਿਲ ਕੁਮਾਰ ਅੰਤਰਰਾਸ਼ਟਰੀ ਫੁੱਟਬਾਲ ਖਿਡਾਰੀ ਅਤੇ ਪ੍ਰਧਾਨ ਰਾਊਂਡ ਗਲਾਸ ਐਸੋਸੀਏਸ਼ਨ ਪੰਜਾਬ, ਦਵਿੰਦਰ ਸਿੰਘ ਪ੍ਰਧਾਨ ਰਘਬੀ ਐਸੋਸੀਏਸ਼ਨ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button