Ferozepur News

ਕੈਬਨਿਟ ਮੰਤਰੀ ਸ੍ਰ. ਸੁਖਵਿੰਦਰ ਸਿੰਘ ਰੰਧਾਵਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ 24 ਮਈ 2018 ( ) ਪੰਜਾਬ ਦੇ ਕੈਬਨਿਟ ਮੰਤਰੀ ਸਹਿਕਾਰਤਾ ਤੇ ਜੇਲ੍ਹਾਂ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸਰਕਟ ਹਾਊਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਤੋਂ ਵੱਖ-ਵੱਖ ਲੋਕ ਭਲਾਈ ਸਕੀਮਾਂ, ਵਿਕਾਸ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਸ੍ਰ. ਕੁਲਬੀਰ ਸਿੰਘ ਜ਼ੀਰਾ, ਕਮਿਸ਼ਨਰ ਸ੍ਰੀ. ਸੁਮੇਰ ਸਿੰਘ ਗੁਰਜਰ, ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ, ਸ੍ਰ. ਪ੍ਰੀਤਮ ਸਿੰਘ ਐੱਸ.ਐੱਸ.ਪੀ, ਡਾ. ਰਿਚਾ ਵਧੀਕ ਡਿਪਟੀ ਕਮਿਸ਼ਨਰ, ਸ੍ਰ. ਜਸਮੇਲ ਸਿੰਘ ਲਾਡੀ ਗਹਿਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 
ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਨੇ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਨੂੰ ਜੀ ਆਇਆ ਕਹਿੰਦਿਆਂ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਕੇਂਦਰੀ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। 
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਦੀ ਭਲਾਈ ਅਤੇ ਰਾਜ ਦੀ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਜਨਤਾ ਦੇ ਸੇਵਕ ਬਣ ਕੇ ਕੰਮ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਇਸ ਮੌਕੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਆਟਾ ਦਾਲ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਮਗਨਰੇਗਾ, ਪੈਨਸ਼ਨ ਸਕੀਮ, ਘਰ-ਘਰ ਰੁਜ਼ਗਾਰ ਯੋਜਨਾ, ਅਸ਼ੀਰਵਾਦ ਸਕੀਮ, ਅਟੱਲ ਪੈਨਸ਼ਨ ਯੋਜਨਾ, ਉਦਯੋਗਿਕ, ਸਿੱਖਿਆ, ਸਿਹਤ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਮਾਰਟ ਰਾਸ਼ਨ ਕਾਰਡ ਯੋਜਨਾ ਸਮੇਤ ਹੋਰ ਵੱਖ-ਵੱਖ ਸਕੀਮਾਂ ਦਾ ਰੀਵਿਊ ਕੀਤਾ ਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਅਗਲੀ ਮੀਟਿੰਗ ਦੌਰਾਨ ਆਪਣੇ ਵਿਭਾਗ ਦੀਆਂ ਯੋਜਨਾਵਾਂ ਸਬੰਧੀ ਅਤੇ ਪ੍ਰਾਪਤ ਕੀਤੇ ਟੀਚਿਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੈ ਕੇ ਆਉਣ। 
ਇਸ ਮੌਕੇ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਸ੍ਰ. ਕੁਲਬੀਰ ਸਿੰਘ ਜ਼ੀਰਾ ਅਤੇ ਸ੍ਰ. ਜਸਮਲ ਸਿੰਘ ਲਾਡੀ ਗਹਿਰੀ ਨੇ ਆਟਾ ਦਾਲ ਸਕੀਮ, ਪੈਨਸ਼ਨ ਤੇ ਹੋਰ ਲੋਕ ਭਲਾਈ ਸਕੀਮਾਂ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਸ੍ਰ. ਰੰਧਾਵਾ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਇਨ੍ਹਾਂ ਮੁਸ਼ਕਲਾਂ ਦੇ ਤੁਰੰਤ ਹੱਲ ਦੇ ਆਦੇਸ਼ ਦਿੱਤੇ। 

Related Articles

Back to top button