
ਫ਼ਿਰੋਜ਼ਪੁਰ ’ਚ 22 ਨਵੰਬਰ ਦਿਨ ਐਤਵਾਰ ਨੂੰ ਲੱਗੇਗਾ ਅੱਖਾਂ ਦੀ ਜਾਂਚ ਤੇ ਅਪਰੇਸ਼ਨ ਦਾ ਮੁਫ਼ਤ ਕੈਂਪ
Free Eye Check-up and Operation Camp to Be Held in Ferozepur on Sunday, November 22

ਫ਼ਿਰੋਜ਼ਪੁਰ ’ਚ 22 ਨਵੰਬਰ ਦਿਨ ਐਤਵਾਰ ਨੂੰ ਲੱਗੇਗਾ ਅੱਖਾਂ ਦੀ ਜਾਂਚ ਤੇ ਅਪਰੇਸ਼ਨ ਦਾ ਮੁਫ਼ਤ ਕੈਂਪ
ਮੋਹਨ ਲਾਲ ਭਾਸਕਰ ਫਾਊਂਡੇਸ਼ਨ ਦਾ ਮਨੁੱਖਤਾ ਦੀ ਸੇਵਾ ਵੱਲ ਇੱਕ ਹੋਰ ਸ਼ਲਾਘਾਯੋਗ ਉਪਰਾਲਾ
ਸੰਸਥਾ ਦੇ ਉਪ ਪ੍ਰਧਾਨ ਡਾ. ਐੱਸ. ਐੱਨ. ਰੁੱਦਰਾ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਨਿਰੰਤਰ ਯੋਗਦਾਨ ਪਾ ਰਹੀ ਮੋਹਨ ਲਾਲ ਭਾਸਕਰ ਫਾਊਂਡੇਸ਼ਨ ਵੱਲੋਂ ਸਵਰਗੀ ਸ. ਮਨਮਿੰਦਰ ਸਿੰਘ, ਸਾਬਕਾ ਐੱਸ.ਐੱਸ.ਪੀ. ਫ਼ਿਰੋਜ਼ਪੁਰ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਅਤੇ ਅਪਰੇਸ਼ਨ ਦਾ ਮੁਫ਼ਤ ਕੈਂਪ ਐਤਵਾਰ, 22 ਨਵੰਬਰ 2026 ਨੂੰ ਲਗਾਇਆ ਜਾ ਰਿਹਾ ਹੈ।
ਇਹ ਕੈਂਪ ਵਿਵੇਕਾਨੰਦ ਜੂਨੀਅਰ ਸਕੂਲ, ਬਸਤੀ ਟੈਂਕਾਂ ਵਾਲੀ, ਫ਼ਿਰੋਜ਼ਪੁਰ ਵਿਖੇ ਸਵੇਰੇ 9:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲਗਾਇਆ ਜਾਵੇਗਾ। ਕੈਂਪ ਦੌਰਾਨ ਲਾਇਨਜ਼ ਆਈ ਹਸਪਤਾਲ ਫ਼ਿਰੋਜ਼ਪੁਰ ਦੇ ਮਾਹਿਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕਰਨ ਦੇ ਨਾਲ-ਨਾਲ ਮੁਫ਼ਤ ਦਵਾਈਆਂ ਅਤੇ ਲੋੜ ਅਨੁਸਾਰ ਮੁਫ਼ਤ ਲੈਂਸ ਅਪਰੇਸ਼ਨ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।
ਵਿਵੇਕਾਨੰਦ ਵਰਲਡ ਸਕੂਲ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਕੈਂਪ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਅਤੇ ਸਮਾਜ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ।
ਡਾ. ਰੁੱਦਰਾ ਨੇ ਇਹ ਵੀ ਕਿਹਾ ਕਿ ਫਾਊਂਡੇਸ਼ਨ ਵੱਲੋਂ ਫ਼ਿਰੋਜ਼ਪੁਰ ਸ਼ਹਿਰ, ਛਾਉਣੀ ਅਤੇ ਆਸ-ਪਾਸ ਦੇ ਪਿੰਡਾਂ ਦੇ ਅੱਖਾਂ ਦੀਆਂ ਸਮੱਸਿਆਵਾਂ ਤੋਂ ਪੀੜਤ ਵਿਅਕਤੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਮੁਫ਼ਤ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਕੈਂਪ ਦੀ ਜਾਣਕਾਰੀ ਵੱਧ ਤੋਂ ਵੱਧ ਲੋੜਵੰਦ ਲੋਕਾਂ ਤੱਕ ਪਹੁੰਚਾਉਣ।
ਕੈਂਪ ਵਿੱਚ ਆਉਣ ਵਾਲੇ ਮਰੀਜ਼ ਆਪਣਾ ਆਧਾਰ ਕਾਰਡ ਜ਼ਰੂਰ ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਕੈਂਪ ਕੋਆਰਡੀਨੇਟਰ ਅਮਰਜੀਤ ਸਿੰਘ ਭੋਗਲ ਨਾਲ 98556-20770 ਅਤੇ ਪ੍ਰੋਜੈਕਟ ਸਕੱਤਰ ਦਰਸ਼ਨ ਸਿੰਘ ਸਿੱਧੂ ਨਾਲ 99140-23432 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Free Eye Check-up and Operation Camp to Be Held in Ferozepur on Sunday, November 22
Another commendable initiative by Mohan Lal Bhaskar Foundation towards serving humanity
Vice President of the Foundation, Dr. S. N. Rudra, sharing detailed information, said that the Mohan Lal Bhaskar Foundation, which has been consistently contributing to social service and public welfare, is organising a free eye check-up and operation camp dedicated to the loving memory of late S. Manminder Singh, former SSP, Ferozepur, on Sunday, November 22, 2026.
The camp will be held at Vivekananda Junior School, Basti Tankan Wali, Ferozepur, from 9:30 AM to 1:30 PM. During the camp, specialist doctors and medical staff from Lions Eye Hospital, Ferozepur, will provide free eye examinations, free medicines and free lens implantation surgeries, as required.
The primary objective of this camp, being organised in collaboration with Vivekananda World School, is to provide better healthcare services to underprivileged people and create awareness about eye health in society.
Dr. Rudra further stated that the Foundation appeals to individuals suffering from eye-related problems in Ferozepur City, Cantonment and surrounding villages to make the most of this free medical camp. The general public is also urged to share information about the camp with as many needy people as possible.
Patients attending the camp must bring their Aadhaar cards. For further information, Camp Coordinator Amarjit Singh Bhogal can be contacted at 98556-20770 and Project Secretary Darshan Singh Sidhu at 99140-23432.



