Ferozepur News

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਪੰਜਾਬ ਦੀ ਸਿਆਸਤ ਵਿੱਚ ਨਵੀਂ ਉਮੀਦ ਲਿਆਏਗਾ : ਸਰਬਜੀਤ ਸਿੰਘ ਬਾਠ

BJP-Akali Dal Alliance Will Bring New Hope to Punjab Politics: Sarabjit Singh Bath

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਪੰਜਾਬ ਦੀ ਸਿਆਸਤ ਵਿੱਚ ਨਵੀਂ ਉਮੀਦ ਲਿਆਏਗਾ : ਸਰਬਜੀਤ ਸਿੰਘ ਬਾਠ

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਪੰਜਾਬ ਦੀ ਸਿਆਸਤ ਵਿੱਚ ਨਵੀਂ ਉਮੀਦ ਲਿਆਏਗਾ : ਸਰਬਜੀਤ ਸਿੰਘ ਬਾਠ

ਫਿਰੋਜ਼ਪੁਰ, 24 ਨਵੰਬਰ, 2026: ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਚਕਾਰ ਹੋਏ ਗਠਜੋੜ ਲਈ ਦੋਵਾਂ ਪਾਰਟੀਆਂ ਦੀ ਸੂਬਾ ਲੀਡਰਸ਼ਿਪ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਦਿਸ਼ਾ ਅਤੇ ਨਵੀਂ ਉਮੀਦ ਲਿਆਏਗਾ। ਦੋਵੇਂ ਪਾਰਟੀਆਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੀਆਂ ਅਤੇ ਸੂਬੇ ਵਿੱਚ ਇੱਕ ਮਜ਼ਬੂਤ ਸਰਕਾਰ ਬਣਾਉਣ ਲਈ ਕੰਮ ਕਰਨਗੀਆਂ।

ਸਰਬਜੀਤ ਸਿੰਘ ਬਾਠ ਨੇ ਕਿਹਾ ਕਿ ਇਹ ਗਠਜੋੜ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ। ਇਹ ਸਰਕਾਰ ਪੰਜਾਬ ਵਿੱਚ ਵਿਕਾਸ ਦਾ ਇੱਕ ਨਵਾਂ ਅਧਿਆਏ ਲਿਖੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਕਿਸਾਨਾਂ, ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰੇਗੀ। ਦੋਵੇਂ ਪਾਰਟੀਆਂ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਵਚਨਬੱਧ ਰਹਿਣਗੀਆਂ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਡਾ. ਸ਼ਿਵਮ ਪਾਲ ਨੇ ਵੀ ਕਿਹਾ ਕਿ ਦੋਵੇਂ ਪਾਰਟੀਆਂ ਦੀ ਸੂਬਾ ਲੀਡਰਸ਼ਿਪ ਦਾ ਇਹ ਗਠਜੋੜ ਪੰਜਾਬ ਦੇ ਭਵਿੱਖ ਅਤੇ ਖੁਸ਼ਹਾਲੀ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਸਾਬਤ ਹੋਵੇਗਾ।

BJP-Akali Dal Alliance Will Bring New Hope to Punjab Politics: Sarabjit Singh Bath

Ferozepur BJP District President congratulates leadership of both parties; predicts massive victory in 2027 Assembly elections

Ferozepur, November 24, 2026: BJP District President Sarabjit Singh Bath has extended heartfelt congratulations and best wishes to the state leadership of the Bharatiya Janata Party (BJP) and Shiromani Akali Dal (SAD) on their alliance, saying it will bring a new direction and hope to Punjab politics.

He expressed confidence that both parties would work together to fulfil the aspirations of the people and form a strong government committed to public welfare and development in the state.

Bath said the alliance would secure a massive victory in the 2027 Punjab Assembly elections and usher in a new chapter of development. He added that the proposed government would focus on creating employment opportunities for youth, promoting the welfare of farmers and traders, and addressing the concerns of every section of society while taking Punjab on the path of progress.

On the occasion, BJP District General Secretary Dr Shivam Pal also said that the alliance between the two parties’ state leadership would prove to be an important step towards securing Punjab’s future and prosperity.

Related Articles

Leave a Reply

Your email address will not be published. Required fields are marked *

Back to top button