Ferozepur News

ਐਨ.ਪੀ.ਐਸ. ਮੁਲਾਜ਼ਮਾਂ ਵੱਲੋ ਰੋਹ ਭਰਪੂਰ ਅਰਥੀ ਫੂਕ ਮੁਜ਼ਾਹਰਾ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨ ਦੀ ਮੰਗ

ਐਨ.ਪੀ.ਐਸ. ਮੁਲਾਜ਼ਮਾਂ ਵੱਲੋ ਰੋਹ ਭਰਪੂਰ ਅਰਥੀ ਫੂਕ ਮੁਜ਼ਾਹਰਾ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨ ਦੀ ਮੰਗ

ਐਨ.ਪੀ.ਐਸ. ਮੁਲਾਜ਼ਮਾਂ ਵੱਲੋ ਰੋਹ ਭਰਪੂਰ ਅਰਥੀ ਫੂਕ ਮੁਜ਼ਾਹਰਾ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨ ਦੀ ਮੰਗ


ਫਿਰੋਜ਼ਪੁਰ, 18 ਨਵੰਬਰ, 2026:  ਪੰਜਾਬ ਸਰਕਾਰ ਦੇ ਐਨ.ਪੀ.ਐਸ. ਮੁਲਾਜ਼ਮਾਂ ਨੇ ਅੱਜ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਸਰਕਾਰ ਵੱਲੋ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਲਾਗੂ ਨਾ ਹੋਣ ਤੇ ਚਾਰ ਸਾਲ ਪੂਰੇ ਹੋਣ ਤੇ ਅੱਜ ਡੀ.ਸੀ. ਦਫਤਰ ਫਿਰੋਜ਼ਪੁਰ ਸਾਹਮਣੇ ਜ਼ਬਰਦਸਤ ਰੋਸ ਮੁਜ਼ਾਹਰਾ ਕਰਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਸੈਕੜੇ ਕਰਮਚਾਰੀਆਂ ਨੇ ਅਰਥੀ ਫੂਕ ਮੁਜ਼ਾਹਰੇ ਵਿਚ ਭਾਗ ਲਿਆ ।
ਸੀ.ਪੀ.ਐਫ. ਕਰਮਚਾਰੀ ਯੂਨੀਅਨ ਜਿ਼ਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸ੍ਰੀ ਜਗਸੀਰ ਸਿੰਘ ਭਾਂਗਰ, ਸੋਨੂੰ ਕਸ਼ਅਪ ਜਿ਼ਲ੍ਹਾ ਜਨਰਲ ਸਕੱਤਰ, ਓਮ ਪ੍ਰਕਾਸ਼ ਰਾਣਾ ਸੂਬਾਈ ਸੀਨੀਅਰ ਮੀਤ ਪ੍ਰਧਾਨ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਪ੍ਰਧਾਨ ਪੀ.ਐਸ.ਐਮ,ਐਸ.ਯੂ. ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ ਯਾਦਵਿੰਦਰ ਸਿੰਘ  ਕਮਿਸ਼ਨਰ ਦਫਤਰ ਕਰਮਚਾਰੀ ਯੂਨੀਅਨ, ਗੁਰਪ੍ਰੀਤ ਸਿੰਘ ਸੋਢੀ ਜਿ਼ਲ੍ਹਾ ਵਾਈਸ ਚੇਅਰਮੈਨ ਪੀ.ਐਸ.ਐਮ.ਐਸ.ਯੂ ਫਿਰੋਜ਼ਪੁਰ ਹਰਮੀਤ ਸਿੰਘ ਮੱਲੀ ਪ੍ਰਧਾਨ ਫੂਡ ਸਪਲਾਈ, ਜੁਗਲ ਕਿਸ਼ੋਰ ਆਨੰਦ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਲੋਕ ਨਿਰਮਾਣ ਵਿਭਾਗ, ਸ਼ੀਤਲ ਅਸੀਜਾ ਪੀ.ਡਬਲਯੂ.ਡੀ.,  ਮਹਿਤਾਬ ਸਿੰਘ ਪ੍ਰਧਾਨ ਅਤੇ ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫਤਰ, ਇੰਦਰਜੀਤ ਸਿੰਘ ਢਿੱਲੋ ਪਬਲਿਕ ਹੈਲਥ, ਹਰਪ੍ਰੀਤ ਦੁੱਗਲ ਅਤੇ ਪਵਨ ਸ਼ਰਮਾ ਜਿ਼ਲ੍ਹਾ ਖਜ਼ਾਨਾ ਦਫਤਰ, ਸੰਦੀਪ ਦਿਓਲ ਡੀ.ਸੀ. ਦਫਤਰ, ਅਮਰ ਨਾਥ ਸਿੱਖਿਆ ਵਿਭਾਗ, ਗੁਰਜੀਤ ਸਿੰਘ ਪ੍ਰਧਾਨ ਪੰਜਾਬ ਰੋਡਵੇਜ਼, ਜਰਨੈਲ ਸਿੰਘ ਸਿਆਲ ਜਨਰਲ ਸਕੱਤਰ ਜਲ ਸਰੋਤ ਵਿਭਾਗ, ਚਰਨਜੀਤ ਸਿੰਘ ਸਿਹਤ ਵਿਭਾਗ, ਰੋਹਿਤ ਰੋਜ਼ਾਗਾਰ ਵਿਭਾਗ,  ਆਦਿ ਮੁਲਾਜ਼ਮ ਆਗੂਆਂ ਤੋ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਸੈਕੜੇ ਮੁਲਾਜ਼ਮਾਂ ਨੇ ਇਸ ਰੋਸ ਮਾਰਚ ਵਿਚ ਭਾਗ ਲਿਆ ।   ਇਸ ਮੌਕੇ ਤੇ ਮੁਲਾਜ਼ਮਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਜਗਸੀਰ ਸਿੰਘ ਭਾਂਗਰ,  ਜਿਲ੍ਹਾ ਪ੍ਰਧਾਨ, ਸੋਨੂੰ ਕਸ਼ਅਪ ਜਨਰਲ ਸਕੱਤਰ, ਓਮ ਪ੍ਰਕਾਸ਼ ਸੂਬਾਈ ਮੀਤ ਪ੍ਰਧਾਨ, ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਪ੍ਰਧਾਨ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਮਨੋਹਰ ਲਾਲ ਸਾਬਕਾ ਪ੍ਰਧਾਨ ਨੇ ਆਖਿਆ ਕਿ ਸੂਬਾ ਸਰਕਾਰ ਨੇ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਲਾਗੂ ਨਹੀ ਕੀਤਾ ਗਿਆ । ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਕਤ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲੀ ਲਈ ਜੋ ਨੋਟੀਫਿਕੇਸ਼ਨ ਦਸੰਬਰ 2022 ਵਿਚ ਜਾਰੀ ਕੀਤਾ ਗਿਆ ਸੀ, ਉਸਨੂੰ ਬਿਨਾਂ ਦੇਰੀ ਲਾਗੂ ਕੀਤਾ ਜਾਵੇ ਤਾਂ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ । ਉਕਤ ਮੁਲਾਜ਼ਮ ਆਗੂਆਂ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੀ ਗਈ ਤਾਂ ਆਉਣ ਵਾਲੀਆਂ ਚੋਣਾਂ ਵਿਚ ਮਾਨ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ ।

Related Articles

Leave a Reply

Your email address will not be published. Required fields are marked *

Back to top button