Ferozepur News

ਜਨਗਣਨਾ ਦੇ ਦੂਜੇ ਪੜਾਅ ਤਹਿਤ ਅੱਜ ਤੋਂ 30 ਨਵੰਬਰ 2026 ਤੱਕ ਚੱਲੇਗੀ ਸਵੈ-ਗਣਨਾ ਦੀ ਪ੍ਰਕਿਰਿਆ

16 ਤੋਂ 30 ਨਵੰਬਰ ਤੱਕ ਨਾਗਰਿਕ ਸਵੈ-ਗਣਨਾ ਕਰ ਸਕਣਗੇ - ਵਧੀਕ ਡਿਪਟੀ ਕਮਿਸ਼ਨਰ

ਜਨਗਣਨਾ ਦੇ ਦੂਜੇ ਪੜਾਅ ਤਹਿਤ ਅੱਜ ਤੋਂ 30 ਨਵੰਬਰ 2026 ਤੱਕ ਚੱਲੇਗੀ ਸਵੈ-ਗਣਨਾ ਦੀ ਪ੍ਰਕਿਰਿਆ

ਜਨਗਣਨਾ ਦੇ ਦੂਜੇ ਪੜਾਅ ਤਹਿਤ ਅੱਜ ਤੋਂ 30 ਨਵੰਬਰ 2026 ਤੱਕ ਚੱਲੇਗੀ ਸਵੈ-ਗਣਨਾ ਦੀ ਪ੍ਰਕਿਰਿਆ

16 ਤੋਂ 30 ਨਵੰਬਰ ਤੱਕ ਨਾਗਰਿਕ ਸਵੈ-ਗਣਨਾ ਕਰ ਸਕਣਗੇ – ਵਧੀਕ ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 16 ਨਵੰਬਰ ( ) ਭਾਰਤ ਸਰਕਾਰ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕ ਘਰ ਬੈਠੇ ਹੀ ਪੋਰਟਲ ਰਾਹੀਂ ਖੁਦ ਅਤੇ ਆਪਣੇ ਪਰਿਵਾਰ ਸਬੰਧੀ ਵੇਰਵੇ ਖੁਦ ਆਨਲਾਈਨ ਦਰਜ ਕਰ ਸਕਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ.) ਕ੍ਰਿਸ਼ਨਾ ਪਾਲ ਰਾਜਪੂਤ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਇਸ ਪ੍ਰਕਿਰਿਆ ਨੂੰ ਆਸਾਨ ਅਤੇ ਸੁਚਾਰੂ ਬਣਾਉਣ ਦੇ ਮਕਸਦ ਨਾਲ ਪਹਿਲੀ ਵਾਰ ਡਿਜੀਟਲ ਤਕਨੀਕ ਨੂੰ ਅਪਣਾਇਆ ਜਾ ਰਿਹਾ ਹੈ। ਜਿਸ ਤਹਿਤ ਸਵੈ-ਗਣਨਾ ਰਾਹੀਂ ਲੋਕਾਂ ਨੂੰ ਜਨਗਣਨਾ ਕਰਮਚਾਰੀਆਂ ਦੀ ਉਡੀਕ ਕੀਤੇ ਬਿਨਾਂ ਆਪਣੀ ਸਹੂਲਤ ਅਨੁਸਾਰ ਪਰਿਵਾਰ ਦਾ ਵੇਰਵਾ ਆਨਲਾਈਨ ਦਰਜ ਕਰਨ ਦਾ ਮੌਕਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਵਿਸ਼ੇਸ਼ ਪੋਰਟਲ https://se.census.gov.in/ ਤਿਆਰ ਕੀਤਾ ਗਿਆ ਹੈ। ਪੋਰਟਲ ਤੇ ਜਾਣਕਾਰੀ ਦਰਜ ਕਰਕੇ ਜਮ੍ਹਾਂ ਕਰਵਾਉਣ ਤੋਂ ਬਾਅਦ ਨਾਗਰਿਕਾਂ ਨੂੰ ਇੱਕ ਵਿਸ਼ੇਸ਼ ਸਵੈ-ਗਣਨਾ ਆਈ.ਡੀ. ਪ੍ਰਾਪਤ ਹੋਵੇਗੀ। ਇਹ ਆਈ.ਡੀ. ਘਰ-ਘਰ ਜਾਣ ਵਾਲੇ ਜਨਗਣਨਾ ਕਰਮਚਾਰੀਆਂ ਨੂੰ ਦਿਖਾਉਣੀ ਹੋਵੇਗੀ, ਤਾਂ ਜੋ ਆਨਲਾਈਨ ਭਰੇ ਗਏ ਵੇਰਵਿਆਂ ਦੀ ਤਸਦੀਕ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦਾ ਸਮਾਂ ਖ਼ਤਮ ਹੋਣ ਉਪਰੰਤ ਮੁੱਖ ਪੜਾਅ ਤਹਿਤ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਲੋਕਾਂ ਦੀ ਸਹੂਲਤ ਲਈ ਦਿੱਤਾ ਗਿਆ ਇੱਕ ਵਿਕਲਪ ਹੈ।

ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਂ ਸਹੂਲਤ ਬਾਰੇ ਵੱਧ ਤੋਂ ਵੱਧ ਜਾਗਰੂਕ ਹੋਣ ਅਤੇ ਆਪਣੇ ਪਰਿਵਾਰ ਦੀ ਦਰੁਸਤ ਤੇ ਪੂਰੀ ਜਾਣਕਾਰੀ ਦਰਜ ਕਰਵਾਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਅਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸੰਬਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ। ਜਨਗਣਨਾ ਦੇ ਅੰਕੜੇ ਦੇਸ਼ ਅਤੇ ਸੂਬੇ ਦੇ ਵਿਕਾਸ ਦੀ ਯੋਜਨਾਬੰਦੀ, ਲੋਕ ਭਲਾਈ ਸਕੀਮਾਂ ਅਤੇ ਭਵਿੱਖ ਦੀਆਂ ਨੀਤੀਆਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਇਸ ਰਾਸ਼ਟਰੀ ਮਹੱਤਵ ਦੇ ਕਾਰਜ ਵਿੱਚ ਹਰ ਨਾਗਰਿਕ ਦੀ ਭਾਗੀਦਾਰੀ ਹੋਣੀ ਬਹੁਤ ਜ਼ਰੂਰੀ ਹੈ।

Related Articles

Leave a Reply

Your email address will not be published. Required fields are marked *

Back to top button