
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ
ਸਪੈਸ਼ਲ ਲੋਕ ਅਦਾਲਤ ਮੌਕੇ 135 ਕੇਸਾਂ ਦਾ ਕੀਤਾ ਗਿਆ ਨਿਪਟਾਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ
ਸਪੈਸ਼ਲ ਲੋਕ ਅਦਾਲਤ ਮੌਕੇ 135 ਕੇਸਾਂ ਦਾ ਕੀਤਾ ਗਿਆ ਨਿਪਟਾਰਾ
ਫਿਰੋਜ਼ਪੁਰ, 21 ਨਵੰਬਰ, 2026: ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅੱਜ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੈੱਕ ਬਾਊਂਸ ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਸਪੈਸ਼ਲ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਫਿਰੋਜਪੁਰ ਵਿੱਚ 02 ਬੈਂਚ ਅਤੇ ਸਬ ਤਹਿਸੀਲ ਜ਼ੀਰਾ 02 ਅਤੇ ਗੁਰੂਹਰਸਹਾਏ ਵਿਖੇ 02 ਬੈਂਚ ਬਣਾਏ ਗਏ। ਇਹਨਾਂ ਬੈਂਚ ਵਿੱੱਚ ਕੁੱਲ 694 ਕੇਸ ਨਿਪਟਾਰੇ ਲਈ ਲਗਾਏ ਗਏ ਜਿਹਨਾਂ ਵਿੱਚੋਂ 135 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਹੁਣ ਫ 12 ਦਸੰਬਰ, 2026 ਨੂੰ ਵੀ ਕੌਮੀਂ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ| ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਵਿੱਚ ਵੱਧ—ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਦੁਆਰਾ ਕਰਵਾਉਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਬਾਰੇ ਜਾਣਕਾਰੀ ਲਈ ਦਫਤਰ ਦੇ ਲੈਡਲਾਇਨ ਨੰਬਰ 01632—235034 ਅਤੇ ਟੋਲ ਫ੍ਰੀ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।




