Ferozepur News

ਲੋਕਾਂ ਦੇ ਸੁਝਾਵਾਂ ਨੂੰ ਭਾਜਪਾ ਚੋਣ ਮਨੋਰਥ ਪੱਤਰ ਵਿੱਚ ਮਿਲੇਗੀ ਥਾਂ – ਰਾਣਾ ਗੁਰਮੀਤ ਸਿੰਘ ਸੋਢੀ

 

ਲੋਕਾਂ ਦੇ ਸੁਝਾਵਾਂ ਨੂੰ ਭਾਜਪਾ ਚੋਣ ਮਨੋਰਥ ਪੱਤਰ ਵਿੱਚ ਮਿਲੇਗੀ ਥਾਂ - ਰਾਣਾ ਗੁਰਮੀਤ ਸਿੰਘ ਸੋਢੀਲੋਕਾਂ ਦੇ ਸੁਝਾਵਾਂ ਨੂੰ ਭਾਜਪਾ ਚੋਣ ਮਨੋਰਥ ਪੱਤਰ ਵਿੱਚ ਮਿਲੇਗੀ ਥਾਂ – ਰਾਣਾ ਗੁਰਮੀਤ ਸਿੰਘ ਸੋਢੀ

ਫਿਰੋਜ਼ਪੁਰ 19 ਨਵੰਬਰ, 2026: ਭਾਰਤੀ ਜਨਤਾ ਪਾਰਟੀ ਲੋਕ ਹਿੱਤਾਂ ਨੂੰ ਸਮਰਪਿਤ ਪਾਰਟੀ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਸੂਬੇ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਮੰਗਾਂ ਅਤੇ ਸੁਝਾਵਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਅਹਿਮੀਅਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਪੰਜਾਬ ਦੀ ਤਰੱਕੀ ਲੋਕ ਭਲਾਈ ਜਾਂ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਕੋਈ ਸੁਝਾਅ ਹੈ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।

ਪਾਰਟੀ ਵੱਲੋਂ ਲੋਕਾਂ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਨੋਟ ਕੀਤਾ ਜਾਵੇਗਾ ਅਤੇ ਸੰਬੰਧਿਤ ਕਮੇਟੀ ਅੱਗੇ ਰੱਖਿਆ ਜਾਵੇਗਾ। ਉਨ੍ਹਾਂ ਅਪੀਲ ਕੀਤੀ 24 ਨਵੰਬਰ ਤੋਂ ਪਹਿਲਾਂ ਲੋਕ ਆਪਣੇ ਸੁਝਾਅ ਜਰੂਰ ਸਾਂਝੇ ਕਰਨ ਤਾਂ ਜੋ ਸਾਰੇ ਅਹਿਮ ਨੁਕਤਿਆਂ ਨੂੰ ਇਕੱਠਾ ਕਰਕੇ ਚੋਣ ਮੈਨੀਫੈਸਟੋ ਵਿੱਚ ਸ਼ਾਮਿਲ ਕਰਨ ਲਈ ਭੇਜਿਆ ਜਾ ਸਕੇ.

ਉਹਨਾਂ ਕਿਹਾ ਕਿ ਪਾਰਟੀ ਚਾਹੁੰਦੀ ਹੈ ਕਿ ਚੋਣ ਮਨੋਰਥ ਪੱਤਰ ਸਿਰਫ ਸਿਆਸੀ ਦਸਤਾਵੇਜ ਨਾ ਹੋਵੇ ਸਗੋਂ ਇਸ ਵਿੱਚ ਪੰਜਾਬ ਦੇ ਆਮ ਲੋਕਾਂ ਦੀਆਂ ਆਸਾਂ ਉਮੀਦਾਂ ਅਤੇ ਜਮੀਨੀ ਪੱਧਰ ਦੀਆਂ ਸਮੱਸਿਆਵਾਂ ਦੀ ਝਲਕ ਵੀ ਦਿਖਾਈ ਦੇਵੇ।

Related Articles

Leave a Reply

Your email address will not be published. Required fields are marked *

Back to top button