Ferozepur News

ਛੱਠ ਪੂਜਾ ਦੇ ਮੱਦੇਨਜ਼ਰ ਜੀ.ਆਰ.ਪੀ. ਵੱਲੋਂ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ

ਛੱਠ ਪੂਜਾ ਦੇ ਮੱਦੇਨਜ਼ਰ ਜੀ.ਆਰ.ਪੀ. ਵੱਲੋਂ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ

ਛੱਠ ਪੂਜਾ ਦੇ ਮੱਦੇਨਜ਼ਰ ਜੀ.ਆਰ.ਪੀ. ਵੱਲੋਂ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ

ਫਿਰੋਜ਼ਪੁਰ, 13 ਨਵੰਬਰ: ਆਉਣ ਵਾਲੇ ਛੱਠ ਪੂਜਾ ਤਿਉਹਾਰ ਦੇ ਮੱਦੇਨਜ਼ਰ ਰੇਲਗੱਡੀਆਂ ਵਿੱਚ ਮੁਸਾਫ਼ਰਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜੀ.ਆਰ.ਪੀ. ਫਿਰੋਜ਼ਪੁਰ ਵੱਲੋਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਕੈਂਟ ਵਿਖੇ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ।

ਇਹ ਮੁਹਿੰਮ ਡਾ. ਜਤਿੰਦਰ ਜੈਨ, ਆਈ.ਪੀ.ਐੱਸ., ਸਪੈਸ਼ਲ ਡੀ.ਜੀ.ਪੀ. ਰੇਲਵੇ, ਪੰਜਾਬ ਅਤੇ ਡੀ.ਐੱਸ.ਪੀ. ਜ਼ੋਨਲ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ। ਇਸ ਦੌਰਾਨ ਪਲੇਟਫਾਰਮਾਂ, ਰੇਲਗੱਡੀਆਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਐਂਟਰੀ ਅਤੇ ਐਗਜ਼ਿਟ ਗੇਟਾਂ ਤੋਂ ਇਲਾਵਾ ਸਟੇਸ਼ਨ ਦੇ ਬਾਹਰ ਖੜ੍ਹੀਆਂ ਕਾਰਾਂ ਅਤੇ ਮੋਟਰਸਾਈਕਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਚੈਕਿੰਗ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੇ ਬੈਗਾਂ ਤੇ ਹੋਰ ਸਾਮਾਨ ਦੀ ਵੀ ਤਲਾਸ਼ੀ ਲਈ ਗਈ। ਹਾਲਾਂਕਿ, ਇਸ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

ਇਸ ਮੌਕੇ ਰੇਲ ਯਾਤਰੀਆਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਰੇਲਗੱਡੀ ਜਾਂ ਪਲੇਟਫਾਰਮ ’ਤੇ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ, ਬੈਗ ਜਾਂ ਹੋਰ ਸਾਮਾਨ ਨਜ਼ਰ ਆਉਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਨਜ਼ਦੀਕੀ ਰੇਲਵੇ ਸਟੇਸ਼ਨ, ਜੀ.ਆਰ.ਪੀ. ਥਾਣੇ ਜਾਂ ਆਰ.ਪੀ.ਐੱਫ. ਨੂੰ ਦਿੱਤੀ ਜਾਵੇ।

ਇੰਸਪੈਕਟਰ ਨਵੀਨ ਕੁਮਾਰ, ਮੁੱਖ ਅਫ਼ਸਰ, ਥਾਣਾ ਜੀ.ਆਰ.ਪੀ. ਫਿਰੋਜ਼ਪੁਰ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਯਾਤਰੀਆਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦਿੰਦਿਆਂ ਅਜਿਹੀਆਂ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਜਾਰੀ ਰਹਿਣਗੀਆਂ।

Related Articles

Leave a Reply

Your email address will not be published. Required fields are marked *

Back to top button