Ferozepur News
ਰਾਜਪਾਲ ਵੱਲੋਂ ਡਿਪਟੀ ਕਮਿਸ਼ਨਰ ਨੂੰ ਮਾਨਵਤਾ ਦੀ ਸੇਵਾ ਵਿੱਚ ਕੀਤੇ ਸ਼ਲਾਘਾਯੋਗ ਕੰਮਾਂ ਕਰਕੇ ਕੀਤਾ ਗਿਆ ਸਨਮਾਨਿਤ
ਫ਼ਿਰੋਜ਼ਪੁਰ 08 ਜੂਨ 2018 (Manish Bawa ) ਪੰਜਾਬ ਰਾਜ ਰੈੱਡ ਕਰਾਸ ਸ਼ਾਖਾ ਦੀ ਸਲਾਨਾ ਜਨਰਲ ਮੀਟਿੰਗ ਮਾਨਯੋਗ ਰਾਜਪਾਲ ਪੰਜਾਬ ਜੀ ਦੀ ਪ੍ਰਧਾਨਗੀ ਹੇਠ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਸੈਕਟਰ 26 ਚੰਡੀਗੜ੍ਹ ਵਿਖੇ ਹੋਈ। ਇਸ ਮੌਕੇ ਮਾਨਯੋਗ ਰਾਜਪਾਲ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ. ਰਾਮਵੀਰ ਆਈ.ਏ.ਐੱਸ ਨੂੰ ਰੈੱਡ ਕਰਾਸ ਰਾਹੀਂ ਮਾਨਵਤਾ ਦੀ ਸੇਵਾ ਵਿੱਚ ਸ਼ਲਾਘਾਯੋਗ ਕੰਮ ਕਰਨ ਤੇ ਸਨਮਾਨਿਤ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਰੈੱਡ ਕਰਾਸ ਦੇ ਸਕੱਤਰ ਫ਼ਿਰੋਜ਼ਪੁਰ ਸ੍ਰੀ. ਅਸ਼ੋਕ ਬਹਿਲ ਨੇ ਦਿੱਤੀ
ਸ੍ਰੀ ਅਸ਼ੋਕ ਬਹਿਲ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਕਰਨਾ ਸਾਡਾ ਸਾਰਿਆ ਦਾ ਫ਼ਰਜ਼ ਹੈ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਰੈੱਡ ਕਰਾਸ ਸੁਸਾਇਟੀ ਦੇ ਪ੍ਰਧਾਨ ਸ੍ਰੀ ਰਾਮਵੀਰ ਆਈ.ਏ.ਐਸ. ਮਾਨਵਤਾ ਦੀ ਸੇਵਾ ਕਰਨ ਵਿੱਚ ਆਪਣਾ ਸ਼ਲਾਘਾਯੋਗ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮਾਨਵਤਾ ਦੀ ਭਲਾਈ ਹਿੱਤ ਕੀਤੇ ਕੰਮਾਂ ਸਬੰਧੀ ਮਾਨਯੋਗ ਰਾਜਪਾਲ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਨੂੰ ਸਨਮਾਨਿਤ ਕਰਨ ਤੇ ਫ਼ਿਰੋਜ਼ਪੁਰ ਵਾਸੀਆਂ ਲਈ ਖ਼ੁਸ਼ੀ ਵਾਲੀ ਗੱਲ ਹੈ।
ਇਸ ਮੌਕੇ ਸ੍ਰੀ ਹਰੀਸ਼ ਮੌਂਗਾ ਸਮਾਜ ਸੇਵਕ, ਸ੍ਰੀਮਤੀ ਨਰੇਸ਼ ਗਰੋਵਰ, ਸ੍ਰੀ ਅਮਿਤ ਨਾਰੰਗ , ਮਿਸ ਬੰਦਨਾ, ਸ੍ਰੀ ਜਗਦੀਪ ਪਾਲ ਸਿੰਘ, ਪ੍ਰਿੰਸੀਪਲ ਮਹਿਮਾ, ਸ੍ਰੀ ਲਖਵਿੰਦਰ ਸਿੰਘ ਅਤੇ ਡਾ: ਬੀ.ਐਲ.ਪਸਰੀਚਾ ਆਦਿ ਨੇ ਡਿਪਟੀ ਕਮਿਸ਼ਨਰ ਵੱਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਤੇ ਉਨ੍ਹਾਂ ਦੀ ਸਰਾਹਨਾ ਕੀਤੀ ਤੇ ਵਧਾਈ ਵੀ ਦਿੱਤੀ।