Ferozepur News

ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ, 35 ਤੋਂ 104 ਸਾਲ ਤੱਕ ਦੇ ਖਿਡਾਰੀਆਂ ਨੇ ਦਿਖਾਇਆ ਖੇਡ ਜਜ਼ਬਾ

ਵਿਧਾਇਕ ਰਣਬੀਰ ਸਿੰਘ ਭੁੱਲਰ, ਸਾਬਕਾ ਪਰਮਿੰਦਰ ਸਿੰਘ ਪਿੰਕੀ, ਸਰਬਜੀਤ ਸਿੰਘ ਬੌਬੀ ਬਾਠ, ਦੀਪਕ ਸ਼ਰਮਾ, ਸ਼ਮਿੰਦਰ ਖਿੰਡਾ ਸਮੇਤ ਵੱਖ ਵੱਖ ਆਗੂਆਂ ਨੇ ਕੀਤੀ ਸ਼ਿਰਕਤ

ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ, 35 ਤੋਂ 104 ਸਾਲ ਤੱਕ ਦੇ ਖਿਡਾਰੀਆਂ ਨੇ ਦਿਖਾਇਆ ਖੇਡ ਜਜ਼ਬਾ

ਵਿਧਾਇਕ ਰਣਬੀਰ ਸਿੰਘ ਭੁੱਲਰ, ਸਾਬਕਾ ਪਰਮਿੰਦਰ ਸਿੰਘ ਪਿੰਕੀ, ਸਰਬਜੀਤ ਸਿੰਘ ਬੌਬੀ ਬਾਠ, ਦੀਪਕ ਸ਼ਰਮਾ, ਸ਼ਮਿੰਦਰ ਖਿੰਡਾ ਸਮੇਤ ਵੱਖ ਵੱਖ ਆਗੂਆਂ ਨੇ ਕੀਤੀ ਸ਼ਿਰਕਤ

ਫ਼ਿਰੋਜ਼ਪੁਰ, 15 ਨਵੰਬਰ, 2026: ਮਾਸਟਰ ਅਥਲੈਟਿਕ ਫੈਡਰੇਸ਼ਨ ਆਫ਼ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਈ ਗਈ ਪਹਿਲੀ ਦੋ ਰੋਜ਼ਾ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਬੜੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈ। ਇਸ ਖੇਡ ਮਹਾਂਕੁੰਭ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 35 ਸਾਲ ਤੋਂ ਲੈ ਕੇ 104 ਸਾਲ ਤੱਕ ਦੀ ਉਮਰ ਦੇ ਖਿਡਾਰੀਆਂ ਨੇ ਭਾਗ ਲੈ ਕੇ ਸਾਬਤ ਕੀਤਾ ਕਿ ਖੇਡਾਂ ਲਈ ਜਜ਼ਬਾ ਅਤੇ ਹੌਸਲਾ ਉਮਰ ਦਾ ਮੁਥਾਜ ਨਹੀਂ ਹੁੰਦਾ। ਸਮਾਪਤੀ ਸਮਾਰੋਹ ਵਿੱਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਹਲਕਾ ਜੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ , ਭਾਜਪਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ, ਭਾਜਪਾ ਆਗੂ ਦੀਪਕ ਸ਼ਰਮਾ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਮਹਿਮਾਨਾਂ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

ਫੈਡਰੇਸ਼ਨ ਦੇ ਚੇਅਰਮੈਨ ਰਜਵੰਤ ਸਿੰਘ ਘੁੱਲੀ, ਪ੍ਰਧਾਨ ਰਜਿੰਦਰ ਸਿੰਘ ਸਿੱਧਵਾਂ, ਸਕੱਤਰ ਪ੍ਰਗਟ ਸਿੰਘ ਗਿੱਲ ਅਤੇ ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਡਾ. ਗੁਰਿੰਦਰਜੀਤ ਸਿੰਘ ਢਿੱਲੋਂ, ਜਨਰਲ ਸਕੱਤਰ ਈਸ਼ਵਰ ਸ਼ਰਮਾ ਅਤੇ ਪ੍ਰੈੱਸ ਸਕੱਤਰ ਸਰਬਜੀਤ ਸਿੰਘ ਭਾਵੜਾ ਨੇ ਦੱਸਿਆ ਕਿ ਇਸ ਮੀਟ ਦਾ ਮੁੱਖ ਉਦੇਸ਼ ਹਰ ਉਮਰ ਦੇ ਲੋਕਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ। ਉਨ੍ਹਾਂ ਕਿਹਾ ਕਿ 104 ਸਾਲ ਦੀ ਉਮਰ ਵਿੱਚ ਵੀ ਖਿਡਾਰੀਆਂ ਦਾ ਪੂਰੇ ਜੋਸ਼ ਨਾਲ ਮੈਦਾਨ ਵਿੱਚ ਉਤਰਨਾ ਨੌਜਵਾਨ ਪੀੜ੍ਹੀ ਲਈ ਬੇਹੱਦ ਪ੍ਰੇਰਨਾਦਾਇਕ ਹੈ।

ਦੂਜੇ ਦਿਨ ਦੇ ਮੁਕਾਬਲਿਆਂ ਵਿੱਚ ਜੈਵਲਿਨ ਥ੍ਰੋਅ ਦੇ ਵੱਖ-ਵੱਖ ਉਮਰ ਵਰਗਾਂ ਵਿੱਚ ਈਸ਼ਵਰ ਦਾਸ ਫ਼ਿਰੋਜ਼ਪੁਰ, ਸੁਰਿੰਦਰ ਸਿੰਘ, ਜਗਤਾਰ ਸਿੰਘ ਧਨੋਆ ਅਤੇ ਸੁਰਿੰਦਰ ਪਾਲ ਸਿੰਘ ਸ਼ਰਮਾ ਨੇ ਪਹਿਲੇ ਸਥਾਨ ਹਾਸਲ ਕੀਤੇ। ਹੈਮਰ ਥ੍ਰੋਅ ਵਿੱਚ ਰਜਿੰਦਰ ਸਿੰਘ ਸਿੱਧਵਾਂ, ਗੁਰਭੇਜ ਸਿੰਘ, ਪ੍ਰਗਟ ਸਿੰਘ, ਸੁਖਜਿੰਦਰ ਸਿੰਘ, ਗੁਰਦਿਆਲ ਸਿੰਘ ਵਿਰਕ, ਰਸ਼ਪਾਲ ਸਿੰਘ ਅਤੇ ਹਰਜਿੰਦਰ ਸਿੰਘ ਨੇ ਆਪੋ-ਆਪਣੇ ਵਰਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ ਪ੍ਰਾਪਤ ਕੀਤੇ। ਪੋਲ ਵਾਲਟ ਵਿੱਚ ਲਖਵਿੰਦਰ ਸਿੰਘ ਅੰਮ੍ਰਿਤਸਰ ਅਤੇ ਪਿਆਰਾ ਸਿੰਘ ਹੁਸ਼ਿਆਰਪੁਰ ਨੇ ਬਾਜ਼ੀ ਮਾਰੀ। ਹੈਮਰ ਥ੍ਰੋਅ ਦੇ 65 ਸਾਲਾ ਵਰਗ ਵਿੱਚ ਰਾਜਵੰਤ ਸਿੰਘ ਘੁੱਲੀ ਨੇ ਦੂਜਾ ਅਤੇ ਪਲਵਿੰਦਰ ਸਿੰਘ ਮਾਨਸਾ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਤੋਂ ਇਲਾਵਾ 104 ਸਾਲਾ ਜਗਤਾਰ ਸਿੰਘ ਧਨੋਆ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਇਹ ਮੀਟ ਫ਼ਿਰੋਜ਼ਪੁਰ ਲਈ ਮਾਣ ਵਾਲੀ ਗੱਲ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਖੇਡ ਸਮਾਗਮ ਕਰਵਾਏ ਜਾਣਗੇ। ਸਮਾਗਮ ਵਿੱਚ ਗੁਰਦਿਆਲ ਸਿੰਘ ਵਿਰਕ, ਦਲੀਪ ਸਿੰਘ ਸੰਧੂ, ਬਲਦੇਵ ਰਾਜ ਸ਼ਰਮਾ, ਗੁਰਵਿੰਦਰ ਸਿੰਘ ਮਠਾੜੂ, ਜਸਪ੍ਰੀਤ ਸਿੰਘ, ਡਾ. ਸੁਰਜੀਤ ਸਿੰਘ, ਮਨਜੀਤ ਸਿੰਘ, ਜਸਬੀਰ ਕੌਰ, ਜਗੀਰ ਸਿੰਘ, ਕੇਵਲ ਕ੍ਰਿਸ਼ਨ, ਹਰਬਰਿੰਦਰ ਸਿੰਘ, ਸਤਿੰਦਰ ਸਿੰਘ ਬਾਠ, ਨੇਹਾ ਖਾਨ, ਵਰਿੰਦਰਪਾਲ ਸਿੰਘ ਖਾਲਸਾ, ਅਵਿਨਾਸ਼ ਕੁਮਾਰ ਸੂਰਤ, ਰਾਕੇਸ਼ ਕੁਮਾਰ ਨੈਸ਼ਨਲ ਅਵਾਰਡੀ, ਦਰਬਾਰਾ ਸਿੰਘ ਸੰਧੂ, ਦਰਸ਼ਨ ਸਿੰਘ ਗਿੱਲ, ਅਮਰਜੀਤ ਸਿੰਘ ਅਤੇ ਸਰਬਜੀਤ ਸਿੰਘ ਸਾਬਾ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਪਤਵੰਤੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button