
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਦੇ ਮਾਣ-ਸਨਮਾਣ ਲਈ ਵਿਸ਼ੇਸ਼ ਸਮਾਗਮ ਆਯੋਜਿਤ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਦੇ ਮਾਣ-ਸਨਮਾਣ ਲਈ ਵਿਸ਼ੇਸ਼ ਸਮਾਗਮ ਆਯੋਜਿਤ
ਫਿਰੋਜ਼ਪੁਰ, 20 ਨਵੰਬਰ, 2026: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਗਈ ਅਹਿੰਮ ਭੁਮਿਕਾ ਅਤੇ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣ ਲਈ ਫਿਰੋਜ਼ਪੁਰ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ । ਇਸ ਸਮਾਗਮ ਵਿੱਚ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਨੂੰ ਕੁੱਲ 17 ਲੱਖ 65 ਹਜਾਰ 900 ਰੁਪਏ ਦੀ ਰਾਸ਼ੀ ਦੇ ਚੈਂਕ ਵੱਡੇ ਗਏ ।
ਇਸ ਮੋਕੇ ਮੁੱਖ ਮਹਿਮਾਨ ਸ. ਰਣਬੀਰ ਸਿੰਘ ਭੁੱਲਰ ਨੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੰਬੋਧੰਤ ਕਰਦਿਆ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਦੀਆ ਲੋਕ ਭਲਾਈ ਸਕੀਮਾ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਬਹੁਤ ਅਹਿਮ ਕੜੀ ਵੱਜੋ ਕੰਮ ਕਰ ਰਹੀਆ ਹਨ । ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆ ਦੀ ਰਜਿਸਟਰੇਸ਼ਨ ਅਤੇ ਫਾਰਮ ਕਰਨ ਦੀ ਪ੍ਰਕਿਰਿਆ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਕੀਤੀ ਗਈ ਮਿਹਨਤ ਅਤੇ ਸਮਰਪਣ ਦੀ ਉਨ੍ਹਾਂ ਵੱਲੋਂ ਵਿਸ਼ੇਸ਼ ਸ਼ਲਾਘਾ ਕੀਤੀ ਗਈ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ ਗਿਆ । ਉਹਨ੍ਹਾਂ ਨੂੰ ਇਸੇ ਤਰ੍ਹਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆ ਸੇਵਾਵਾ ਨਿਭਾਉਣ ਲਈ ਪ੍ਰਰਿਤ ਕੀਤਾ । ਸਮਾਗਮ ਦੋਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ।
ਇਸ ਸਮਾਗਮ ਵਿੱਚ ਆਂਗਣਵਾੜੀ ਵਰਕਰਾਂ,ਸੁਪਰਵਾਈਜ਼ਰਾਂ,ਬਲਾਕ ਕੋਆਡੀਨੇਟਰ ਅਤੇ ਸਮੂਹ ਸਟਾਫ ਹਾਜ਼ਰ ਸੀ।ਸਮਾਗਮ ਦੇ ਅੰਤ ਵਿੱਚ ਯੋਜਨਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਧ ਤੋਂ ਵੱਧ ਯੋਗ ਲਾਭਪਾਤਰੀਆ ਤੱਕ ਇਸ ਦਾ ਲਾਭ ਪਹੁੰਚਾਉਣ ਸਬੰਧੀ ਵਿਚਾਰ-ਵਟਾਦਰਾਂ ਵੀ ਕੀਤਾ ਗਿਆ ।




