Ferozepur News

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ, 26 ਨਵੰਬਰ ਦੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ, 26 ਨਵੰਬਰ ਦੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ, 26 ਨਵੰਬਰ ਦੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ
ਫਿਰੋਜ਼ਪੁਰ 16, 2026:  ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ ਅਤੇ ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਵੀ ਸ਼ਾਮਲ ਹੋਏ । ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ਅਤੇ ਜਥੇਬੰਦੀ ਦੀਆਂ ਅਗਲੀਆਂ ਸਰਗਰਮੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਕੀਤੇ ਜਾ ਰਹੇ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।

ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਅਤੇ ਹੱਕੀ ਮੰਗਾਂ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਕਿਸਾਨਾਂ ਨੂੰ ਇਕਜੁੱਟ ਹੋ ਕੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਇਸ ਮੌਕੇ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਮਰਹੂਮ ਆਗੂ ਸ਼ਿੰਦਰ ਸਿੰਘ ਨੱਥੂਵਾਲਾ ਦੀ ਬਰਸੀ 6 ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਨੱਥੂਵਾਲਾ ਗਰਬੀ ਵਿਖੇ ਮਨਾਈ ਜਾਵੇਗੀ| ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਕਿਸਾਨੀ ਸੰਘਰਸ਼ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ।

ਮੀਟਿੰਗ ਵਿੱਚ ਆਗੂਆਂ ਨੇ ਜਥੇਬੰਦੀ ਦੀ ਮਜ਼ਬੂਤੀ ਅਤੇ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਿਲ ਕੇ ਕੰਮ ਕਰਨ ਦਾ ਅਹਿਦ ਲਿਆ। ਇਸ ਮੌਕੇ ਪ੍ਰਤਾਪ ਸਿੰਘ ਲਖਮੀਰਪੂਰਾ ਗੁਰਨਾਮ ਸਿੰਘ ਚੱਕ ਸੋਮੀਆਂ ਓਮ ਪ੍ਰਕਾਸ਼ ਲੱਖਾਹਾਜੀ ਨਰਿੰਦਰ ਸਿੰਘ ਫਿਰੋਜ਼ਪੁਰ ਗੁਰਜੱਜ ਸਿੰਘ ਸਾਂਦੇ ਹਾਸ਼ਮ ਜਗਜੀਤ ਸਿੰਘ ਕਾਦਾਬੋੜਾ ਗੁਰਸੇਵਕ ਸਿੰਘ ਤਲਵੰਡੀ ਜੱਲੇਖਾ ਲਖਵਿੰਦਰ ਸਿੰਘ ਤਲਵੰਡੀ ਭਾਈ ਆਦਿ ਸਮੇਤ ਵੱਡੀ ਗਿਣਤੀ ਕਿਸਾਨ ਆਗੂ ਹਾਜਰ ਸਨ |

Related Articles

Leave a Reply

Your email address will not be published. Required fields are marked *

Back to top button