Ferozepur News
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਐੱਸ.ਡੀ.ਐੱਮ ਵੱਲੋਂ ਪੈਸਟੀਸਾਈਡ (ਕੀਟਨਾਸ਼ਕ), ਖਾਦਾਂ ਅਤੇ ਬੀਜਾਂ ਦੀਆਂ ਦੁਕਾਨਾਂ ਦੀ ਚੈਕਿੰਗ ਮਿਲਾਵਟਖੋਰਾਂ, ਪਾਬੰਦੀਸ਼ੁਦਾ ਕੀਟਨਾਸ਼ਕ ਵੇਚਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਸੰਧੂ
ਫ਼ਿਰੋਜ਼ਪੁਰ 11 ਜੂਨ 2018 (Manish Bawa ) ਅੱਜ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਅਸਲੀ, ਮਿਆਰੀ ਕੀਟਨਾਸ਼ਕਾਂ, ਖਾਦਾਂ ਤੇ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਮਕਸਦ ਨਾਲ ਐੱਸ.ਡੀ.ਐੱਮ. ਫ਼ਿਰੋਜ਼ਪੁਰ ਸ੍ਰ. ਹਰਜੀਤ ਸਿੰਘ ਸੰਧੂ ਵੱਲੋਂ ਵੱਖ-ਵੱਖ ਪੈਸਟੀਸਾਈਡ (ਕੀਟਨਾਸ਼ਕ), ਖਾਦਾਂ ਅਤੇ ਬੀਜਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਐੱਸ.ਡੀ.ਐੱਮ. ਸ੍ਰ. ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੈਸ਼ਨਲ ਪੈਸਟੀਸਾਈਡ, ਸ੍ਰੀਰਾਮ ਪੈਸਟੀਸਾਈਡ ਬਾਰਡਰ ਰੋਡ, ਨਾਗਪਾਲ ਪੈਸਟੀਸਾਈਡ ਅੱਡਾ ਖਾਈ ਸਮੇਤ ਕਈ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਫ਼ਰਮਾਂ/ਦੁਕਾਨਾਂ ਤੇ ਖ਼ਾਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਨੋਟਿਸ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਡਿਪਟੀ ਕਮਿਸ਼ਨਰ ਜੀ ਦੇ ਆਦੇਸ਼ਾਂ ਅਨੁਸਾਰ ਅੱਗੇ ਤੋਂ ਵੀ ਜਾਰੀ ਰਹੇਗੀ ਤੇ ਘਟੀਆ, ਪਾਬੰਦੀਸ਼ੁਦਾ ਕੀਟਨਾਸ਼ਕ, ਖਾਦਾਂ ਤੇ ਬੀਜ ਵੇਚਣ ਵਾਲੀਆਂ ਫ਼ਰਮਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਐਸ.ਪੀ.ਸਿੰਘ ਏ.ਡੀ.ਓ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।