Ferozepur News

ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਨੌਜਵਾਨ : ਸਿਵਲ ਸਰਜਨ ਡਾ. ਪਰਮਿੰਦਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੱਕ ਪੈਦਲ ਯਾਤਰਾ

ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਨੌਜਵਾਨ : ਸਿਵਲ ਸਰਜਨ ਡਾ. ਪਰਮਿੰਦਰ ਸਿੰਘ

ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਨੌਜਵਾਨ : ਸਿਵਲ ਸਰਜਨ ਡਾ. ਪਰਮਿੰਦਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੱਕ ਪੈਦਲ ਯਾਤਰਾ

ਫ਼ਿਰੋਜ਼ਪੁਰ, 24 ਨਵੰਬਰ, 2026 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਦੇ ਉਦੇਸ਼ ਨਾਲ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਪਰਮਿੰਦਰ ਸਿੰਘ ਵੱਲੋਂ ਤੰਦਰੁਸਤੀ ਦਾ ਸੁਨੇਹਾ ਦਿੰਦਿਆਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੱਕ ਪੈਦਲ ਯਾਤਰਾ ਕੀਤੀ ਗਈ। ਇਸ ਪੈਦਲ ਯਾਤਰਾ ਰਾਹੀਂ ਜਿੱਥੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੁਨੇਹਾ ਦਿੱਤਾ ਗਿਆ, ਉੱਥੇ ਹੀ ਹੁਸੈਨੀਵਾਲਾ ਵਿਖੇ ਪਹੁੰਚ ਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ।

ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਮਾਜ ਵਿੱਚ ਨਸ਼ਾ ਮੁਕਤੀ ਪ੍ਰਤੀ ਹਾਂ-ਪੱਖੀ ਸੋਚ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਨੁਕਸਾਨ ਨਹੀਂ ਪਹੁੰਚਾਉਂਦਾ, ਸਗੋਂ ਇਸ ਦਾ ਅਸਰ ਪੂਰੇ ਪਰਿਵਾਰ ਅਤੇ ਸਮਾਜ ‘ਤੇ ਪੈਂਦਾ ਹੈ। ਇਸ ਲਈ ਨਸ਼ਿਆਂ ਵਿਰੁੱਧ ਲੜਾਈ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਚੰਗੀ ਸਿਹਤ ਦਾ ਮਤਲਬ ਸਿਰਫ਼ ਸਰੀਰਕ ਤੌਰ ‘ਤੇ ਤੰਦਰੁਸਤ ਹੋਣਾ ਹੀ ਨਹੀਂ, ਸਗੋਂ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਅਤੇ ਤੰਦਰੁਸਤ ਹੋਣਾ ਹੈ। ਇਸ ਲਈ ਹਰ ਵਿਅਕਤੀ ਨੂੰ ਰੋਜ਼ਾਨਾ ਸੈਰ, ਕਸਰਤ, ਯੋਗਾ, ਸੰਤੁਲਿਤ ਖੁਰਾਕ ਅਤੇ ਲੋੜੀਂਦੀ ਨੀਂਦ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਤਣਾਅ, ਚਿੰਤਾ ਅਤੇ ਮਾਨਸਿਕ ਪ੍ਰੇਸ਼ਾਨੀਆਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨੀ ਅਤੇ ਲੋੜ ਪੈਣ ‘ਤੇ ਸਿਹਤ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਅਤੇ ਸਮਾਜ ਦੀ ਅਸਲ ਤਾਕਤ ਹਨ। ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਪੜ੍ਹਾਈ, ਕਸਰਤ ਅਤੇ ਉਸਾਰੂ ਸਮਾਜਿਕ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਨੌਜਵਾਨਾਂ ਲਈ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਉਹ ਨਸ਼ਾ ਮੁਕਤ, ਤੰਦਰੁਸਤ ਅਤੇ ਜ਼ਿੰਮੇਵਾਰ ਨਾਗਰਿਕ ਬਣ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ।
ਡਾ. ਪਰਮਿੰਦਰ ਸਿੰਘ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੇਠ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਇਲਾਜ਼ ਅਤੇ ਸਹੂਲਤਾਂ ਬਾਰੇ ਦਸਦਿਆਂ ਸਮੂਹ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਮਾਪਿਆਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਸਾਂਝੇ ਯਤਨਾਂ ਨਾਲ ਇੱਕ ਸਿਹਤਮੰਦ, ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।

Related Articles

Leave a Reply

Your email address will not be published. Required fields are marked *

Back to top button