Ferozepur News

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਵੱਡੀ ਗਿਣਤੀ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਕੀਤੇ ਗਏ ਮੁਫ਼ਤ ਸਰੀਰਕ ਚੈੱਕਅਪ ਸਰੀਰ ਨੂੰ ਸਾਫ਼ ਰੱਖਣ ਤੋਂ ਇਲਾਵਾ ਖਾਣ-ਪੀਣ ਦਾ ਰੱਖਣਾ ਚਾਹੀਦਾ ਵਿਸ਼ੇਸ਼ ਧਿਆਨ

ਫ਼ਿਰੋਜ਼ਪੁਰ 10 ਜੁਲਾਈ 2018 (Manish Bawa ) ਡਿਪਟੀ ਕਮਿਸ਼ਨਰ ਸ੍ਰੀ. ਰਾਮਵੀਰ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾ ਅਤੇ ਸਿਵਲ ਸਰਜਨ ਡਾ. ਗੁਰਮਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਾ. ਗੁਰਮੇਜ ਰਾਮ ਗੋਰਾਇਆ ਮੈਡੀਕਲ ਸਪੈਸ਼ਲਿਸਟ ਤੇ ਉਨ੍ਹਾਂ ਦੀ ਟੀਮ ਵੱਲੋਂ ਵੱਡੀ ਗਿਣਤੀ ਵਿੱਚ ਸਰਕਾਰੀ ਮੁਲਾਜ਼ਮਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੀਤਾ ਗਿਆ।
ਇਸ ਮੌਕੇ ਡਾ. ਗੋਰਾਇਆ ਨੇ ਸਰਕਾਰੀ ਮੁਲਾਜ਼ਮਾਂ ਨੂੰ ਕਿਹਾ ਕਿ ਚੰਗੀ ਸਿਹਤ ਲਈ ਸਾਨੂੰ ਆਪਣੇ ਸਰੀਰ ਨੂੰ ਸਾਫ਼ ਰੱਖਣ ਤੋਂ ਇਲਾਵਾ ਖਾਣ-ਪੀਣ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਤਾਂ ਜੋ ਕਿਸੇ ਕਿਸਮ ਦੀ ਬਿਮਾਰੀ ਪੈਦਾ ਨਾ ਸਕੇ ਅਤੇ ਅਸੀਂ ਸਰੀਰਕ ਪੱਖੋਂ ਤੰਦਰੁਸਤ ਰਹਿ ਸਕੀਏ।  ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸਰੀਰ ਦੀ ਸਮੇਂ-ਸਮੇਂ ਤੇ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਸਾਨੂੰ ਆਪਣੀਆਂ ਸਰੀਰਕ ਬਿਮਾਰੀਆਂ ਦਾ ਪਤਾ ਲੱਗਾ ਸਕੇ ਅਤੇ ਅਸੀਂ ਉਸ ਦੀ ਰੋਕਥਾਮ ਕਰ ਸਕੀਏ।  ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਇਹੋ ਜਿਹੇ ਕੈਂਪਾਂ ਰਾਹੀਂ ਲੋਕਾਂ ਦੀ ਸਿਹਤ ਪ੍ਰਤੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ/ਮੁਲਾਜ਼ਮਾਂ ਨੂੰ ਸਲਾਹ ਦਿੱਤੀ ਕਿ ਉਹ ਸਵੇਰ ਸ਼ਾਮ ਦੀ ਸੈਰ ਨੂੰ ਜ਼ਿੰਦਗੀ ਦਾ ਹਿੱਸਾ ਬਣਾਉਣ। 
ਉਨ੍ਹਾਂ ਅੱਗੇ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਤਾਂ ਹੀ ਹੋ ਸਕਦੀ ਹੈ ਜੇਕਰ ਅਸੀਂ ਸਾਰੇ ਤੰਦਰੁਸਤ ਹਾਂ। ਇਸ ਲਈ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਲੋਕਾਂ ਨੂੰ ਆਪਣੇ ਸਰੀਰ ਦੀ ਜਾਂਚ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰੀਏ। 
ਇਸ ਮੌਕੇ ਡਾ. ਤੁਸ਼ਟੀ ਮੈਡੀਕਲ ਅਫ਼ਸਰ, ਸ੍ਰੀ. ਵਿਕਾਸ ਕਾਲੜਾ ਸਮੇਤ ਸਿਹਤ ਵਿਭਾਗ ਦੀ ਟੀਮ ਵੀ ਹਾਜ਼ਰ ਸੀ। 

Related Articles

Back to top button