Ferozepur News

ਫਿਰੋਜ਼ਪੁਰ ਸੈਂਟਰਲ ਜੇਲ੍ਹ ਦੀ ਕੰਟੀਨ ਅਤੇ ਮੈੱਸ ਦੀ ਅਚਨਚੇਤ ਚੈਕਿੰਗ, ਖਾਣ-ਪੀਣ ਵਾਲੀਆਂ ਵਸਤਾਂ ਦੇ ਦੋ ਸੈਂਪਲ ਲਏ

ਫਿਰੋਜ਼ਪੁਰ ਸੈਂਟਰਲ ਜੇਲ੍ਹ ਦੀ ਕੰਟੀਨ ਅਤੇ ਮੈੱਸ ਦੀ ਅਚਨਚੇਤ ਚੈਕਿੰਗ, ਖਾਣ-ਪੀਣ ਵਾਲੀਆਂ ਵਸਤਾਂ ਦੇ ਦੋ ਸੈਂਪਲ ਲਏ

ਫਿਰੋਜ਼ਪੁਰ ਸੈਂਟਰਲ ਜੇਲ੍ਹ ਦੀ ਕੰਟੀਨ ਅਤੇ ਮੈੱਸ ਦੀ ਅਚਨਚੇਤ ਚੈਕਿੰਗ, ਖਾਣ-ਪੀਣ ਵਾਲੀਆਂ ਵਸਤਾਂ ਦੇ ਦੋ ਸੈਂਪਲ ਲਏ

ਫਿਰੋਜ਼ਪੁਰ: 17-11-2026: ਫੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਫਿਰੋਜ਼ਪੁਰ ਸੈਂਟਰਲ ਜੇਲ੍ਹ ਦੀ ਕੰਟੀਨ ਅਤੇ ਮੈੱਸ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਜੇਲ੍ਹ ਵਿੱਚ ਕੈਦੀਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਭੋਜਨ ਦੀ ਗੁਣਵੱਤਾ ਅਤੇ ਸੁਰੱਖਿਆ ਦੀ ਜਾਂਚ ਕੀਤੀ ਗਈ।

ਚੈਕਿੰਗ ਦੌਰਾਨ ਟੀਮ ਨੇ ਖਾਣੇ ਦੀ ਗੁਣਵੱਤਾ, ਸਫ਼ਾਈ ਪ੍ਰਬੰਧਾਂ, ਖਾਣ-ਪੀਣ ਵਾਲੀਆਂ ਵਸਤਾਂ ਦੀ ਸਟੋਰੇਜ ਅਤੇ ਭੋਜਨ ਤਿਆਰ ਕਰਨ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ।

ਇਸ ਮੌਕੇ ਸਬੰਧਤ ਸਟਾਫ਼ ਨੂੰ ਰਸੋਈ ਅਤੇ ਕੰਟੀਨ ਵਿੱਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਖਾਣ-ਪੀਣ ਵਾਲੀਆਂ ਵਸਤਾਂ ਨੂੰ ਸਹੀ ਢੰਗ ਨਾਲ ਸਟੋਰ ਕਰਨ ਅਤੇ ਫੂਡ ਸੇਫਟੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਚੈਕਿੰਗ ਦੌਰਾਨ ਕੰਟੀਨ ਵਿੱਚੋਂ ਖਾਣ-ਪੀਣ ਵਾਲੀਆਂ ਵਸਤਾਂ ਦੇ ਦੋ ਸੈਂਪਲ ਵੀ ਲਏ ਗਏ, ਜਿਨ੍ਹਾਂ ਵਿੱਚ ਇੱਕ ਰਸ ਦਾ ਅਤੇ ਇੱਕ ਮੁਰੱਬੇ ਦਾ ਸੈਂਪਲ ਸ਼ਾਮਲ ਹੈ। ਦੋਵੇਂ ਸੈਂਪਲ ਜਾਂਚ ਲਈ ਲੈਬਾਰਟਰੀ ਵਿੱਚ ਭੇਜ ਦਿੱਤੇ ਗਏ ਹਨ।

ਵਿਭਾਗ ਅਨੁਸਾਰ, ਲੈਬਾਰਟਰੀ ਦੀਆਂ ਜਾਂਚ ਰਿਪੋਰਟਾਂ ਪ੍ਰਾਪਤ ਹੋਣ ਤੋਂ ਬਾਅਦ ਨਤੀਜਿਆਂ ਦੇ ਆਧਾਰ ‘ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਫੂਡ ਸੇਫਟੀ ਵਿਭਾਗ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

Related Articles

Leave a Reply

Your email address will not be published. Required fields are marked *

Back to top button