Ferozepur News

ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵੱਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵੱਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵੱਲੋਂ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਹਰੀਸ਼ ਮੋਂਗਾ

ਫਿਰੋਜ਼ਪੁਰ 28 ਨਵੰਬਰ, 2026: ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੋਸਾਇਟੀ ਵੱਲੋਂ ਅੱਜ ਭਾਈ ਮਰਦਾਨਾ ਜੀ ਦੇ ਅਕਾਲ ਚਲਾਣਾ ਦਿਵਸ ਮੌਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਆਖਿਆ ਕਿ ਇੱਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ, ਭਾਈ ਮਰਦਾਨਾ ਜੀ 47 ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਰਹੇ ਚਾਰੇ ਉਦਾਸੀਆਂ ਉਹਨਾਂ ਦੇ ਨਾਲ ਕੀਤੀਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਕੀਤੀ, ਰਾਗਾਂ ਵਿੱਚ ਰਬਾਬ ਨਾਲ ਕੀਰਤਨ ਕੀਤਾ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਉਹਨਾਂ ਨੂੰ ਆਪਣਾ ਭਾਈ ਆਖਿਆ। ਅਤੇ ਅੰਤ ਸਮੇਂ ਵੀ ਭਾਈ ਮਰਦਾਨਾ ਜੀ ਨੇ ਆਖਰੀ ਸਵਾਸ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਵਿੱਚ ਲਏ। ਅੱਜ ਉਹਨਾਂ ਦੇ ਅਕਾਲ ਚਲਾਣਾ ਦਿਵਸ ਮੌਕੇ ਵਿਸ਼ਵ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ ਪਰਮਜੀਤ ਸਿੰਘ ਕਲਸੀ ਦਵਿੰਦਰ ਸਿੰਘ ਕਲਸੀ ਉਚੇਚੇ ਤੌਰ ਤੇ ਪਹੁੰਚੇ ਸਨ। ਪਹਿਲਾਂ 10 ਮਿੰਟ ਮੂਲ ਮੰਤਰ ਦਾ ਪਾਠ ਕੀਤਾ ਗਿਆ ਉਪਰੰਤ ਆਨੰਦ ਸਾਹਿਬ ਦੇ ਪਾਠ ਤੋਂ ਬਾਅਦ ਅਰਦਾਸ ਕੀਤੀ ਗਈ। ਇਸ ਮੌਕੇ ਦਿਲਬਾਗ ਸਿੰਘ ਵਿਰਕ ਨੇ ਬੋਲਦੇ ਆਖਿਆ ਕਿ ਇਹ ਭਾਈ ਮਰਦਾਨਾ ਜੀ ਦੀ ਯਾਦਗਾਰ ਪੂਰੇ ਵਿਸ਼ਵ ਵਿੱਚ ਇੱਕ ਹੀ ਹੈ ਜੋ ਕਿ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਨੇ ਭਾਈ ਮਰਦਾਨਾ ਸੋਸਾਇਟੀ ਨੂੰ ਬਣਾ ਕੇ ਦਿੱਤੀ ਸੀ। ਇਸ ਮੌਕੇ ਡਾਕਟਰ ਹਰਜੀਤ ਸਿੰਘ ਧਾਲੀਵਾਲ ਦਰਸਲ ਨਾਲ ਹੀਰਾ ਮਨੋਹਰ ਲਾਲ ਰਜੇਸ਼ ਕੁਮਾਰ ਨਿਰਮਲ ਸਿੰਘ ਮਨੋਹਰ ਲਾਲ ਰਣਜੀਤ ਸਿੰਘ ਸੰਧੂ ਪਰਮਜੀਤ ਸਿੰਘ ਕਲਸੀ ਦਵਿੰਦਰ ਸਿੰਘ ਕਲਸੀ ਤਜਿੰਦਰ ਸਿੰਘ ਸਾਜਨ ਇੰਦਰਪਾਲ ਸਿੰਘ ਪ੍ਰਿੰਸ ਆਦੀ ਹਾਜਰ ਸਨ

Related Articles

Leave a Reply

Your email address will not be published. Required fields are marked *

Back to top button