
ਸਿੱਖ ਕੰਨਿਆ ਮਹਾਂ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਵਿਖੇ ‘ 100 ਦਿਨ ਬਾਲ ਵਿਆਹ ਮੁਕਤ ਭਾਰਤ ਕੰਪੈਨ’ ਤਹਿਤ ਸੈਮੀਨਾਰ ਦਾ ਆਯੋਜਨ

ਸਿੱਖ ਕੰਨਿਆ ਮਹਾਂ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਵਿਖੇ ‘ 100 ਦਿਨ ਬਾਲ ਵਿਆਹ ਮੁਕਤ ਭਾਰਤ ਕੰਪੈਨ’ ਤਹਿਤ ਸੈਮੀਨਾਰ ਦਾ ਆਯੋਜਨ
ਫਿਰੋਜ਼ਪੁਰ, 23 ਨਵੰਬਰ, 2026: : ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ ਦੀਪ ਸਿਖ਼ਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਧਾਨ ਸ਼੍ਰੀ ਪਰਮਜੀਤ ਸਿੰਘ ਬਡੋਲਾ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਡਾਕਟਰ ਅਮਿਤ ਚੋਪੜਾ ਦੀ ਯੋਗ ਅਗਵਾਈ ਵਿੱਚ ਕੰਮ ਕਰ ਰਹੀ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵੱਲੋਂ ਸਿੱਖ ਕੰਨਿਆ ਮਹਾਂ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਵਿਖੇ ‘100 ਦਿਨ ਬਾਲ ਵਿਆਹ ਮੁਕਤ ਭਾਰਤ ਕੰਪੈਨ’ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਕਾਨੂੰਨੀ ਸਹਾਇਤਾ ਅਤੇ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ( ਬਾਲ ਵਿਆਹ , ਬਾਲ ਮਜ਼ਦੂਰੀ, ਬਾਲ ਤਸਕਰੀ, ਬਾਲ ਭਿੱਖਿਆ) ਸਬੰਧੀ ਜਾਗਰੂਕ ਕਰਨਾ ਸੀ।
ਸੈਮੀਨਾਰ ਦੌਰਾਨ ਸ੍ਰੀ ਸਤਨਾਮ ਸਿੰਘ ਕਮਿਊਨਟੀ ਸੋਸ਼ਲ ਵਰਕਰ ਵੱਲੋਂ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਬੱਚਿਆਂ ਨੂੰ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਬਾਲ ਵਿਆਹ , ਬਾਲ ਮਜ਼ਦੂਰੀ, ਬਾਲ ਤਸਕਰੀ, ਬਾਲ ਭਿੱਖਿਆ, ਪੋਕਸੋ ਐਕਟ, ਕਾਨੂੰਨੀ ਸਹਾਇਤਾ ਅਤੇ ਬਾਲ ਸੁਰੱਖਿਆ ਨਾਲ ਸਬੰਧਤ ਮਹੱਤਵਪੂਰਨ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ, ਗਲਤ ਅਤੇ ਸ਼ੋਸ਼ਣਕਾਰੀ ਅਤੇ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਅਧਿਕਾਰਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਸੰਗਠਨ ਦੇ ਕਮਿਊਨਿਟੀ ਸੋਸ਼ਲ ਵਰਕਰ ਸਤਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਵਿਆਹ, ਬਾਲ ਮਜ਼ਦੂਰੀ, ਬਾਲ ਤਸਕਰੀ ਅਤੇ ਬੱਚਿਆਂ ਦੇ ਸ਼ੋਸ਼ਣ ਵਰਗੇ ਗੰਭੀਰ ਸਮਾਜਿਕ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਬਾਲ ਵਿਆਹ ਰੋਕਥਾਮ ਕਾਨੂੰਨ (Prohibition of Child Marriage Act, 2006) ਬਾਰੇ ਜਾਗਰੂਕ ਕਰਦਿਆਂ ਵਿਆਹ ਦੀ ਕਾਨੂੰਨੀ ਉਮਰ ਬਾਰੇ ਦੱਸਿਆ ਗਿਆ ਕਿ ਲੜਕੀ ਲਈ 18 ਸਾਲ ਅਤੇ ਲੜਕੇ ਲਈ 21 ਸਾਲ ਦੀ ਉਮਰ ਨਿਰਧਾਰਤ ਹੈ। ਵਿਦਿਆਰਥੀਆਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ, ਇਸ ਨੂੰ ਰੋਕਣ ਦੇ ਕਾਨੂੰਨੀ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਬੱਚਿਆਂ ਦੀ ਤਸਕਰੀ ਤੋਂ ਬਚਾਅ, ਇਸ ਦੇ ਸੰਕੇਤਾਂ ਅਤੇ ਅਜਿਹੀ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦੇਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ, ਸੁਰੱਖਿਆ, ਸਿਹਤ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਅਧਿਕਾਰ ਹੈ ਅਤੇ ਬੱਚਿਆਂ ਦਾ ਬਚਪਨ ਮਜ਼ਦੂਰੀ, ਸ਼ੋਸ਼ਣ ਜਾਂ ਬਾਲ ਵਿਆਹ ਦੀ ਬਜਾਏ ਸਿੱਖਣ, ਖੇਡਣ ਅਤੇ ਪੜ੍ਹਾਈ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਬਤੀਤ ਹੋਣਾ ਚਾਹੀਦਾ ਹੈ।
ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਚਾਈਲਡ ਹੈਲਪਲਾਈਨ ਦੇ ਟੋਲ-ਫ੍ਰੀ ਨੰਬਰ 1098 ਬਾਰੇ ਵੀ ਜਾਗਰੂਕ ਕੀਤਾ ਗਿਆ।
ਉਨ੍ਹਾਂ ਨੂੰ ਦੱਸਿਆ ਗਿਆ ਕਿ ਕਿਸੇ ਵੀ ਬੱਚੇ ਦੇ ਸੰਕਟ, ਸ਼ੋਸ਼ਣ, ਲਾਪਤਾ ਹੋਣ ਜਾਂ ਅਸੁਰੱਖਿਅਤ ਸਥਿਤੀ ਵਿੱਚ ਹੋਣ ਦੀ ਸੂਚਨਾ ਇਸ ਨੰਬਰ ਰਾਹੀਂ ਦੇ ਕੇ ਤੁਰੰਤ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਸਰਕਾਰ ਵੱਲੋਂ ਲੋੜਵੰਦ ਬੱਚਿਆਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਜਿਵੇਂ ਸਪੋਸਰਸਿਪ ਅਤੇ ਸ਼ਗਨ ਸਕੀਮ ਸਬੰਧੀ ਜਾਣਕਾਰੀ ਦਿੱਤੀ।
ਸੈਮੀਨਾਰ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਸਬੰਧੀ ਪ੍ਰਸ਼ਨ ਪੁੱਛੇ ਅਤੇ ਉਤਰ ਪ੍ਰਾਪਤ ਕੀਤੇ।
ਇਸ ਮੌਕੇ ਸੰਗਠਨ ਵੱਲੋਂ ਸਮੂਹ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ। ਪ੍ਰੋਗਰਾਮ ਦਾ ਮੁੱਖ ਸੰਦੇਸ਼ ਇਹ ਰਿਹਾ ਕਿ ਬੱਚਿਆਂ ਦੀ ਸੁਰੱਖਿਆ ਸਿਰਫ਼ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਸਿੱਖਿਆ ਸੰਸਥਾਵਾਂ, ਪ੍ਰਸ਼ਾਸਨ, ਕਾਨੂੰਨੀ ਮਾਹਿਰਾਂ ਅਤੇ ਸਮਾਜਿਕ ਸੰਗਠਨਾਂ ਦੇ ਸਾਂਝੇ ਯਤਨਾਂ ਨਾਲ ਹੀ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਬੱਚਿਆਂ ਵਿਰੁੱਧ ਹੋਣ ਵਾਲੇ ਹਰ ਤਰ੍ਹਾਂ ਦੇ ਸ਼ੋਸ਼ਣ ਨੂੰ ਖ਼ਤਮ ਕਰਕੇ ਇੱਕ ਸੁਰੱਖਿਅਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਮੌਕੇ ਸ੍ਰੀਮਤੀ ਸੀਮਾ ਸਕੂਲ ਪ੍ਰਿੰਸੀਪਲ, ਪੁਸ਼ਪਿੰਦਰ ਕੌਰ, ਕਿਰਨ ਰਾਣੀ, ਅਮਨਦੀਪ ਕੌਰ, ਵਿਸਾਲੀ ਅਤੇ ਪੂਨਮ ਆਦਿ ਸਕੂਲ ਟੀਚਰ ਮੌਜੂਦ ਸਨ।



