Ferozepur News

ਵਧੀਕ ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਜਨਗਣਨਾ-2027 ਤਹਿਤ 16 ਤੋਂ 30 ਨਵੰਬਰ ਤੱਕ ਚੱਲੇਗੀ ਸਵੈ-ਗਣਨਾ ਦੀ ਪ੍ਰਕਿਰਿਆ
-ਨਾਗਰਿਕ ਘਰ ਬੈਠੇ ਆਨਲਾਈਨ ਦਰਜ ਕਰ ਸਕਣਗੇ ਆਪਣੇ ਪਰਿਵਾਰ ਦੀ ਜਾਣਕਾਰੀ

ਫ਼ਿਰੋਜ਼ਪੁਰ, 13 ਨਵੰਬਰ, 2026 :  ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਉਹ 16 ਨਵੰਬਰ ਤੋਂ 30 ਨਵੰਬਰ, 2026 ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ। ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ-ਕਮ- ਪ੍ਰਿੰਸੀਪਲ ਸੈਂਸਜ਼ ਅਫ਼ਸਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਾਗਰੂਕਤਾ ਵੈਨ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਜਾ ਕੇ ਲੋਕਾਂ ਨੂੰ ਜਨਗਣਨਾ ਬਾਰੇ ਜਾਗਰੂਕ ਕਰੇਗੀ।

ਜਣਗਣਨਾ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਾਰ ਡਿਜੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੀ ਸਹੂਲਤ ਰਾਹੀਂ ਨਾਗਰਿਕ ਨਿਰਧਾਰਤ ਸਮੇਂ ਦੌਰਾਨ ਆਪਣੀ ਸਹੂਲਤ ਅਨੁਸਾਰ ਪਰਿਵਾਰ ਦੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਲਈ ਵਿਸ਼ੇਸ਼ ਆਨਲਾਈਨ ਪੋਰਟਲ https://se.census.gov.in ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਨਾਗਰਿਕ ਆਪਣੇ ਪਰਿਵਾਰ ਦੀ ਲੋੜੀਂਦੀ ਜਾਣਕਾਰੀ ਦਰਜ ਕਰ ਸਕਦੇ ਹਨ। ਜਾਣਕਾਰੀ ਸਫ਼ਲਤਾਪੂਰਵਕ ਜਮ੍ਹਾ ਹੋਣ ਉਪਰੰਤ ਇਕ ਵਿਸ਼ੇਸ਼ ਸਵੈ-ਗਣਨਾ ਆਈ.ਡੀ ਜਾਰੀ ਕੀਤੀ ਜਾਵੇਗੀ। ਇਹ ਆਈ.ਡੀ ਨਾਗਰਿਕਾਂ ਵੱਲੋਂ ਸੰਭਾਲ ਕੇ ਰੱਖਣੀ ਹੋਵੇਗੀ ਅਤੇ ਬਾਅਦ ਵਿੱਚ ਘਰ-ਘਰ ਆਉਣ ਵਾਲੇ ਜਨਗਣਨਾ ਕਰਮਚਾਰੀਆਂ ਨਾਲ ਸਾਂਝੀ ਕਰਨੀ ਹੋਵੇਗੀ, ਤਾਂ ਜੋ ਆਨਲਾਈਨ ਦਰਜ ਕੀਤੀ ਗਈ ਜਾਣਕਾਰੀ ਦੀ ਪੁਸ਼ਟੀ ਕੀਤੀ ਜਾ ਸਕੇ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪੋ-ਆਪਣੇ ਪੱਧਰ ’ਤੇ ਲੋਕਾਂ ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਇਸ ਡਿਜੀਟਲ ਸਹੂਲਤ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ, ਤਾਂ ਜੋ ਜਨਗਣਨਾ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਜਨਗਣਨਾ-2027 ਦੀ ਪ੍ਰਕਿਰਿਆ ਵਿੱਚ ਸਰਗਰਮ ਸਹਿਯੋਗ ਦੇਣ।

ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਸ੍ਰੀ ਹਿਮਾਂਸ਼ੂ ਆਈ.ਏ.ਐਸ., ਡਿਪਟੀ ਈ, ਐਸ, ਏ ਸ਼੍ਰੀ ਗੁਰਿੰਦਰ ਸਿੰਘ,  ਸ਼੍ਰੀ ਤਰਸੇਮ ਲਾਲ ਸਹਾਇਕ ਖੋਜ ਅਫ਼ਸਰ,  ਸ਼੍ਰੀ ਹਰਜਿੰਦਰ ਸਿੰਘ ਸਹਾਇਕ ਖੋਜ ਅਫ਼ਸਰ, ਹੈੱਡ ਟੀਚਰ ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button