
ਸਿੱਖਿਆ ਵਿਭਾਗ ਦੇ ਬਲਾਕ ਪੱਧਰੀ ਮੁਕਾਬਲਿਆਂ ਰਾਹੀਂ ਨਿਖਰੀ ਨੰਨ੍ਹੇ ਵਿਦਿਆਰਥੀਆਂ ਦੀ ਪ੍ਰਤਿਭਾ; ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਨੇ ਮਾਰੀਆਂ ਮੱਲਾਂ

ਸਿੱਖਿਆ ਵਿਭਾਗ ਦੇ ਬਲਾਕ ਪੱਧਰੀ ਮੁਕਾਬਲਿਆਂ ਰਾਹੀਂ ਨਿਖਰੀ ਨੰਨ੍ਹੇ ਵਿਦਿਆਰਥੀਆਂ ਦੀ ਪ੍ਰਤਿਭਾ; ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਨੇ ਮਾਰੀਆਂ ਮੱਲਾਂ
ਫ਼ਿਰੋਜ਼ਪੁਰ, 24 ਨਵੰਬਰ, 2026: ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੀਆਂ ਸਿਰਜਣਾਤਮਕ, ਭਾਸ਼ਾਈ ਅਤੇ ਬੌਧਿਕ ਯੋਗਤਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿੱਦਿਅਕ ਮੁਕਾਬਲੇ ਕਰਵਾਏ ਗਏ।
ਇਨ੍ਹਾਂ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 2026 ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਪਹਿਲੇ ਅਤੇ ਦੂਜੇ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ।
ਇਹ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਲੂੰਬੜੀਵਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕੋਮਲ ਅਰੋੜਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀਪੀਈਓ), ਸਤੀਏਵਾਲਾ ਦਲਜੀਤ ਕੌਰ ਦੀ ਰਹਿਨੁਮਾਈ ਹੇਠ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਅੰਗਰੇਜ਼ੀ ਬੋਲ ਲਿਖਤ ਮੁਕਾਬਲੇ ਵਿੱਚ ਵਿਸ਼ਵਜੀਤ ਸਿੰਘ ਨੇ ਪਹਿਲਾ ਅਤੇ ਸੀਰਤ ਨੇ ਦੂਜਾ ਸਥਾਨ ਹਾਸਲ ਕੀਤਾ। ਚਿੱਤਰਕਲਾ ਵਿੱਚ ਸੰਜੋਗ ਅਤੇ ਐਰਿਕ ਨੇ ਪਹਿਲੇ ਸਥਾਨ ਪ੍ਰਾਪਤ ਕੀਤੇ, ਜਦਕਿ ਬਾਲਗੀਤ ਮੁਕਾਬਲੇ ਵਿੱਚ ਨਵਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।
ਪੰਜਾਬੀ ਸੁੰਦਰ ਲਿਖਾਈ ਵਿੱਚ ਨਵਿਆ ਨੇ ਪਹਿਲਾ ਅਤੇ ਜਸਮੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸੁਖਮਨਪ੍ਰੀਤ ਕੌਰ ਨੇ ਅੰਗਰੇਜ਼ੀ ਸੁੰਦਰ ਲਿਖਾਈ ਵਿੱਚ ਦੂਜਾ ਅਤੇ ਹਿੰਦੀ ਸੁੰਦਰ ਲਿਖਾਈ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਮੌਖਿਕ ਪੜ੍ਹਾਈ ਵਿੱਚ ਗੁਰਮਨ ਨੇ ਪਹਿਲਾ ਅਤੇ ਪ੍ਰਵੀਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਵਿਤਾ ਗਾਇਨ ਵਿੱਚ ਵਿਸ਼ਵਜੀਤ ਸਿੰਘ ਅਤੇ ਭਾਸ਼ਣ ਮੁਕਾਬਲੇ ਵਿੱਚ ਖੁਸ਼ਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਮੁਖੀ ਅਤੇ ਸਟੇਟ ਐਵਾਰਡੀ ਮਹਿਲ ਸਿੰਘ ਭਾਂਗਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਬੱਚਿਆਂ ਦੀ ਮਿਹਨਤ, ਲਗਨ, ਨਿਰੰਤਰ ਅਭਿਆਸ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਕਾਬਲਿਆਂ ਲਈ ਤਿਆਰ ਕਰਨ ਵਿੱਚ ਗਾਈਡ ਅਧਿਆਪਕਾਂ ਅਨੰਦਪ੍ਰੀਤ ਕੌਰ, ਰਾਜਵਿੰਦਰ ਕੌਰ, ਹਰਮਨਦੀਪ ਕੌਰ ਅਤੇ ਸਿਮਰਨ ਕੌਰ ਵੱਲੋਂ ਕੀਤੇ ਯਤਨਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ, ਰਚਨਾਤਮਕ ਸੋਚ ਅਤੇ ਆਪਣੀ ਪ੍ਰਤਿਭਾ ਨੂੰ ਪ੍ਰਗਟਾਉਣ ਦੀ ਸਮਰੱਥਾ ਵਿਕਸਿਤ ਕਰਦੇ ਹਨ। ਸਕੂਲ ਵਿੱਚ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।
ਇਸ ਮੌਕੇ ਅਧਿਆਪਕ ਹਰਮੀਤ ਸਿੰਘ, ਸੁਮਿਤ ਕੰਬੋਜ, ਗਗਨਦੀਪ ਕੌਰ, ਮਨਜਿੰਦਰ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਹਰਮਨ ਕੌਰ, ਵੀਰਪਾਲ ਕੌਰ, ਨਿਰਮਲ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਪਰਮਿੰਦਰ ਕੌਰ, ਗੁਰਲਾਲ ਸਿੰਘ, ਐਨਆਰਆਈ ਮਨਸ਼ੇਰ ਸਿੰਘ ਅਤੇ ਰਾਮ ਸਿੰਘ ਵੀ ਹਾਜ਼ਰ ਸਨ।




