Ferozepur News

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਭਲਕੇ; ਰਾਜਪਾਲ ਪੰਜਾਬ ਅਤੇ ਮੁੱਖ ਮੰਤਰੀ ਕਰਨਗੇ ਸ਼ਿਰਕਤ

3 ਪੀ.ਐੱਚ.ਡੀ. ਸਕਾਲਰਾਂ ਸਮੇਤ 550 ਵਿਦਿਆਰਥੀਆਂ ਨੂੰ ਡਿਗਰੀਆਂ, 90 ਨੂੰ ਮੈਡਲ ਅਤੇ 7 ਉੱਘੀਆਂ ਸ਼ਖ਼ਸੀਅਤਾਂ ਨੂੰ ‘ਐਵਾਰਡ ਆਫ਼ ਆਨਰ’ ਨਾਲ ਕੀਤਾ ਜਾਵੇਗਾ ਸਨਮਾਨਿਤ

ਫਿਰੋਜ਼ਪੁਰ, 13 ਨਵੰਬਰ, 2026: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ 14 ਨਵੰਬਰ ਨੂੰ ਹੋਣ ਵਾਲੀ ਪਹਿਲੀ ਇਤਿਹਾਸਕ ਕਨਵੋਕੇਸ਼ਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਰੋਹ ਵਿੱਚ ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਮਾਗਮ ਦੌਰਾਨ 3 ਪੀ.ਐੱਚ.ਡੀ. ਖੋਜਾਰਥੀਆਂ ਸਮੇਤ ਲਗਭਗ 550 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ 90 ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਸਿਹਤ, ਸਿੱਖਿਆ, ਉਦਯੋਗ, ਆਰਟੀਫੀਸ਼ੀਅਲ ਇੰਟੈਲੀਜੈਂਸ, ਵਾਤਾਵਰਣ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਮਿਸਾਲੀ ਯੋਗਦਾਨ ਪਾਉਣ ਵਾਲੀਆਂ ਸੱਤ ਨਾਮਵਰ ਸ਼ਖ਼ਸੀਅਤਾਂ—ਡਾ. ਕਮਲ ਬਾਗੀ, ਡਾ. ਅਨਿਰੁੱਧ ਗੁਪਤਾ, ਸ੍ਰੀਮਤੀ ਸੰਜਨਾ ਮਿੱਤਲ ਤੇ ਸ੍ਰੀ ਸਮੀਰ ਮਿੱਤਲ, ਡਾ. ਸਤਿੰਦਰ ਸਿੰਘ, ਡਾ. ਸੰਦੀਪ ਸਿੰਘ ਸੰਧਾ, ਡਾ. ਰਾਮੇਸ਼ਵਰ ਸਿੰਘ ਅਤੇ ਸ੍ਰੀ ਉਮੇਂਦਰ ਦੱਤ ਨੂੰ ਵੱਕਾਰੀ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਜਾਵੇਗਾ।

ਕਨਵੋਕੇਸ਼ਨ ਦੇ ਨਾਲ-ਨਾਲ ਸਾਬਕਾ ਵਿਦਿਆਰਥੀਆਂ ਲਈ ਵਿਸ਼ੇਸ਼ ਐਲੂਮਨੀ ਮੀਟ ਵੀ ਕਰਵਾਈ ਜਾਵੇਗੀ। ਵਾਈਸ ਚਾਂਸਲਰ ਪ੍ਰੋ. (ਡਾ.) ਸੁਰੇਸ਼ ਕੁਮਾਰ ਸ਼ਰਮਾ, ਜੋ ਸਮਾਗਮ ਦੌਰਾਨ ਯੂਨੀਵਰਸਿਟੀ ਦੀ ਸਾਲਾਨਾ ਰਿਪੋਰਟ ਪੇਸ਼ ਕਰਨਗੇ, ਦੀ ਯੋਗ ਅਗਵਾਈ ਅਤੇ ਰਜਿਸਟਰਾਰ ਡਾ. ਰਾਜੀਵ ਅਰੋੜਾ ਦੀ ਦੇਖ-ਰੇਖ ਹੇਠ ਸੁਰੱਖਿਆ, ਸਵਾਗਤ ਅਤੇ ਹੋਰ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button